ਅੱਜ ਪੰਜਾਬ ਦੇ ਇਕ ਰੋਜ਼ਾ ਦੌਰਾ ਕਰਨਗੇ ਅਰਵਿੰਦ ਕੇਜਰੀਵਾਲ
Published : Dec 2, 2021, 9:06 am IST
Updated : Dec 2, 2021, 9:06 am IST
SHARE ARTICLE
Arvind Kejriwal
Arvind Kejriwal

ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਅੱਜ ਦੇਣਗੇ ਚੌਥੀ ਗਰੰਟੀ

 

ਚੰਡੀਗੜ੍ਹ (ਅੰਕੁਰ ) : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ  2 ਦਸੰਬਰ ਯਾਨੀ ਅੱਜ (ਵੀਰਵਾਰ) ਨੂੰ ਇਕ ਰੋਜ਼ਾ ਪੰਜਾਬ ਦੌਰੇ ’ਤੇ ਪਠਾਨਕੋਟ ਆਉਣਗੇ। ਬੁਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਸਿਆ ਕਿ ਅਰਵਿੰਦ ਕੇਜਰੀਵਾਲ ਦੀ ਇਹ ਫੇਰੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਤ ਹੋਵੇਗੀ।

 

 

Arvind Kejriwal Arvind Kejriwal

ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਰੰਟੀ ਵੀ ਦੇਣਗੇ। ਭਗਵੰਤ ਮਾਨ ਨੇ ਦਸਿਆ ਕਿ ਅਰਵਿੰਦ ਕੇਜਰੀਵਾਲ ਦੁਪਿਹਰ ਨੂੰ ਪਠਾਨਕੋਟ ਪਹੁੰਚਣਗੇ।

 

arvind kejriwal Arvind kejriwal

 

ਇਸ ਉਪਰੰਤ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਂਕ ਉਪਰ ਪਾਰਟੀ ਵਲੋਂ ਆਯੋਜਤ  ‘ਤਿਰੰਗਾ ਯਾਤਰਾ’ ਦੀ ਅਗਵਾਈ ਕਰਨਗੇ।  ਤਿਰੰਗਾ ਯਾਤਰਾ ਨੂੰ ਸੰਬੋਧਨ ਕਰਨ ਬਾਅਦ ਅਰਵਿੰਦ ਕੇਜਰੀਵਾਲ ਪੰਜਾਬ ਅਤੇ ਪੰਜਾਬ ਵਾਸੀਆਂ ਨੂੰ ਚੌਥੀ ਗਰੰਟੀ ਦੇਣਗੇ ਅਤੇ ਸ਼ਾਮ ਨੂੰ ਵਾਪਸ ਦਿੱਲੀ ਚਲੇ ਜਾਣਗੇ। 

Arvind Kejriwal Arvind Kejriwal

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement