ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਬੇਰਹਿਮੀ ਨਾਲ ਕੁੱਟਿਆ ਨੌਜਵਾਨ
Published : Nov 2, 2021, 7:02 pm IST
Updated : Nov 2, 2021, 7:02 pm IST
SHARE ARTICLE
Youths brutally beaten inside Gurdwara Sahib
Youths brutally beaten inside Gurdwara Sahib

ਸੇਵਾਦਾਰਾਂ ਦੇ ਇਲਜ਼ਾਮ - ਨੰਗੇ ਸਿਰ ਆਇਆ ਸੀ ਤੇ ਉੱਤੋਂ ਧੱਕਾ ਕਰਦਾ ਸੀ!

 

ਤਰਨਤਾਰਨ (ਰਵੀ ਖਹਿਰਾ) - ਖੇਮਕਰਨ ਦੇ ਪਿੰਡ ਸਕੱਤਰਾਂ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਨੌਜਵਾਨ ਦੀ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ। ਇਹ ਕੁੱਟਮਾਰ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਕੀਤੀ ਗਈ ਕੁੱਟਮਾਰ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਵਿਧਾਨ ਸਭਾ ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਸਕੱਤਰਾਂ ਵਿਖੇ ਐਸੀ ਬਰਾਦਰੀ ਦੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਵਿਅਕਤੀ ਰਛਪਾਲ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਸਕੱਤਰਾਂ ਨੇ ਦੱਸਿਆ ਕਿ ਉਸ ਦਾ ਪਹਿਲਾਂ ਹੀ ਕਿਸੇ ਗੱਲ ਨੂੰ ਲੈ ਕੇ ਗੁਰਦੁਆਰਾ ਦੇ ਸੇਵਾਦਾਰਾਂ ਨਾਲ ਵਿਵਾਦ ਚੱਲ ਰਿਹਾ ਸੀ ਤੇ ਉਹ ਇਸ ਵਿਵਾਦ ਦੇ ਰਾਜ਼ੀਨਾਮ ਲਈ ਗੁਰੂਦੁਆਰਾ ਸਾਹਿਬ ਆਇਆ ਸੀ।

 Youth Brutally Beaten Inside Gurdwara Sahib Youth Brutally Beaten Inside Gurdwara Sahib

ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਮੌਜੂਦ ਇਕ ਸੇਵਾਦਾਰ ਵੱਲੋਂ ਉਸ ਨਾਲ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਤੇ ਕਹਿਣ ਲੱਗਾ ਕਿ ਤੋਂ ਗੁਰਦੁਆਰਾ ਸਾਹਿਬ ਵਿਚ ਸਿਰ ਢਕੇ ਤੋਂ ਬਗੈਰ ਕਿਸ ਤਰੀਕੇ ਨਾਲ ਅੰਦਰ ਆਇਆ ਤੇ ਇਸੇ ਗੱਲ ਨੂੰ ਲੈ ਕੇ ਉਨ੍ਹਾਂ ਦਾ ਤਕਰਾਰ ਹੋ ਗਿਆ। ਜਿਸ ਤੋਂ ਬਾਅਦ ਪਿੰਡ ਵਿਚ ਇਕੱਤਰ ਹੋਏ ਲੋਕਾਂ ਨੇ ਉਸ ਨੂੰ ਰਾਜ਼ੀਨਾਮਾ ਕਰਨ ਲਈ ਸੱਦਿਆ ਤਾਂ ਉੱਥੇ ਮੌਜੂਦ ਲੋਕਾਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੀੜਤ ਵਿਅਕਤੀ ਰਛਪਾਲ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਲਿਖਤੀ ਦਰਖਾਸਤਾਂ ਦੋ ਵਾਰ ਥਾਣੇ ਦਿੱਤੀਆਂ ਜਾ ਚੁੱਕੀਆਂ ਹਨ

 Youth Brutally Beaten Inside Gurdwara Sahib Youth Brutally Beaten Inside Gurdwara Sahib

ਪਰ ਉਸ ਦੀ ਕੋਈ ਵੀ ਸੁਣਵਾਈ ਨਹੀਂ ਹੋਈ। ਉਧਰ ਜਦ ਦੂਜੇ ਪਾਸੇ ਪਿੰਡ ਵਾਸੀਆਂ ਨਾਲ ਅਤੇ ਮੌਜੂਦਾ ਸੇਵਾਦਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਰਛਪਾਲ ਸਿੰਘ ਬਿਨ੍ਹਾਂ ਸਿਰ ਢਕੇ ਗੁਰਦੁਆਰਾ ਸਾਹਿਬ ਵਿਖੇ ਦਾਖਲ ਹੋਇਆ ਸੀ ਜਿਸ ਨੂੰ ਰੋਕਿਆ ਗਿਆ ਤਾਂ ਰਛਪਾਲ ਸਿੰਘ ਨੇ ਉਨ੍ਹਾਂ ਦੇ ਨਾਲ ਤੂੰ ਤੂੰ ਮੈਂ ਮੈਂ ਕੀਤੀ। ਜਿਸ ਗੱਲ ਨੂੰ ਲੈ ਕੇ ਰਛਪਾਲ ਸਿੰਘ ਅਤੇ ਉਨ੍ਹਾਂ ਵਿਚ ਮਾਮੂਲੀ ਤਕਰਾਰ ਹੋ ਗਈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੋਈ ਵੀ ਕੁੱਟਮਾਰ ਨਹੀਂ ਕੀਤੀ ਗਈ। ਉਧਰ ਜਦ ਇਸ ਸਬੰਧੀ ਥਾਣਾ ਵਲਟੋਹਾ ਦੇ ਡਿਊਟੀ ਇੰਚਾਰਜ ਨਾਲ ਗੱਲਬਾਤ ਕਰਨੀ ਚਾਹੀ ਤਾਂ ਕੋਈ ਵੀ ਡਿਊਟੀ ਅਫਸਰ ਕੈਮਰੇ ਦੇ ਸਾਹਮਣੇ ਨਹੀਂ ਆਇਆ ਅਤੇ ਆਪਣੇ ਫੋਨ ਤੱਕ ਬੰਦ ਕਰ ਲਏ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement