ਵਿਆਹ ’ਚ ਪ੍ਰੋਗਰਾਮ ਲਗਾ ਕੇ ਆ ਰਹੀ ਭੰਗੜਾ ਟੀਮ ਨਾਲ ਵਾਪਰੀ ਅਣਹੋਣੀ, ਇੱਕ ਨੌਜਵਾਨ ਦੀ ਮੌਤ

By : GAGANDEEP

Published : Nov 2, 2022, 2:00 pm IST
Updated : Nov 2, 2022, 2:34 pm IST
SHARE ARTICLE
photo
photo

5 ਨੌਜਵਾਨ ਗੰਭੀਰ ਜ਼ਖਮੀ

 

ਮੋਗਾ : ਮੋਗਾ-ਬਰਨਾਲਾ ਹਾਈਵੇ ’ਤੇ ਪਿੰਡ ਬੁੱਟਰ ਕਲਾਂ 'ਚ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਵਿਆਹ ਸਮਾਗਮ 'ਚੋਂ ਪ੍ਰੋਗਰਾਮ ਲਗਾ ਕੇ ਵਾਪਸ ਪਰਤ ਰਹੀ ਮਲਵਈ ਭੰਗੜਾ ਟੀਮ ਦੀ ਇਨੋਵਾ ਕਾਰ ਦਾ ਸੰਤੁਲਨ ਵਿਗੜਨ ਗਿਆ ਤੇ ਉਹ ਖੜ੍ਹੇ ਝੋਨੇ ਦੇ ਲੱਦੇ ਟਰਾਲੇ ਨਾਲ ਟਕਰਾ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿਚ 1 ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ ਜਦੋਂਕਿ 5 ਨੌਜਵਾਨਾਂ ਸਮੇਤ 1 ਬੱਚਾ ਗੰਭੀਰ ਜ਼ਖ਼ਮੀ ਹੋ ਗਿਆ। ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਜਿੱਥੇ ਦੋ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। 

 ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡੇ ਬੱਚੇ ਵਿਆਹ ਸਮਾਗਮ ਵਿਚ ਪ੍ਰੋਗਰਾਮ ਲਗਾ ਕੇ ਵਾਪਸ ਪਰਤ ਰਹੇ ਸਨ ਜਦੋਂ ਉਹ ਬੁੱਟਰ ਕਲਾਂ ਨਜ਼ਦੀਕ ਪੁੱਜੇ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਉਨ੍ਹਾਂ ਦੀ ਗੱਡੀ ਜਾ ਟਕਰਾਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ ਅਤੇ ਬਾਕੀ ਦੋ ਨੌਜਵਾਨ ਗੰਭੀਰ ਜ਼ਖ਼ਮੀ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement