ਮਨੀ ਲਾਂਡਰਿੰਗ ਮਾਮਲੇ 'ਚ ਈਡੀ ਅੱਗੇ ਪੇਸ਼ ਹੋਏ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ
Published : Nov 2, 2021, 12:44 am IST
Updated : Nov 2, 2021, 12:44 am IST
SHARE ARTICLE
image
image

ਮਨੀ ਲਾਂਡਰਿੰਗ ਮਾਮਲੇ 'ਚ ਈਡੀ ਅੱਗੇ ਪੇਸ਼ ਹੋਏ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ

 

ਮੁੰਬਈ, 1 ਨਵੰਬਰ : ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਮਨੀ ਲਾਂਡਰਿੰਗ ਮਾਮਲੇ 'ਚ ਪੁੱਛ-ਗਿਛ ਲਈ ਸੋਮਵਾਰ ਨੂੰ  ਇਥੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ ਪੇਸ਼ ਹੋਏ | ਈ.ਡੀ. ਦੇ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਰਾਸ਼ਟਰਵਾਦੀ ਕਾਂਗਰਸ ਪਾਰਟੀ (ਰਾਕਾਂਪਾ) ਦੇ ਨੇਤਾ ਦੇਸ਼ਮੁਖ ਨੇ ਪੱਤਰਕਾਰ ਸੰਮੇਲਨ 'ਚ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਨੂੰ  ਖ਼ੁਦ ਫਰਾਰ ਦਸਿਆ | ਪਰਮਬੀਰ ਸਿੰਘ ਨੇ ਦੇਸ਼ਮੁਖ 'ਤੇ ਰਿਸ਼ਵਤ ਮੰਗਣ ਦੇ ਗੰਭੀਰ ਦੋਸ਼ ਲਗਾਏ ਸਨ | ਈ.ਡੀ. ਸੂਤਰਾਂ ਨੇ ਕਿਹਾ ਕਿ ਏਜੰਸੀ ਮਹਾਰਾਸ਼ਟਰ ਪੁਲਿਸ ਸੰਸਥਾ 'ਚ ਕਰੀਬ 71 ਸਾਲਾ ਨੇਤਾ ਦੇਸ਼ਮੁਖ ਦਾ ਬਿਆਨ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀ.ਐਮ.ਐਲ.ਏ.) ਦੇ ਅਧੀਨ ਬਿਆਨ ਦਰਜ ਕਰੇਗੀ |
  ਪਰਮਬੀਰ ਨੇ ਉਨ੍ਹਾਂ 'ਤੇ ਰਾਜ ਪੁਲਿਸ ਵਿਭਾਗ 'ਚ ਭਿ੍ਸ਼ਟਾਚਾਰ ਨੂੰ  ਉਤਸ਼ਾਹ ਦੇਣ ਦੇ ਦੋਸ਼ ਲਗਾਏ ਸਨ, ਜਿਸ ਤੋਂ ਬਾਅਦ ਸਾਬਕਾ ਮੰਤਰੀ ਦੇਸ਼ਮੁਖ ਨੂੰ  ਇਸ ਸਾਲ ਅਪ੍ਰੈਲ 'ਚ ਅਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ | ਹਾਲ ਹੀ 'ਚ ਦੇਸ਼ਮੁਖ ਨੇ ਈ.ਡੀ. ਵਲੋਂ ਜਾਰੀ ਚਾਰ ਸੰਮਨ ਦੀ ਅਣਦੇਖੀ ਕਰ ਦਿਤੀ ਸੀ ਪਰ ਬੰਬੇ ਹਾਈ ਕੋਰਟ ਨੇ ਜਦੋਂ ਇਨ੍ਹਾਂ ਸੰਮਨ ਨੂੰ  ਖ਼ਾਰਜ ਕਰਨ ਤੋਂ ਇਨਕਾਰ ਕਰ ਦਿਤਾ ਤਾਂ ਉਨ੍ਹਾਂ ਨੂੰ  ਅੱਜ ਏਜੰਸੀ ਦੇ ਅਧਿਕਾਰੀਆਂ ਦੇ ਸਾਹਮਣੇ ਹਾਜ਼ਰ ਹੋਣਾ ਪਿਆ | ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਵਲੋਂ ਲਗਾਏ ਗਏ ਰਿਸ਼ਵਤ ਦੇ ਦੋਸ਼ਾਂ ਦੇ ਆਧਾਰ 'ਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਦਰਜ ਸ਼ਿਕਾਇਤ ਦੇ ਆਧਾਰ 'ਤੇ ਈ.ਡੀ. ਨੇ ਦੇਸ਼ਮੁਖ ਅਤੇ ਹੋਰ ਵਿਰੁਧ ਪੀ.ਐਮ.ਐਲ.ਏ. ਦੇ ਅਧੀਨ ਮਾਮਲਾ ਦਰਜ ਕੀਤਾ ਹੈ | (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement