ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ: ਮਨੀਸ਼ਾ ਗੁਲਾਟੀ
Published : Nov 2, 2021, 7:32 pm IST
Updated : Nov 2, 2021, 7:32 pm IST
SHARE ARTICLE
Manisha Gulati
Manisha Gulati

ਲੋਕਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰਾਂ ਤੋਂ ਇਲਾਜ਼ ਕਰਵਾਉਣ ਦੀ ਲੋੜ ਹੈ।

 

ਚੰਡੀਗੜ੍ਹ : ਵਿਰਾਟ ਕੋਹਲੀ ਦੀ ਮਾਸੂਮ ਧੀ ਬਾਰੇ ਗ਼ਲਤ ਟਿੱਪਣੀਆਂ ਕਰਨ ਵਾਲੇ ਬੀਮਾਰ ਮਾਨਸਿਕਤਾ ਵਾਲੇ ਹਨ ਉਕਤ ਪ੍ਰਗਟਾਵਾ  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਇਥੇ ਕੀਤਾ। ਗੁਲਾਟੀ ਨੇ ਕਿਹਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਮੈਚ ਤੋਂ ਬਾਅਦ ਕੁਝ ਲੋਕਾਂ ਵਲੋਂ ਵਿਰਾਟ ਕੋਹਲੀ ਸਮੇਤ ਪੂਰੀ ਟੀਮ ਦੇ ਖ਼ਿਲਾਫ਼ ਸ਼ੋਸ਼ਲ ਮੀਡੀਆ ਤੇ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। 

Manisha GulatiManisha Gulati

ਉਨ੍ਹਾਂ ਕਿਹਾ ਕਿ ਦਰਸ਼ਕਾਂ ਅਤੇ ਖੇਡ ਪ੍ਰਸ਼ੰਸਕਾਂ ਨੂੰ ਇਹ ਹੱਕ ਹੈ ਕਿ ਆਪਣੀ ਚਹੇਤੇ ਖਿਡਾਰੀ ਬਾਰੇ ਉਸਾਰੂ ਅਲੋਚਨਾ ਕਰਨ ਪ੍ਰੰਤੂ ਇਹ ਹੱਕ ਨਹੀਂ ਹੈ ਕਿ ਜੇਕਰ ਕੋਈ ਟੀਮ ਇਕ ਮੈਚ ਹਾਰ ਗਈ ਜਾ ਫਿਰ ਸੀਰੀਜ਼ ਤੋਂ ਬਾਹਰ ਹੋ ਗਈ ਤਾਂ ਅਖੌਤੀ ਖੇਡ ਪ੍ਰਸ਼ੰਸਕਾਂ ਖਿਡਾਰੀ ਬਾਰੇ ਜਾਂ ਉਸ ਦੇ ਪਰਿਵਾਰ ਬਾਰੇ ਗ਼ਲਤ ਟਿੱਪਣੀਆਂ ਕਰਨ। ਗੁਲਾਟੀ ਨੇ ਕਿਹਾ ਕਿ ਜਿਨ੍ਹ ਲੋਕਾਂ ਨੇ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੀ ਧੀ ਬਾਰੇ ਜ਼ੋ ਬੇਹੁਦਾ ਟਿੱਪਣੀਆਂ ਕੀਤੀਆਂ ਹਨ ਉਨ੍ਹਾਂ ਲੋਕਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰਾਂ ਤੋਂ ਇਲਾਜ਼ ਕਰਵਾਉਣ ਦੀ ਲੋੜ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement