ਜਗਮੀਤ ਬਰਾੜ ਵੱਲੋਂ ਬਣਾਈ ਕਮੇਟੀ 'ਚ ਆਪਣਾ ਨਾਂ ਸ਼ਾਮਲ ਕਰਨ 'ਤੇ ਰਵੀ ਕਰਨ ਸਿੰਘ ਕਾਹਲੋਂ ਨੇ ਚੁੱਕੇ ਸਵਾਲ

By : GAGANDEEP

Published : Dec 2, 2022, 1:01 pm IST
Updated : Dec 2, 2022, 3:20 pm IST
SHARE ARTICLE
Ravi Karan Singh Kahlon
Ravi Karan Singh Kahlon

'ਸਾਨੂੰ ਕਿਉਂ ਕੀਤਾ ਗਿਆ ਸ਼ਾਮਲ'?

ਚੰਡੀਗੜ੍ਹ: ਅਕਾਲੀ ਦਲ ਦੀ ਕੋਰ ਕਮੇਟੀ ਤੋਂ ਬਾਹਰ ਕੀਤੇ ਜਾਣ ਤੋਂ ਇਕ ਦਿਨ ਬਾਅਦ ਪਾਰਟੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਵੀਰਵਾਰ 10 ਅਕਤੂਬਰ ਨੂੰ 21 ਮੈਂਬਰੀ ‘ਅਕਾਲੀ ਦਲ ਏਕਤਾ ਤਾਲਮੇਲ ਕਮੇਟੀ’ ਦਾ ਵਿਸਤਾਰ ਕਰਦਿਆਂ 12 ਹੋਰ ਮੈਂਬਰਾਂ ਨੂੰ ਸ਼ਾਮਲ ਕੀਤਾ, ਜਿਨ੍ਹਾਂ ਵਿੱਚ ਅਕਾਲੀ ਦਲ ਤੋਂ ਕੱਢੇ ਗਏ ਬੀਬੀ ਜਗੀਰ ਕੌਰ ਵੀ ਸ਼ਾਮਲ ਹਨ।

 

 

ਪਾਰਟੀ ਦਾ ਮੈਂਬਰ ਬਣਾਏ ਜਾਣ ਤੋਂ ਬਾਅਦ ਕਈ ਅਕਾਲੀ ਆਗੂਆਂ ਨੇ ਕਿਹਾ ਕਿ  ਉਨ੍ਹਾਂ ਨੂੰ ਬਿਨਾਂ ਦੱਸੇ ਹੀ ਬਣਾਈ ਗਈ ਕਮੇਟੀ ਵਿੱਚ ਉਨ੍ਹਾਂ ਦੇ ਨਾਂ ਸ਼ਾਮਲ ਕੀਤੇ ਗਏ ਹਨ। ਉਹ ਇਹ ਕਿਵੇਂ ਕਰ ਸਕਦੇ ਹਨ? ਰਵੀਕਰਨ ਸਿੰਘ ਕਾਹਲੋਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾਉਂਦਿਆਂ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਾਦਾਰ ਸਿਪਾਹੀ ਹਾਂ।

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮੈਨੂੰ ਪੂਰਨ ਭਰੋਸਾ ਹੈ। ਮੈਂ ਆਪਣੇ ਪਰਿਵਾਰ ਅਤੇ ਆਪਣੇ ਸਤਿਕਾਰਯੋਗ ਪਿਤਾ ਜੀ ਸ.ਨਿਰਮਲ ਸਿੰਘ ਕਾਹਲੋਂ ਦੀ ਵਿਰਾਸਤ ਲਈ ਪੂਰੀ ਜ਼ਿੰਦਗੀ ਕੰਮ ਕਰਦਾ ਰਹਾਂਗਾ।  ਮੈਂ ਹੈਰਾਨ ਹਾਂ ਕਿ ਜਗਮੀਤ ਸਿੰਘ ਬਰਾੜ ਨੇ ਬਣਾਈ ਕਮੇਟੀ ਵਿੱਚ ਮੇਰਾ ਨਾਮ ਕਿਵੇਂ ਤੇ ਕਿਉਂ ਪਾ ਦਿੱਤਾ? ਮੈਂ ਬਰਾੜ ਸਾਹਿਬ ਨੂੰ ਵੀ ਅਪੀਲ ਕਰਦਾ ਹਾਂ ਕਿ ਅਜਿਹਾ ਨਾਂ ਕਰੋ। ਪਾਰਟੀ ਨੇ ਤੁਹਾਨੂੰ ਬਹੁਤ ਮਾਣ ਦਿੱਤਾ ਹੈ। ਪਾਰਟੀ ਅਤੇ ਪਾਰਟੀ ਲੀਡਰਸ਼ਿਪ ਦਾ ਡੱਟਕੇ ਅਤੇ ਵਫ਼ਾਦਾਰੀ ਨਾਲ ਸਾਥ ਦਿਉ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement