ਪੰਜਾਬੀ ਸਪਤਾਹ-2020 ਮਨਾਉਣ ਲਈ ਮਹੀਨਾ ਭਰ ਚਲਣ ਵਾਲੇ ਸਮਾਗਮ ਸ਼ੁਰੂ
Published : Nov 2, 2020, 7:03 am IST
Updated : Nov 2, 2020, 7:03 am IST
SHARE ARTICLE
image
image

ਪੰਜਾਬੀ ਸਪਤਾਹ-2020 ਮਨਾਉਣ ਲਈ ਮਹੀਨਾ ਭਰ ਚਲਣ ਵਾਲੇ ਸਮਾਗਮ ਸ਼ੁਰੂ

ਚੰਡੀਗੜ੍ਹ, 1 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਰਕਾਰ ਵਲੋਂ ਹਰ ਸਾਲ ਨਵੰਬਰ ਮਹੀਨੇ ਦੌਰਾਨ ਪੰਜਾਬੀ ਸਪਤਾਹ/ਮਾਹ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਸਾਲ ਇਨ੍ਹਾਂ ਸਮਾਗਮਾਂ ਦੌਰਾਨ ਸੱਤ ਪ੍ਰੋਗਰਾਮ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕਰਵਾਏ ਜਾਣਗੇ। ਅੱਜ ਜਾਰੀ ਬਿਆਨ ਵਿਚ ਸੂਬੇ ਦੇ ਉਚੇਰੀ ਸਿਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਸਿਆ ਕਿ ਪੰਜਾਬ ਭਾਸ਼ਾ ਵਿਭਾਗ ਵਲੋਂ ਇਹ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦਸਿਆ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਅੱਜ ਪਟਿਆਲਾ ਵਿਖੇ ਪੰਜਾਬੀ ਦਿਵਸ ਨੂੰ ਸਮਰਪਿਤ ਸਾਹਿਤਕ ਸਮਾਗਮ ਤੋਂ ਹੋ ਗਈ ਹੈ। ਬਾਜਵਾ ਨੇ ਦਸਿਆ ਕਿ ਇਸ ਸਾਲ ਕੋਵਿਡ-19 ਮਹਾਂਮਾਰੀ ਤੋਂ ਬਚਾਅ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੰਜਾਬੀ ਸਪਤਾਹ-2020 ਦੌਰਾਨ ਸੱਤ ਸਮਾਗਮ ਕਰਵਾਏ ਜਾਣਗੇ। ਭਾਸ਼ਾਵਾਂ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਨੂੰ ਪ੍ਰਫ਼ੁੱਲਤ ਕਰਨ ਲਈ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਨਾਲ ਹੀ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਵਿਦਵਾਨਾਂ ਵਲੋਂ ਪੰਜਾਬੀ ਭਾਸ਼ਾ ਅਤੇ ਸਭਿਆਚਾਰ ਦੇ ਵਿਕਾਸ ਲਈ ਪ੍ਰਗਟਾਏ ਵਿਚਾਰਾਂ ਨੂੰ ਭਾਸ਼ਾ ਵਿਭਾਗ ਵਲੋਂ ਇਕ ਕਿਤਾਬਚੇ ਦੇ ਰੂਪ ਵਿਚ ਲੋਕਾਂ ਸਾਹਮਣੇ ਰਖਿਆ ਜਾਵੇਗਾ।imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement