ਮੋਤੀ ਮਹਿਲ ਵਲ ਕੂਚ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪ੍ਰਸ਼ਾਸਨ ਨਾਲ ਹੋਈ ਧੱਕਾ ਮੁੱਕੀ
Published : Dec 2, 2020, 12:22 am IST
Updated : Dec 2, 2020, 12:22 am IST
SHARE ARTICLE
image
image

ਮੋਤੀ ਮਹਿਲ ਵਲ ਕੂਚ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦੀ ਪ੍ਰਸ਼ਾਸਨ ਨਾਲ ਹੋਈ ਧੱਕਾ ਮੁੱਕੀ

ਪਟਿਆਲਾ, 1 ਦਸੰਬਰ (ਤੇਜਿੰਦਰ ਫ਼ਤਿਹਪੁਰ) : ਟੈੱਟ ਪਾਸ ਬੇਰਜ਼ਗਾਰ ਬੀ.ਐਡ ਅਧਿਆਪਕ ਯੂਨੀਅਨ, ਬੇਰੁਜ਼ਗਾਰ ਡੀ.ਪੀ.ਈ. (873), ਮਲਟੀਪਰਪਜ ਹੈਲਥ ਵਰਕਰ, ਪੀ.ਟੀ.ਆਈ.(646) ਅਤੇ ਆਰਟ ਐਂਡ ਕਰਾਫ਼ਟ ਯੂਨੀਅਨ ਦੁਆਰਾ ਬੇਰੁਜ਼ਗਾਰ ਅਧਿਆਪਕ ਸਾਂਝੇ ਮੋਰਚੇ ਦੇ ਰੂਪ 'ਚ ਇੱਕਠੇ ਹੋ ਕੇ ਅੱਜ ਪਟਿਆਲੇ ਬਾਰਾਂਦਰੀ ਗਾਰਡਨ ਵਿਚ ਇੱਕਠੇ ਹੋ ਕੇ ਮੁੱਖ ਮੰਤਰੀ ਦੇ ਮੋਤੀ ਮਹਿਲਾ ਨੂੰ ਰੋਸ ਮਾਰਚ ਕਰ ਕੇ ਰਸਤੇ 'ਚ ਲਗਾਈਆਂ ਰੋਕਾ ਨੂੰ ਤੋੜਦੇ ਹੋਏ ਵਾਈ.ਪੀ.ਐਸ ਚੌਕ ਪਹੁੰਚੇ।
  ਵਾਈ.ਪੀ.ਐਸ ਚੌਕ ਵਿਚ ਬੇਰੁਜ਼ਗਾਰ ਮਹਿਲਾ ਅਧਿਆਪਕਾਂ ਨਾਲ ਸਿਵਲ ਵਿਅਕਤੀ ਵਲੋਂ ਪੁਲਿਸ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਗਾਲੀ ਗਲੋਚ ਕੀਤਾ ਗਿਆ। ਬੇਰੁਜ਼ਗਾਰ ਬੀ.ਐੱਡ ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿਲਵਾਂ, ਬੇਰੁਜ਼ਗਾਰ ਡੀ.ਪੀ.ਈ. (873) ਯੂਨੀਅਨ ਦੇ ਸੂਬਾ ਪ੍ਰਧਾਨ ਜਗਸੀਰ ਸਿੰਘ ਘਾਮਣ, ਪੀ.ਟੀ.ਆਈ.(646) ਯੂਨੀਅਨ ਦੇ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਨਾਭਾ,  ਬੇਰੁਜ਼ਗਾਰ ਆਰਟ ਐੰਡ ਕਰਾਫ਼ਟ ਯੂਨੀਅਨ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਝੁਨੀਰ ਅਤੇ ਬੇਰੁਜ਼ਗਾਰ ਮਲਟੀਪਰਪਜ ਹੈਲਥ ਵਰਕਰ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸੁਖਦੇਵ ਸਿੰਘ ਜਲਾਲਾਬਾਦ ਨੇ ਕਿਹਾ ਕਿ ਪੰਜਾਬ ਸਰਕਾਰ ਨਿਗੂਣੀਆ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰ ਕੇ ਅਤੇ ਨਵੀਆਂ-ਨਵੀਆਂ ਸ਼ਰਤਾਂ ਲਾਗੂ ਕਰ ਕੇ ਬੇਰੁਜ਼ਗਾਰਾਂ ਅਧਿਆਪਕਾਂ ਨਾਲ ਮਜ਼ਾਕ ਕਰ ਰਹੀ ਹੈ।
  ਮੋਰਚੇ ਦੇ ਆਗੂਆਂ ਨੇ ਦਸਿਆ ਕਿ ਜੇਕਰ 3 ਦਸੰਬਰ ਨੂੰ ਮੀਟਿੰਗ ਨਾ ਹੋਈ ਜਾ ਸਾਰਥਿਕ ਨਾ ਰਹੀ ਤਾਂ 11 ਦਸੰਬਰ ਨੂੰ ਮੁੜ ਮੁੱਖ ਮੰਤਰੀ ਦੇ ਮੋਤੀ ਮਹਿਲ ਨੂੰ  ਘੇਰਿਆ ਜਾਵੇਗਾ।
  ਇਸ ਮੌਕੇ ਡੀ.ਟੀ.ਐੱਫ. ਵੱਲੋਂ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਸੀਨੀਅਰ ਮੀਤ ਪ੍ਰਧਾਨ ਵਿਕਰਮਦੇਵ ਸਿੰਘ ਅਤੇ ਅਤਿੰਦਰ ਘੱਗਾ, ਜੀ.ਟੀ.ਯੂ. ਵਲੋਂ ਸੁਖਵਿੰਦਰ ਸਿੰਘ ਚਾਹਲ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪ੍ਰਧਾਨ ਬਲਿਹਾਰ ਸਿੰਘ, ਬੇਰੁਜ਼ਗਾਰ ਉਪ ਵੈਦ ਯੂਨੀਅਨ ਪੰਜਾਬ ਵਲੋਂ ਜਸਪਾਲ ਸਿੰਘ, ਗੁਰਲਾਭ ਸਿੰਘ ਭੋਲਾ ਆਦਿ ਵਲੋਂ ਵੀ ਹਮਾਇਤ ਕੀਤੀ ਗਈ।
ਫੋਟੋ ਨੰ: 1 ਪੀਏਟੀ 15

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement