ਗੈਂਗਸਟਰ ਰਾਜਾ ਪਹਾੜੀਆ ਤੇ ਪ੍ਰੀਤ ਫਗਵਾੜਾ ਦਿੱਲੀ ਤੋਂ ਗ੍ਰਿਫ਼ਤਾਰ
Published : Nov 2, 2018, 5:06 pm IST
Updated : Nov 2, 2018, 5:06 pm IST
SHARE ARTICLE
ਸੁੱਖਾ ਕਾਹਲਵਾਂ ਗਰੁੱਪ
ਸੁੱਖਾ ਕਾਹਲਵਾਂ ਗਰੁੱਪ

ਪੰਜਾਬ ‘ਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸੁੱਖਾ ਕਾਹਲਵਾਂ ਗੈਂਗ ਨਾਲ ਸਬੰਧ ਰੱਖਣ ਵਾਲੇ ਖ਼ਤਰਨਾਕ ਗੈਂਗਸਟਰ ਰਾਜਾ..

ਨਵੀਂ ਦਿੱਲੀ (ਪੀਟੀਆਈ) : ਪੰਜਾਬ ‘ਚ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸੁੱਖਾ ਕਾਹਲਵਾਂ ਗੈਂਗ ਨਾਲ ਸਬੰਧ ਰੱਖਣ ਵਾਲੇ ਖ਼ਤਰਨਾਕ ਗੈਂਗਸਟਰ ਰਾਜਾ ਪਹਾੜੀਆ ਅਤੇ ਪ੍ਰੀਤ ਫਗਵਾੜਾ ਨੂੰ ਦਿੱਲੀ ਪੁਲਿਸ ਨੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਦੋਵੇਂ ਗੈਂਗਸਟਰ ਪੰਜਾਬ ਵਿਚ ਕਾਫ਼ੀ ਚਰਚਿਤ ਹਨ ਅਤੇ ਪੰਜਾਬ ਦੇ ਕਈ  ਸ਼ਹਿਰਾਂ ਦੀ ਪੁਲਿਸ ਨੂੰ ਲੋੜੀਂਦੇ ਸਨ। ਇਹ ਪੰਜਾਬ ਤੋਂ ਲੁਕ ਕੇ ਦਿੱਲੀ ਪਨਾਹ ਲਈ ਬੈਠੇ ਹਨ। ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਨੇ ਇਨ੍ਹਾਂ ਕੋਲੋਂ ਪਿਸਤੌਲ ਅਤੇ ਗੋਲੀਆਂ ਵੀ ਬਰਾਮਦ ਕੀਤੀਆਂ ਹਨ।

ਸੁੱਖਾ ਕਾਹਲਵਾਂ ਗਰੁੱਪਸੁੱਖਾ ਕਾਹਲਵਾਂ ਗਰੁੱਪ

ਦੋਵਾਂ ਗੈਂਗਸਟਰਾਂ ਨੂੰ ਦਿੱਲੀ ਦੀ ਤਿਲਕ ਨਗਰ ਥਾਣਾ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਸੂਤਰ ਦਸਦੇ ਹਨ ਕਿ ਇਨ੍ਹਾਂ ਦੋਹਾਂ ਨੂੰ ਪੰਜਾਬ ਪੁਲਿਸ ਵੀ ਅਪਣੀ ਹਿਰਾਸਤ ‘ਚ ਲੈਣ ਦੀ ਕੋਸ਼ਿਸ਼ ਕਰੇਗੀ। ਦੱਸਣਯੋਗ ਹੈ ਕਿ ਗੈਂਗਸਟਰ ਸੁੱਖਾ ਕਾਹਲਵਾਂ ਨੂੰ ਵਿੱਕੀ ਗੌਂਡਰ, ਪ੍ਰੇਮਾ ਲਾਹੌਰੀਆ ਅਤੇ ਸਾਥੀਆਂ ਨੇ ਪੁਲਸ ਹਿਰਾਸਤ ਵਿਚ ਕਤਲ ਕਰ ਦਿੱਤਾ ਸੀ। ਕਾਹਲਵਾਂ ਦੇ ਕਤਲ ਤੋਂ ਬਾਅਦ ਉਕਤ ਦੋਵੇਂ ਗੈਂਗਸਟਰ ਉਸ ਦੀ ਗੈਂਗ ਸੰਭਾਲ ਰਹੇ ਸਨ। ਸੂਤਰਾਂ ਮੁਤਾਬਕ ਗੈਂਗਸਟਰ ਪ੍ਰੀਤ ਫਗਵਾੜਾ ਸੁੱਖਾ ਕਾਹਲਵਾਂ ਦਾ ਕਰੀਬੀ ਸੀ ਅਤੇ ਸ਼ਾਰਪ ਸ਼ੂਟਰ ਸੁੱਖਾ ਕਾਹਲਵਾਂ ਨਾਮ ਦਾ ਫੇਸਬੁਕ ਪੇਜ ਵੀ ਆਪਰੇਟ ਕਰ ਰਿਹਾ ਸੀ।

ਸੁੱਖਾ ਕਾਹਲਵਾਂ ਗਰੁੱਪਸੁੱਖਾ ਕਾਹਲਵਾਂ ਗਰੁੱਪ

ਇਥੇ ਇਹ ਵੀ ਦੱਸਣਯੋਗ ਹੈ ਕਿ ਗੈਂਗਸਟਰ ਸੁੱਖਾ ਕਾਹਲਵਾਂ ਨੂੰ ਕਤਲ ਕਰਨ ਵਾਲਾ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਪੁਲਸ ਐਕਨਾਊਂਟਰ ਵਿਚ ਮਾਰੇ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement