10 ਨਵੰਬਰ ਤੋਂ ਬਾਅਦ ਹੋ ਸਕਦੈ ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ
Published : Nov 2, 2020, 7:12 am IST
Updated : Nov 2, 2020, 7:12 am IST
SHARE ARTICLE
image
image

10 ਨਵੰਬਰ ਤੋਂ ਬਾਅਦ ਹੋ ਸਕਦੈ ਪੰਜਾਬ ਮੰਤਰੀ ਮੰਡਲ 'ਚ ਫੇਰ ਬਦਲ

ਚੰਡੀਗੜ੍ਹ, 1 ਨਵੰਬਰ (ਗੁਰਉਪਦੇਸ਼ ਭੁੱਲਰ): 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਪਣੇ ਮੰਤਰੀ ਮੰਡਲ ਨੂੰ ਕੁੱਝ ਫੇਰਬਦਲ ਕਰ ਕੇ ਨਵੀਂ ਦਿੱਖ ਦੇਣਾ ਚਾਹੁੰਦੇ ਹਨ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਦੀ ਮੰਨੀਏ ਤਾਂ 10 ਨਵੰਬਰ ਤੋਂ ਬਾਅਦ ਇਸੇ ਮਹੀਨੇ ਦੌਰਾਨ ਇਸ ਫੇਰਬਦਲ ਦੀ ਵਿਉਂਤਬੰਦੀ ਕੀਤੀ ਜਾ ਰਹੀ ਹੈ। ਇਸ ਸਬੰਧੀ ਵਿਚਾਰ ਵਟਾਂਦਰਾ ਸ਼ੁਰੂ ਹੋ ਚੁੱਕਾ ਹੈ।
ਦਸਿਆ ਗਿਆ ਹੈ ਕਿ ਇਸ ਬਾਰੇ ਮੁੱਖ ਮੰਤਰੀ ਦੀ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਵੀ ਗ਼ੈਰ ਰਸਮੀ ਗੱਲਬਾਤ ਹੋ ਚੁੱਕੀ ਹੈ। 10 ਨਵੰਬਰ ਨੂੰ ਕੁੱਝ ਰਾਜਾਂ ਦੀਆਂ ਚੋਣਾਂ ਦੇ ਨਤੀਜਿਆਂ ਬਾਅਦ ਮੁੱਖ ਮੰਤਰੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲ ਕੇ ਹਾਈਕਮਾਨ ਦੀ ਪ੍ਰਵਾਨਗੀ ਨਾਲ ਮੰਤਰੀ ਮੰਡਲ ਵਿਚ ਫੇਰ ਬਦਲ ਦੇ ਪ੍ਰੋਗਰਾਮ ਦੀ ਕੋਈ ਮਿਲੀ ਤੈਅ ਕਰਨਗੇ। ਪਤਾ ਲੱਗਾ ਹੈ ਕਿ ਮੰਤਰੀ ਮੰਡਲ ਫੇਰ ਬਦਲ ਵਿਚ ਜਿਥੇ ਨਵਜੋਤ ਸਿੰਘ ਸਿੱਧੂ ਦੀ ਵਾਪਸੀ ਹੋਈ ਹੈ, ਉਥੇ ਨਾਲ ਹੀ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਮੰਤਰੀ ਮੰਡਲ 'ਚ ਲੈਣ ਮੁੱਖ ਮੰਤਰੀ ਵਿਚਾਰ ਕਰ ਰਹੇ ਹਨ। ਜੇ ਰਾਣਾ ਕੇ.ਪੀ. ਨੂੰ ਮੰਤਰੀ ਮੰਡਲ ਵਿਚ ਥਾਂ ਮਿਲਦੀ ਹੈ ਤਾਂ ਉਨ੍ਹਾਂ ਦੀ ਥਾਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਪੀਕਰ ਦਾ ਅਹੁਦਾ ਦਿਤਾ ਜਾ ਸਕਦਾ ਹੈ। ਪਰ ਅੰਤਮ ਫ਼ੈਸਲਾ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਸਹਿਮਤੀ 'ਤੇ ਹੀ ਨਿਰਭਰ ਹੈ।
ਮੰਤਰੀ ਮੰਡਲ ਵਿਚ ਕੰਮ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਕੁੱਝ ਮੰਤਰੀਆਂ ਦੇ ਵਿਭਾਗਾਂ ਵਿਚ ਫੇਰ ਬਦਲ ਵੀ ਕੀਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਜੇ ਸੂਬੇ ਵਿਚ ਕਿਸਾਨ ਅੰਦੋਲਨ ਦੇ ਚਲਦੇ 10 ਨਵੰਬਰ ਤimageimageਕ ਸ਼ਾਂਤੀ ਦਾ ਮਾਹੌਲ ਬਣਿਆ ਰਿਹਾ ਤਾਂ ਇਸ ਤੋਂ ਬਾਅਦ ਫੇਰ ਬਦਲ ਦੇ ਪ੍ਰੋਗਰਾਮ ਦੀ ਮਿਤੀ ਤੈਅ ਕੀਤੀ ਜਾਵੇਗੀ ਜੋ ਕਿ ਨਵੰਬਰ ਦੇ ਦੂਜੇ ਜਾਂ ਤੀਜੇ ਹਫ਼ਤੇ ਦੌਰਾਨ ਹੀ ਹੋਵੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement