‘ਪੰਜਾਬ ਪੁਲਿਸ’ ਕਰੇਗੀ ਲੋਕਾਂ ਦੀ ਸੇਵਾ, ਡੇਂਗੂ ਅਤੇ ਮਲੇਰੀਏ ਤੋਂ ਕਰੇਗੀ ਲੋਕਾਂ ਨੂੰ ਜਾਗਰੂਕ
Published : Nov 2, 2018, 5:28 pm IST
Updated : Nov 2, 2018, 5:28 pm IST
SHARE ARTICLE
Punjab police
Punjab police

ਪੰਜਾਬ ਵਿਚ ਡੇਂਗੂ ਤੇ ਮਲੇਰੀਏ ਦੇ ਬਹੁਤ ਕੇਸ ਸਾਹਮਣੇ ਆ ਰਹੇ ਹਨ ਜਿਨ੍ਹਾਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ...

ਲੁਧਿਆਣਾ (ਪੀਟੀਆਈ) : ਪੰਜਾਬ ਵਿਚ ਡੇਂਗੂ ਤੇ ਮਲੇਰੀਏ ਦੇ ਬਹੁਤ ਕੇਸ ਸਾਹਮਣੇ ਆ ਰਹੇ ਹਨ ਜਿਨ੍ਹਾਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ। ਇਸ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਮਾਛੀਵਾੜਾ ਪੁਲਸ ਵਲੋਂ ਸਾਂਝ ਕੇਂਦਰ ਦੇ ਸਹਾਇਕ ਥਾਣੇਦਾਰ ਵਿਪਨ ਕੁਮਾਰ ਵਲੋਂ ਨੇੜਲੇ ਪਿੰਡ ਅਢਿਆਣਾ ਵਿਖੇ ਜਾ ਕੇ ਲੋਕਾਂ ਨੂੰ ਡੇਂਗੂ, ਮਲੇਰੀਏ ਦੇ ਲੱਛਣ ਅਤੇ ਬਚਾਅ ਸਬੰਧੀ ਜਾਗਰੂਕ ਕੀਤਾ।  ਪੰਜਾਬ ਵਿਚ ਵੱਧ ਰਹੇ ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਲਈ ਹੁਣ ਪੰਜਾਬ ਪੁਲਸ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਮਲੇਰੀਆ ਅਤੇ ਡੇਂਗੂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ। ਵਧੀਕ ਡਾਇਰੈਕਟਰ ਜਨਰਲ ਪੁਲਸ ਕਮਿਊਨਿਟੀ ਪੁਲਸ ਪੰਜਾਬ ਵਲੋਂ ਪੱਤਰ ਜਾਰੀ ਕਰਦਿਆਂ ਹਦਾਇਤ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਲੋਕ ਆਪਣੇ ਜਿੱਥੇ ਘਰਾਂ ਦੀ ਸਫ਼ਾਈ ਰੱਖਣ ਉਥੇ ਹੀ ਆਸ-ਪਾਸ ਵੀ ਗੰਦਗੀ ਨਾ ਫੈਲਣ ਦੇਣ।

Malaria and DenguMalaria and Dengu

ਪੁਲਸ ਅਧਿਕਾਰੀ ਨੇ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਬੁਖਾਰ ਜਾਂ ਇਨ੍ਹਾਂ ਬਿਮਾਰੀਆਂ ਦੇ ਪ੍ਰਤੀ ਲੱਛਣ ਦਿਖਾਈ ਦਿੰਦੇ ਹਨ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆਪਣਾ ਮੁਫ਼ਤ ਇਲਾਜ ਕਰਵਾਉਣ। ਇਹ ਵੀ ਪੜ੍ਹੋ : ਬਠਿੰਡਾ ਰਾਮਪੁਰਾ ਰੋਡ 'ਤੇ ਦਰਜਨ ਦੇ ਕਰੀਬ ਵਾਹਨਾਂ ਦੇ ਆਪਸ ਵਿਚ ਟਰਕਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਸੀ, ਜਿਸ ਕਾਰਨ ਸੜਕ ਤੋਂ ਲੰਘ ਰਹੇ ਵਾਹਨਾਂ ਅੱਗੇ ਧੂੰਆਂ ਛਾਅ ਗਿਆ ਅਤੇ ਕੁਝ ਦਿਖਾਈ ਨਾ ਦੇਣ ਕਰਕੇ ਇਹ ਵਾਹਨ ਆਪਸ ਵਿਚ ਟਕਰਾ ਗਏ। ਗਨੀਮਤ ਰਹੀ ਕਿ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਹਾਦਸੇ ਤੋਂ ਬਾਅਦ ਖੇਤਾਂ ਵਿਚ ਮੌਜੂਦ ਲੋਕਾਂ ਨੇ ਅੱਗ ਨੂੰ ਬੁਝਾਇਆ ਅਤੇ ਵਾਹਨਾਂ ਨੂੰ ਇਕ ਪਾਸੇ ਕਰਵਾਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement