ਪੰਜਾਬ ਦੇ ਗੁਰਦਾਸਪੁਰ ਵਿਖੇ ਪਹੁੰਚੇ ਮੋਦੀ, ਰੈਲੀ ਨੂੰ ਕਰਨਗੇ ਸੰਬੋਧਿਤ
Published : Jan 3, 2019, 3:54 pm IST
Updated : Jan 3, 2019, 3:54 pm IST
SHARE ARTICLE
PM Modi
PM Modi

ਅਕਾਲੀ-ਭਾਜਪਾ ਵਲੋਂ ਗੁਰਦਾਸਪੁਰ ‘ਚ ਰੱਖੀ ਗਈ ਰੈਲੀ ਵਿਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਗੁਰਦਾਸਪੁਰ : ਅਕਾਲੀ-ਭਾਜਪਾ ਵਲੋਂ ਗੁਰਦਾਸਪੁਰ ‘ਚ ਰੱਖੀ ਗਈ ਰੈਲੀ ਵਿਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹੁੰਚ ਗਏ ਹਨ। ਰੈਲੀ ਨੂੰ ਲੈ ਕੇ ਪੁਲਿਸ ਵਲੋਂ ਥ੍ਰੀ-ਲੇਅਰ ਸਿਕਓਰਿਟੀ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਸ਼ਹਿਰ ਦੇ 10 ਕਿਲੋਮੀਟਰ ਤੱਕ ਦੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿਤਾ ਗਿਆ ਹੈ ਅਤੇ ਜਗ੍ਹਾਂ-ਜਗ੍ਹਾਂ ਪੁਲਿਸ ਦੇ ਨਾਕੇ ਲਗਵਾਏ ਗਏ ਹਨ।

PM Modi RallyRallyਦੱਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ ਦੀ ਇਸ ਰੈਲੀ ਵਿਚ 1.75 ਲੱਖ ਸਕੇਅਰ ਫੁੱਟ ਦਾ ਪੰਡਾਲ ਤਿਆਰ ਕੀਤਾ ਗਿਆ ਹੈ। ਪੰਡਾਲ ਵਿਚ ਲੋਕਾਂ ਦੇ ਬੈਠਣ ਲਈ 25 ਹਜ਼ਾਰ ਕੁਰਸੀਆਂ ਲਗਾਈਆਂ ਗਈਆਂ ਹਨ। ਇਸ ਦੇ ਨਾਲ ਹੀ ਸੁਰੱਖਿਆ ਵਿਵਸਥਾ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਪੰਜਾਬ ਪੁਲਿਸ ਅਤੇ ਪੰਜਾਬ ਆਰਮਡ ਪੁਲਿਸ ਦੇ 3500 ਜਵਾਨ ਤੈਨਾਤ ਕੀਤੇ ਗਏ ਹਨ।

ਇਸ ਮੌਕੇ ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ, ਸ਼ਵੇਤ ਮਲਿਕ, ਬਿਕਰਮ ਮਜੀਠੀਆ, ਕਵਿਤਾ ਖੰਨਾ, ਦਲਜੀਤ ਸਿੰਘ ਚੀਮਾ, ਰਾਕੇਸ਼ ਰਾਠੌਰ ਅਤੇ ਤਰੁਣ ਚੁੱਘ ਆਦਿ ਨੇ ਵੀ ਸ਼ਿਰਕਤ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement