ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ, ਇਸ ਲਈ ਮੁਆਵਜ਼ੇ ਦਾ ਕੋਈ ਸਵਾਲ ਨਹੀਂ :ਤੋਮਰ
Published : Dec 2, 2021, 7:30 am IST
Updated : Dec 2, 2021, 7:30 am IST
SHARE ARTICLE
image
image

ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਨਹੀਂ, ਇਸ ਲਈ ਮੁਆਵਜ਼ੇ ਦਾ ਕੋਈ ਸਵਾਲ ਨਹੀਂ : ਤੋਮਰ

 

ਨਵੀਂ ਦਿੱਲੀ, 1 ਦਸੰਬਰ : ਕੇਂਦਰ ਸਰਕਾਰ ਨੇ ਕਿਹਾ ਹੈ ਕਿ ਤਿੰਨ ਵਿਵਾਦਪੂਰਨ ਖੇਤੀ ਕਾਨੂੰਨਾਂ ਨੂੰ  ਰੱਦ ਕਰਨ ਦੀ ਮੰਗ ਨੂੰ  ਲੈ ਕੇ ਸਾਲ ਭਰ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿੰਨੇ ਕਿਸਾਨਾਂ ਦੀ ਮੌਤ ਹੋਈ ਹੈ, ਇਸ ਦਾ ਕੋਈ ਅੰਕੜਾ ਨਹੀਂ ਹੈ | ਇਸ ਲਈ ਵਿੱਤੀ ਮਦਦ ਯਾਨੀ ਕਿ ਮੁਆਵਜ਼ਾ ਦੇਣ ਦਾ ਕੋਈ ਸਵਾਲ ਹੀ ਨਹੀਂ ਉਠਦਾ | ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਲੋਕ ਸਭਾ 'ਚ ਸੰਸਦ ਮੈਂਬਰਾਂ ਦੇ ਇਕ ਸਮੂਹ ਵਲੋਂ ਖੇਤੀ ਕਾਨੂੰਨਾਂ ਦੇ ਅੰਦੋਲਨ 'ਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਵਿਚ ਇਹ ਗੱਲ ਆਖੀ |
ਸੰਸਦ 'ਚ ਸਵਾਲ ਪੁਛਿਆ ਗਿਆ ਸੀ ਕਿ ਕੀ ਸਰਕਾਰ ਕੋਲ ਅੰਦੋਲਨ ਦੌਰਾਨ ਮਰਨ ਵਾਲੇ ਕਿਸਾਨਾਂ ਦਾ ਕੋਈ ਅੰਕੜਾ ਹੈ ਅਤੇ ਕੀ ਸਰਕਾਰ ਉਨ੍ਹਾਂ ਦੇ ਪ੍ਰਵਾਰਾਂ ਨੂੰ  ਵਿੱਤੀ ਮਦਦ ਦੇਣ ਬਾਰੇ ਸੋਚ ਰਹੀ ਹੈ? ਇਸ ਸਵਾਲ ਦਾ ਖੇਤੀਬਾੜੀ ਮੰਤਰੀ ਵਲੋਂ ਇਹ ਜਵਾਬ ਆਇਆ ਹੈ | ਸੰਸਦ ਮੈਂਬਰ ਅੰਦੋਲਨ ਦੇ ਸਬੰਧ ਵਿਚ ਕਿਸਾਨਾਂ ਖ਼ਿਲਾਫ਼ ਦਰਜ ਮਾਮਲਿਆਂ ਦੀ ਗਿਣਤੀ ਵੀ ਜਾਣਨਾ ਚਾਹੁੰਦੇ ਸਨ | ਇਸ ਨਾਲ ਹੀ ਰਾਸ਼ਟਰੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਚਲ ਰਹੇ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੀ ਗਿਣਤੀ ਬਾਰੇ ਸਰਕਾਰ ਦਾ ਕੀ ਵਿਚਾਰ ਹੈ, ਇਸ ਦੀ ਜਾਣਕਾਰੀ ਮੰਗੀ ਗਈ ਸੀ |

ਮੰਤਰੀ ਨੇ ਇਸ 'ਤੇ ਸਪੱਸ਼ਟ ਉੱਤਰ ਦਿਤਾ ਕਿ ਇਸ ਮਾਮਲੇ ਵਿਚ ਉਨ੍ਹਾਂ ਕੋਲ ਕੋਈ ਰਿਕਾਰਡ ਨਹੀਂ ਹੈ, ਇਸ ਲਈ ਵਿੱਤੀ ਮਦਦ ਪ੍ਰਦਾਨ ਕਰਨ ਦਾ ਪ੍ਰਸ਼ਨ ਹੀ ਨਹੀਂ ਉਠਦਾ | ਤੋਮਰ ਨੇ ਸਦਨ ਨੂੰ  ਦਸਿਆ ਕਿ ਕੇਂਦਰ, ਕਿਸਾਨ ਆਗੂਆਂ ਨਾਲ 11 ਦੌਰ ਦੀ ਗੱਲਬਾਤ ਕੀਤੀ ਸੀ ਪਰ ਕੋਈ ਗੱਲ ਨਹੀਂ ਬਣੀ | ਉਧਰ ਕਿਸਾਨ ਜਥੇਬੰਦੀਆਂ ਦਾ ਦਾਅਵਾ ਹੈ ਕਿ ਅੰਦੋਲਨ ਦੌਰਾਨ ਲਗਭਗ 700 ਕਿਸਾਨ ਅਪਣੀ ਜਾਨ ਗੁਆ ਚੁੱਕੇ ਹਨ |     (ਏਜੰਸੀ)

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement