ਜਲੰਧਰ: ਫੁੱਟਬਾਲ ਫੈਕਟਰੀ ਵਿਚ ਲੱਗੀ ਅੱਗ, ਹੋਇਆ ਲੱਖਾਂ ਰੁਪਏ ਦਾ ਨੁਕਸਾਨ
Published : Nov 2, 2020, 3:56 pm IST
Updated : Nov 2, 2020, 4:57 pm IST
SHARE ARTICLE
fire
fire

ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ

ਜਲੰਧਰ ਦੀ ਫੁੱਟਬਾਲ ਫੈਕਟਰੀ ਵਿਚ ਅੱਜ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ।  ਦੱਸ ਦੇਈਏ ਕਿ ਇਹ ਘਟਨਾ ਬਸਤੀ ਦਾਨਿਸ਼ਮੰਦਾਂ ਇਲਾਕੇ ਦੀ ਹੈ। ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਅਤੇ ਅੱਗ' ਤੇ ਕਾਬੂ ਪਾਇਆ। ਗੱਡੀਆਂ ਦੇ ਪਹੁੰਚਨ ਤੋਂ ਪਹਿਲਾ ਹੀ ਫੈਕਟਰੀ ਵਿਚ ਕਈ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਬੱਲੂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸਾਢੇ ਛੇ ਵਜੇ ਉੱਠਿਆ ਤਾਂ ਸਭ ਕੁਝ ਠੀਕ ਠਾਕ ਸੀ। ਕੁਝ ਸਮੇਂ ਬਾਅਦ ਹੀ ਫੈਕਟਰੀ ਵਿਚ ਅੱਗ ਲੱਗ ਗਈ। ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਇਸ ਬਾਰੇ ਸੂਚਿਤ ਕੀਤਾ। ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ ਨੇ ਮੌਕੇ ਉਪਰ ਪੁੱਜ ਕੇ ਅੱਗ 'ਤੇ ਕਾਬੂ ਪਾਇਆ। ਬੱਲੂ ਦਾ ਕਹਿਣਾ ਹੈ ਕਿ ਇਸ ਘਟਨਾ ਤੋਂ ਪਹਿਲਾਂ ਉਸਦੀ ਫੈਕਟਰੀ ਵਿਚ ਤਕਰੀਬਨ 20 ਲੱਖ ਰੁਪਏ ਦਾ ਸਮਾਨ ਸੀ। ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement