ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ 'ਚ ਛੁੱਟੀ ਦੇ ਬਾਵਜੂਦ ਵੀ ਹੋਵੇਗੀ ਮੀਟਿੰਗ 
Published : Nov 2, 2020, 10:33 am IST
Updated : Nov 2, 2020, 10:33 am IST
SHARE ARTICLE
 meeting will be held in the schools of Amritsar district despite the holiday
meeting will be held in the schools of Amritsar district despite the holiday

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤਾ ਸੀ ਛੁੱਟੀ ਦਾ ਐਲਾਨ

ਅੰਮ੍ਰਿਤਸਰ - ਬੇਸ਼ਕ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਸਰਕਾਰ ਨੇ ਵੱਖੋ-ਵੱਖ ਨੋਟੀਫਿਕੇਸ਼ਨ ਜਾਰੀ ਕਰਕੇ ਅੰਮ੍ਰਿਤਸਰ ਜ਼ਿਲ੍ਹੇ 'ਚ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਛੁੱਟੀ ਦਾ ਐਲਾਨ ਕੀਤਾ ਸੀ ਪਰ ਇਸ ਦੇ ਬਾਵਜੂਦ ਵੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਾਂ ਹੇਠ ਸੋਸ਼ਲ ਮੀਡੀਆ 'ਤੇ ਮੈਸੇਜ ਜਾਰੀ ਕਰ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਣ ਵਾਲੀ ਮਾਪੇ ਅਧਿਆਪਕ ਮਿਲਣੀ ਕਰਨ ਲਈ ਕਿਹਾ ਜਾ ਰਿਹਾ ਹੈ।

Parent-teacher meetings to be held on 2nd and 3rd November to improve students' learningParent-teacher meetings 

ਜਾਣਕਾਰੀ ਅਨੁਸਾਰ ਇਹ ਵੀ ਪਤਾ ਲੱਗਾ ਹੈ ਕਿ ਕੁਝ ਬਲਾਕਾਂ ਦੇ ਬੀ. ਈ. ਓਜ਼. ਨੇ ਇਸ ਮੀਟਿੰਗ ਤੋਂ ਬਾਅਦ ਵੀ ਅਧਿਆਪਕਾਂ ਦੀ ਮੀਟਿੰਗ ਰੱਖੀ ਹੈ। ਇਸ ਬਾਬਤ ਗੱਲਬਾਤ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅੰਦਰ ਸਰਕਾਰੀ ਛੁੱਟੀ ਦਾ ਐਲਾਨ ਕੱਲ੍ਹ ਐਤਵਾਰ ਨੂੰ ਹੋਇਆ ਸੀ ਜਦੋਂ ਕਿ ਮਾਪੇ ਅਧਿਆਪਕ ਮੀਟਿੰਗ ਪਹਿਲਾਂ ਹੀ ਰੱਖੀ ਗਈ ਸੀ। ਉਨ੍ਹਾਂ ਦੱਸਿਆ ਕਿ ਅਧਿਆਪਕ ਅੱਜ ਛੁੱਟੀ ਹੋਣ ਕਰਕੇ ਅਗਲੇ ਦਿਨ ਵੀ ਮੀਟਿੰਗ ਕਰ ਸਕਦੇ ਹਨ।

Parent-teacher meetings to be held on 2nd and 3rd November to improve students' learningParent-teacher meetings 

ਇਸ ਦੇ ਨਾਲ ਹੀ ਦੱਸ ਦਈਏ ਕਿ ਪੰੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿਚ ਹੋਰ ਸੁਧਾਰ ਲਿਆਉਣ ਲਈ ਦੋ ਅਤੇ ਤਿੰਨ ਨਵੰਬਰ 2020 ਨੂੰ ਸਾਰੇ ਸਕੂਲਾਂ ਵਿਚ ਮਾਪੇ-ਅਧਿਆਪਕ ਮੀਟਗਾਂ ਕਰਨ ਦੇ ਨਿਰਦੇਸ਼ ਦਿੱਤੇ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement