Punjab News: BSF ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਕੀਤੀ ਜ਼ਬਤ

By : GAGANDEEP

Published : Dec 2, 2023, 1:47 pm IST
Updated : Dec 2, 2023, 3:48 pm IST
SHARE ARTICLE
BSF seizes consignment of weapons sent by drone from Pakistan
BSF seizes consignment of weapons sent by drone from Pakistan

Punjab News: ਛੋਟਾ ਡਰੋਨ ਵੀ ਕੀਤਾ ਬਰਾਮਦ

BSF seizes consignment of weapons sent by drone from Pakistan: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਅੱਤਵਾਦੀਆਂ ਅਤੇ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਜ਼ਬਤ ਕਰ ਲਈ ਹੈ। ਇਹ ਆਸਟ੍ਰੀਆ ਦਾ ਬਣਿਆ ਗਲਾਕ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੱਤਵਾਦੀ ਅਤੇ ਗੈਂਗਸਟਰ ਟਾਰਗੇਟ ਕਿਲਿੰਗ ਲਈ ਕਰ ਸਕਦੇ ਹਨ।

ਇਹ ਵੀ ਪੜ੍ਹੋ: Punjab News: ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੈ ਕੇ ਘਿਰੀ ਪੰਜਾਬ ਸਰਕਾਰ, ਹਾਈਕੋਰਟ ਨੇ ਨੋਟਿਸ ਜਾਰੀ ਕਰਕੇ 12 ਤਰੀਕ ਤੱਕ ਮੰਗਿਆ ਜਵਾਬ

ਬੀਐਸਐਫ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਬਰਾਮਦਗੀ ਤਰਨਤਾਰਨ ਅਧੀਨ ਪੈਂਦੇ ਪਿੰਡ ਖਾਲੜਾ ਤੋਂ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਰਾਤ ਵੇਲੇ ਡਰੋਨ ਦੀ ਹਰਕਤ ਦੇਖੀ ਸੀ। ਜਿਸ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਸੈਨਿਕਾਂ ਨੇ ਪਹਿਲਾਂ ਖੇਤਰ ਵਿੱਚ ਇੱਕ ਛੋਟਾ ਕਵਾਡਕਾਪਟਰ DJI Mavic 3 ਡਰੋਨ ਬਰਾਮਦ ਕੀਤਾ।

ਇਹ ਵੀ ਪੜ੍ਹੋ: Animal Film Earing: ਫਿਲਮ 'Animal' ਨੇ ਤੋੜ ਦਿਤੇ ਸਾਰੇ ਰਿਕਾਰਡ, ਪਹਿਲੇ ਦਿਨ ਵਿਸ਼ਵ ਭਰ ਵਿੱਚ ਕਮਾਏ 116 ਕਰੋੜ 

ਇਸ ਤੋਂ ਬਾਅਦ ਜਵਾਨਾਂ ਨੇ ਆਪਣੀ ਤਲਾਸ਼ੀ ਮੁਹਿੰਮ ਜਾਰੀ ਰੱਖੀ। ਤਲਾਸ਼ੀ ਦੌਰਾਨ ਜਵਾਨਾਂ ਨੂੰ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ।
ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਪੈਕਟ ਵਿੱਚ ਦੋ ਪਿਸਤੌਲ ਭੇਜੇ ਗਏ ਸਨ। ਇਹ ਆਸਟ੍ਰੀਆ ਦੀ ਬਣੀ ਅਤਿ-ਆਧੁਨਿਕ ਗਲੋਕ ਪਿਸਤੌਲ ਸੀ। ਇਸ ਦੇ ਨਾਲ ਹੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਪਿਸਤੌਲ ਦੀ ਵਰਤੋਂ ਟਾਰਗੇਟ ਕਿਲਿੰਗ ਲਈ ਕੀਤੀ ਜਾਂਦੀ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement