ਪੰਚਕੂਲਾ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਦਿਖਾਏ ਕਾਲੇ ਝੰਡੇ
Published : Jan 3, 2021, 5:22 pm IST
Updated : Jan 3, 2021, 5:22 pm IST
SHARE ARTICLE
CM Haryaana
CM Haryaana

ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣਾ ਫ਼ੈਸਲਾ ਨਹੀਂ ਬਦਲਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ

ਚੰਡੀਗੜ੍ਹ :ਅੱਜ ਪੰਚਕੂਲਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਿਸਾਨਾਂ ਨੇ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ,ਚੰਡੀਮੰਦਰ ਟੋਲ ਪਲਾਜ਼ਾ ‘ਤੇ  ਇਕੱਤਰ ਕਿਸਾਨਾਂ ਨੇ ਹਰਿਆਣੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਜ਼ੋਰਦਾਰ ਵਿਰੋਧ ਕਰਦਿਆਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਕਿਸਾਨ ਵਿਰੋਧੀ ਬਿਲ ਰੱਦ ਨਹੀਂ ਕਰਦੀ ਉਦੋਂ ਤਕ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਰੋਸ ਖ਼ਿਲਾਫ਼ ਰੋਸ ਪ੍ਰਦਰਸ਼ਨ ਜਾਰੀ ਰਹਿਣਗੇ ।

CM KhattarCM Khattarਪਿਛਲੇ ਨੌਂ ਦਿਨਾਂ ਤੋਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਮੰਦਰ ਟੋਲ ਪਲਾਜ਼ੇ ‘ਤੇ ਬੈਠੇ ਹੋਏ ਹਨ । ਪ੍ਰਦਰਸ਼ਨ ਦੇ ਦੌਰਾਨ ਕਿਸਾਨਾਂ ਵੱਲੋਂ ਚੰਡੀਮੰਦਰ ਟੋਲ ਪਲਾਜ਼ਾ ਤੇ ਵਾਹਨਾਂ ਦੀ ਆਵਾਜਾਈ ਟੋਲ ਫ੍ਰੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ  ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨਾਲ ਮਿਲ ਕੇ ਦੇਸ਼ ਕਿਸਾਨਾਂ ਨੂੰ ਬਰਬਾਦ ਕਰਨਾ ਚਹੁੰਦੀ ਹੈ । ਦੇਸ਼ ਦੇ ਕਿਸਾਨ ਇੱਕਜੁੱਟ ਹੋ ਕੇ ਸਰਕਾਰ ਖਿਲਾਫ ਸੰਘਰਸ਼ ਕਰ ਰਹੇ ਹਨ ।

FarmerFarmerਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੋਟ ਨੂੰ ਬਣਾਈ ਗਈ ਕਾਲੇ ਕਾਨੂੰਨਾਂ ਨਾਲ ਦੇਸ਼ ਦੀ ਕਿਸਾਨ ਬਿਲਕੁਲ ਤਬਾਹ ਹੋ ਜਾਣਗੇ ਕੇਂਦਰ ਸਰਕਾਰ  ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਨੂੰ ਗੁੰਮਰਾਹ ਕਰਨ ਤੇ ਲੱਗੀ ਹੋਈ ਹੈ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਆਪਣਾ ਫ਼ੈਸਲਾ ਨਹੀਂ ਬਦਲਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਬੀ ਜੇ ਪੀ ਦੇ ਆਗੂਆਂ ਦਾ ਕਰੋ ਇਸੇ ਤਰ੍ਹਾਂ ਹੀ ਜਾਰੀ ਰਹੇਗਾ, ਉਨ੍ਹਾਂ ਕਿਹਾ ਕਿ ਜੇਪੀ ਦੇ ਆਗੂਆਂ ਨੂੰ ਕਿਸਾਨ ਅੱਤਵਾਦੀ , ਵੱਖਵਾਦੀ ਅਤੇ ਨਕਸਲੀ ਦੱਸ ਰਹੀ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement