ਕੈਪਟਨ ਅਮਰਿੰਦਰ ਨੇ ਦਿੱਤਾ ਕਾਂਗਰਸ ਤੋਂ ਅਸਤੀਫ਼ਾ, ਨਵੀਂ ਪਾਰਟੀ ਦਾ ਕੀਤਾ ਐਲਾਨ 
Published : Nov 2, 2021, 5:35 pm IST
Updated : Nov 2, 2021, 7:18 pm IST
SHARE ARTICLE
Captain Amarinder Singh
Captain Amarinder Singh

ਨਵੀਂ ਪਾਰਟੀ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਪਾਰਟੀ ਹੋਵੇਗਾ

ਚੰਡੀਗੜ੍ਹ - ਇਕ ਲੰਬੇ ਇੰਤਜ਼ਾਰ ਨੂੰ ਖਤਮ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਨਵੀਂ ਪਾਰਟੀ 'ਪੰਜਾਬ ਲੋਕ ਕਾਂਗਰਸ' ਦੇ ਨਾਮ ਦਾ ਖੁਲਾਸਾ ਕੀਤਾ। ਹਾਲਾਂਕਿ ਪਾਰਟੀ ਦੀ ਰਜਿਸਟ੍ਰੇਸ਼ਨ ਭਾਰਤ ਦੇ ਚੋਣ ਕਮਿਸ਼ਨ ਕੋਲ ਮਨਜ਼ੂਰੀ ਲਈ ਹਾਲੇ ਲੰਬਿਤ ਹੈ।

Captain Amarinder SinghCaptain Amarinder Singh

ਅੱਜ ਇਹ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਉਂਕਿ ਉਨ੍ਹਾਂ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਉਹ ਆਪਣੀ ਨਵੀਂ ਪਾਰਟੀ ਬਣਾਉਣ ਜਾ ਰਹੇ ਹਨ, ਇਸ ਲਈ ਉਨ੍ਹਾਂ ਦੇ ਵਕੀਲਾਂ ਦੀ ਟੀਮ ਇਸ ਪ੍ਰਕਿਰਿਆ 'ਤੇ ਕੰਮ ਕਰ ਰਹੀ ਸੀ ਅਤੇ ਰਜਿਸਟ੍ਰੇਸ਼ਨ ਲਈ ਭਾਰਤੀ ਚੋਣ ਕਮਿਸ਼ਨ ਨੂੰ ਪਹਿਲਾਂ ਹੀ ਅਰਜ਼ੀ ਦਿੱਤੀ ਜਾ ਚੁੱਕੀ ਹੈ।ਕੈਪਟਨ ਅਮਰਿੰਦਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ ਪ੍ਰਸਤਾਵਿਤ ਨਾਮ 'ਪੰਜਾਬ ਲੋਕ ਕਾਂਗਰਸ' 'ਤੇ ਕੋਈ ਵੀ ਇਤਰਾਜ਼ ਨਹੀਂ ਹੈ।

Captain Amarinder Singh Captain Amarinder Singh

ਪਾਰਟੀ ਦੇ ਚੋਣ ਨਿਸ਼ਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਤਿੰਨ ਚੋਣ ਨਿਸ਼ਾਨ ਦਿੱਤੇ ਸਨ ਜਿਨ੍ਹਾਂ ਵਿੱਚੋਂ ਇੱਕ ਦੀ ਚੋਣ ਕੀਤੀ ਜਾਣੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵਲੋਂ ਵੀ ਤਿੰਨ ਵੱਖ-ਵੱਖ ਚੋਣ ਨਿਸ਼ਾਨ ਦੇ ਸੁਝਾਅ ਸੌਂਪੇ ਗਏ ਸਨ ਅਤੇ ਅੰਤਿਮ ਚੋਣ ਚੋਣ ਕਮਿਸ਼ਨ ਵੱਲੋਂ ਸੁਝਾਏ ਗਏ ਤਿੰਨ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਸੁਝਾਏ ਤਿੰਨ ਯਾਨੀ ਕਿ ਕੁੱਲ ਛੇ ਚੋਣ ਨਿਸ਼ਾਨਾਂ ਵਿੱਚੋਂ ਕੋਈ ਇਕ ਚੁਣਿਆ ਜਾਵੇਗਾ। ਕੈਪਟਨ ਅਮਰਿੰਦਰ ਨੇ ਦੱਸਿਆ ਕਿ ਪਾਰਟੀ ਦੀ ਰਸਮੀ ਲਾਂਚਿੰਗ ਬਾਅਦ ਵਿੱਚ ਕੀਤੀ ਜਾਵੇਗੀ। ਪਾਰਟੀ ਦੀ ਲਾਂਚਿੰਗ ਸਮੇਂ ਹੀ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਏਜੰਡੇ ਅਤੇ ਦ੍ਰਿਸ਼ਟੀਕੋਣ ਨੂੰ ਸਪਸ਼ਟ ਕੀਤਾ ਜਾਵੇਗਾ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement