70 ਸਾਲਾ ਬਜ਼ੁਰਗ ਤੋਂ ਵਾਲੀਆਂ ਖੋਹ ਕੇ ਫਰਾਰ ਹੋਏ ਲੁਟੇਰੇ, ਬੇਬੇ ਨੂੰ ਪਤਾ ਤੱਕ ਨਾ ਲੱਗਿਆ
Published : Dec 2, 2022, 1:42 pm IST
Updated : Dec 2, 2022, 2:16 pm IST
SHARE ARTICLE
 The robbers escaped after snatching the 70-year-old man's watch, the baby did not know
The robbers escaped after snatching the 70-year-old man's watch, the baby did not know

ਘਟਨਾ ਸੀਸੀਟੀਵੀ ਵਿਚ ਕੈਦ

 

ਲੁਧਿਆਣਾ  : ਲੁਧਿਆਣਾ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋ-ਦਿਨ ਵਧ ਰਹੀਆਂ ਹਨ ਪਰ ਪੁਲਿਸ ਇਨ੍ਹਾਂ ਵਾਰਦਾਤਾਂ 'ਤੇ ਕਾਬੂ ਪਾਉਣ 'ਚ ਲਗਾਤਾਰ ਨਾਕਾਮ ਸਾਬਿਤ ਹੋ ਰਹੀ ਹੈ। ਤਾਜ਼ਾ ਮਾਮਲਾ ਲੁਧਿਆਣਾ ਦੇ ਸ਼ਿਵਾਜੀ ਨਗਰ ਦੀ ਗਲੀ ਨੰਬਰ-8 ਤੋਂ ਸਾਹਮਣੇ ਆਇਆ ਹੈ। ਇੱਥੇ ਇੱਕ ਸਨੈਚਰ ਘਰ ਦੇ ਵਿਹੜੇ 'ਚ ਬੈਠੀ ਬਜ਼ੁਰਗ ਔਰਤ ਦੇ ਪੈਰੀਂ ਹੱਥ ਲਾਉਣ ਦੇ ਬਹਾਨੇ ਉਸ ਦੇ ਕੰਨਾਂ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਿਆ।

ਉਸ ਦੇ ਗਲੀ 'ਚ ਭੱਜਦੇ ਦੀ ਵੀਡੀਓ ਸੀਸੀਟੀਵੀ 'ਚ ਕੈਦ ਹੋ ਗਈ। ਪੀੜਤ ਬਜ਼ੁਰਗ ਬੇਬੇ ਦੀ ਉਮਰ 70 ਸਾਲ ਤੋਂ ਵੱਧ ਦੱਸੀ ਜਾ ਰਹੀ ਹੈ, ਜਿਸ ਨੂੰ ਸਨੈਚਰ ਨੇ ਆਪਣਾ ਸ਼ਿਕਾਰ ਬਣਾਇਆ ਹੈ। ਫਿਲਹਾਲ ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਸੀ. ਸੀ. ਟੀ. ਵੀ. ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਮੁਲਜ਼ਮ ਨੂੰ ਜਲਦੀ ਫੜ੍ਹਨ ਦੀ ਗੱਲ ਕਹੀ ਗਈ ਹੈ।
ਪੀੜਤ ਬਜ਼ੁਰਗ ਬੇਬੇ ਨੇ ਦੱਸਿਆ ਕਿ ਉਸ ਨੇ ਕੰਨਾਂ 'ਚ ਸੋਨੇ ਦੀਆਂ ਵਾਲੀਆਂ ਪਾਈਆਂ ਹੋਈਆਂ ਸਨ।

ਅਚਾਨਕ ਗਲੀ 'ਚ ਭੱਜਦਾ ਹੋਇਆ ਇਕ ਮੁੰਡਾ ਆਇਆ ਅਤੇ ਵਾਲੀਆਂ ਖੋਹ ਕੇ ਫ਼ਰਾਰ ਹੋ ਗਿਆ। ਬਜ਼ੁਰਗ ਬੇਬੇ ਨੇ ਦੱਸਿਆ ਕਿ ਉਸ ਨੂੰ ਤਾਂ ਪਤਾ ਤੱਕ ਨਹੀਂ ਲੱਗਿਆ ਕਿ ਕਦੋਂ ਉਸ ਨਾਲ ਇਹ ਵਾਰਦਾਤ ਵਾਪਰ ਗਈ। ਮੌਕੇ 'ਤੇ ਪੁੱਜੇ ਥਾਣਾ ਡਵੀਜ਼ਨ ਨੰਬਰ-3 ਦੇ ਇੰਚਾਰਜ ਨੇ ਦੱਸਿਆ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement