ਗੁਰਪਤਵੰਤ ਪੰਨੂ ਦੇ ਗਲ ਛਿੱਤਰਾਂ ਦਾ ਹਾਰ ਪਾਉਣ ਵਾਲੇ ਨੂੰ ਮਿਲੇਗਾ 1 ਲੱਖ ਡਾਲਰ ਦਾ ਇਨਾਮ- ਰਾਜਾ ਵੜਿੰਗ 
Published : Jan 3, 2023, 3:25 pm IST
Updated : Jan 3, 2023, 3:25 pm IST
SHARE ARTICLE
Gurpatwant Pannu, Raja Warring
Gurpatwant Pannu, Raja Warring

ਰਾਜਾ ਵੜਿੰਗ ਖੰਨਾ ਵਿਖੇ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸੀ।

 

 

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਪੰਨੂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ ਦੇ ਜਵਾਬ ਵਿਚ ਦਿੱਤਾ ਗਿਆ ਹੈ। ਰਾਜਾ ਵੜਿੰਗ ਖੰਨਾ ਵਿਖੇ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸੀ। ਖੰਨਾ ਵਿਖੇ ਇਹ ਯਾਤਰਾ 11 ਜਨਵਰੀ ਨੂੰ ਆਵੇਗੀ ਤੇ ਰਾਤ ਨੂੰ ਇੱਥੇ ਹੀ ਰਾਤ ਕੱਟੇਗੀ।  

ਭਾਰਤ ਜੋੜੋ ਯਾਤਰਾ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਇਹ ਯਾਤਰਾ 10 ਜਨਵਰੀ ਨੂੰ ਪ੍ਰਵੇਸ਼ ਕਰੇਗੀ। ਫ਼ਤਹਿਗੜ੍ਹ ਸਾਹਿਬ ਵਿਖੇ ਇਹ ਯਾਤਰਾ 10 ਜਨਵਰੀ ਨੂੰ ਆਵੇਗੀ ਤੇ 11 ਜਨਵਰੀ ਨੂੰ ਖੰਨਾ ਆਵੇਗੀ। ਇਸ ਦੌਰਾਨ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। 

ਵਿਜੀਲੈਸ ਵੱਲੋਂ ਕਾਂਗਰਸ ਵਰਕਰਾਂ ਨੂੰ ਥਰਡ ਡਿਗਰੀ ਟਾਰਚਰ ਦੇਣ ਦੇ ਮਾਮਲੇ 'ਤੇ ਰਾਜਾ ਵੜਿੰਗ ਨੇ ਕਿਹਾ ਕਿ ਸਾਂਸਦ ਰਵਨੀਤ ਬਿੱਟੂ ਸਹੀ ਕਹਿ ਰਹੇ ਹਨ। ਜੇਕਰ ਲੋੜ ਪਈ ਤਾਂ ਵਿਜੀਲੈਸ ਖਿਲਾਫ਼ ਮੋਰਚਾ ਵੀ ਖੋਲ੍ਹਿਆ ਜਾਵੇਗਾ। ਰਾਜਾ ਵੜਿੰਗ ਨੇ ਐਸਵਾਈਐਲ ਮੁੱਦੇ 'ਤੇ ਕੇਂਦਰ ਸਰਕਾਰ ਵੱਲੋਂ 4 ਜਨਵਰੀ ਨੂੰ ਮੁੱਖ ਮੰਤਰੀਆਂ ਨੂੰ ਬੁਲਾਉਣ ਦੇ ਮੁੱਦੇ ਉਪਰ ਕਿਹਾ ਕਿ ਉਹ ਭਵਿੱਖਬਾਣੀ ਕਰਦੇ ਹਨ ਕਿ ਪਾਣੀ ਹਰਿਆਣਾ ਨੂੰ ਦੇਣ ਦੀ ਵਕਾਲਤ ਕੇਂਦਰ ਕਰੇਗਾ ਪਰ ਕਾਂਗਰਸ ਆਪਣਾ ਲਹੂ ਡੋਲ੍ਹ ਦੇਵੇਗੀ ਪਰ ਪਾਣੀ ਦੀ ਬੂੰਦ ਨਹੀਂ ਜਾਣ ਦੇਵੇਗੀ।  
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement