ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਗੁਰੂ ਸਾਹਿਬ ਵਲੋਂ ਵਸਾਇਆ
Published : Nov 2, 2020, 12:54 am IST
Updated : Nov 2, 2020, 12:54 am IST
SHARE ARTICLE
image
image

ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਗੁਰੂ ਸਾਹਿਬ ਵਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆਂ ਵਿਚ ਬਣਿਆ ਖਿੱਚ ਦਾ ਕੇਂਦਰ

ਅੰਮ੍ਰਿਤਸਰ, 1 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ। ਇਹ ਸੇਵਾ ਦਿੱਲੀ ਅਤੇ ਮੁੰਬਈ ਦੀਆਂ ਸੰਗਤਾਂ ਵਲੋਂ ਕਰਵਾਈ ਗਈ ਹੈ।
ਫੁੱਲਾਂ ਦੀ ਸਜਾਵਟ ਕਰਵਾਉਣ ਵਾਲੇ ਭਾਈ ਇਕਬਾਲ ਸਿੰਘ ਨੇ ਦਸਿਆ ਕਿ ਸਜਾਵਟ ਲਈ ਕਰੀਬ 9 ਟਨ ਫੁੱਲਾਂ ਦੀ ਵਰਤੋਂ ਕੀਤੀ ਗਈ ਹੈ, ਜਿਨ੍ਹਾਂ ਨੂੰ ਸਜਾਉਣ ਲਈ 120 ਵਿਅਕਤੀ ਪੁੱਜੇ ਹਨ। ਇਸ ਕਾਰਜ ਲਈ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਭਰਵਾਂ ਸਹਿਯੋਗ ਦਿਤਾ ਗਿਆ ਹੈ। ਫੁੱਲਾਂ ਦੀ ਸਜਾਵਟ ਜਿਥੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਕਰਮਾ ਵਿਚ ਸਥਿਤ ਹੋਰ ਅਸਥਾਨਾਂ ਵਿਖੇ ਕੀਤੀ ਗਈ ਹੈ। ਦਸਣਯੋਗ ਹੈ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਮਾਗਮਾਂ ਤਹਿਤ ਬੀਤੇ ਦਿਨ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ ਸੀ। ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਇਤਿਹਾਸਕ ਗੁਰਦਵਾਰਾ ਸਾਹਿਬਾਨ ਅੰਦਰ ਰੋਜ਼ਾਨਾ ਸਮਾਗਮਾਂ ਦੀ ਲੜੀ ਵੀ ਚਲਦੀ ਰਹੀ। ਪ੍ਰਕਾਸ਼ ਪੁਰਬ ਮੌਕੇ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸੱਜਣਗੇ। ਇਸ ਤੋਂ ਇਲਾਵਾ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। 2 ਨਵੰਬਰ ਨੂੰ ਹੀ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿਤੀ ਹੈ। ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਮਨੁੱਖਤਾ ਨੂੰ ਅਗਵਾਈ ਦੇਣ ਵਾਲਾ ਹੈ। ਗੁਰੂ ਸਾਹਿਬ ਵਲੋਂ ਵਸਾਇਆ ਅੰਮ੍ਰਿਤਸਰ ਸ਼ਹਿਰ ਅੱਜ ਪੂਰੀ ਦੁਨੀਆਂ ਲਈ ਖਿੱਚ ਦਾ ਕੇਂਦਰ ਹੈ ਕਿਉਂਕਿ ਇਥੇ ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਥਿਤ ਹਨ। ਉਨ੍ਹਾਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕਰਦਿਆਂ ਸਿੱਖੀ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹਿਣ ਲਈ ਪ੍ਰੇਰਣਾ ਕੀਤੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement