Patiala Accident News: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ; ਧੜ ਨਾਲੋਂ ਵੱਖ ਹੋਇਆ MBBS ਵਿਦਿਆਰਥੀ ਦਾ ਸਿਰ
Published : Nov 2, 2023, 12:55 pm IST
Updated : Nov 2, 2023, 12:55 pm IST
SHARE ARTICLE
Patiala Accident News
Patiala Accident News

ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Patiala Accident News in Punjabi : ਥਾਣਾ ਪਸਿਆਣਾ ਦੇ ਤਹਿਤ ਪਟਿਆਲਾ-ਸੰਗਰੂਰ ਰੋਡ ’ਤੇ ਪਿੰਡ ਧਬਲਾਣ ਮੋੜ ਨੇੜੇ ਵਾਪਰੇ ਸੜਕ ਹਾਦਸੇ ਵਿਚ ਐਮਬੀਬੀਐਸ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੰਗਲਵਾਰ ਰਾਤ 9 ਵਜੇ ਵਾਪਰਿਆ। ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਟੱਕਰ ਮਿਰ ਦਿਤੀ।

ਹਾਦਸੇ ਵਿਚ ਵਿਦਿਆਰਥੀ ਅਰਸ਼ਦੀਪ ਸਿੰਘ (34)  ਨਿਵਾਸੀ ਬਠਿੰਡਾ ਦਾ ਸਿਰ ਧੜ ਨਾਲੋਂ ਵੱਖ ਹੋ ਗਿਆ, ਜਿਸ ਦੇ ਚਲਦਿਆਂ ਉਸ ਨੇ ਮੌਕੇ ’ਤੇ ਦਮ ਤੋੜ ਦਿਤਾ। ਥਾਣਾ ਪਸਿਆਣਾ ਦੀ ਪੁਲਿਸ ਨੇ ਦੇਹ ਨੂੰ ਕਬਜ਼ੇ ਵਿਚ ਲੈ ਕੇ ਮੁਲਜ਼ਮ ਨੂੰ ਵੀ ਕਾਬੂ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਅਰਸ਼ਦੀਪ ਪ੍ਰਵਾਰ ਦਾ ਇਕਲੌਤਾ ਪੁੱਤ ਸੀ, ਜੋ ਸਰਕਾਰੀ ਮੈਡੀਕਲ ਕਾਲਜ ਅਤੇ ਰਾਜਿੰਦਰਾ ਹਸਪਤਾਲ ਵਿਚ ਐਮਬੀਬੀਐਸ ਦੀ ਪੜ੍ਹਾਈ ਕਰ ਰਿਹਾ ਸੀ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ 100 ਦੇ ਕਰੀਬ ਵਿਦਿਆਰਥੀ ਘਟਨਾ ਵਾਲੀ ਥਾਂ ਉਤੇ ਪਹੁੰਚ ਗਏ।

ਮ੍ਰਿਤਕ ਦੇ ਪਿਤਾ ਵਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ ’ਤੇ ਡਰਾਈਵਰ ਵਿਰੁਧ ਮਾਮਲਾ ਦਰਜ ਕੀਤਾ ਗਿਆ ਹੈ। ਜਗਮੇਲ ਸਿੰਘ ਨੇ ਦਸਿਆ ਕਿ ਉਨ੍ਹਾਂ ਦਾ ਇਕ ਲੜਕਾ ਤੇ ਇਕ ਲੜਕੀ ਹੈ ਅਤੇ ਉਹ ਖੁਦ ਸੇਵਾਮੁਕਤ ਅਧਿਆਪਕ ਹਨ। ਲੜਕੀ ਪਟਿਆਲਾ ਵਿਚ ਕੋਚਿੰਗ ਲੈ ਰਹੀ ਹੈ ਜਦਕਿ ਲੜਕਾ ਅਰਸ਼ਦੀਪ ਐਮਬੀਬੀਐਸ ਦੀ ਪੜਾਈ ਕਰ ਰਿਹਾ ਸੀ।

ਇਕ ਨਵੰਬਰ ਨੂੰ ਉੁਸ ਦਾ ਪੇਪਰ ਸੀ ਤੇ ਉਹ ਲੜਕੇ ਨਾਲ ਪਟਿਆਲਾ ਆ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਥਾਣਾ ਪਸਿਆਣਾ ਮੁਖੀ ਕਰਨਵੀਰ ਸੰਧੂ ਤੇ ਉਨ੍ਹਾਂ ਦੀ ਟੀਮ ਵਲੋਂ ਟਰੱਕ ਚਾਲਕ ਦੀ ਕੁੱਝ ਘੰਟਿਆਂ ਬਾਅਦ ਤਲਾਸ਼ ਕਰ ਕੇ ਗ੍ਰਿਫਤਾਰੀ ਪਾਈ ਹੈ।

(For more news apart from Patiala Accident News, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement