Chandigarh: ਤੇਲ ਵਿਕਰੀ 'ਤੇ ਲਗਾਈਆਂ ਪਾਬੰਦੀਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਵਾਪਸ ਲਈਆਂ, ਹੁਣ Full ਕਰਵਾਓ ਟੈਂਕੀਆਂ 
Published : Jan 3, 2024, 3:46 pm IST
Updated : Jan 3, 2024, 3:46 pm IST
SHARE ARTICLE
File Photo
File Photo

ਤੇਲ ਮਾਰਕੀਟਿੰਗ ਕੰਪਨੀਆਂ ਅਤੇ ਪੰਜਾਬ-ਹਰਿਆਣਾ ਸੂਬਿਆਂ ਦੇ ਤਾਲਮੇਲ ਯਤਨਾਂ ਸਦਕਾ ਯੂਟੀ ਚੰਡੀਗੜ੍ਹ ਨੂੰ ਤੇਲ ਦੀ ਸਪਲਾਈ ਮੁੜ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਰਹੀਆਂ ਹਨ

Chandigarh: ਫਿਊਲ ਟੈਂਕਰ ਡਰਾਈਵਰਾਂ ਦੀ ਹੜਤਾਲ ਕਾਰਨ ਯੂਟੀ ਚੰਡੀਗੜ੍ਹ ਵਿਚ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ 'ਤੇ ਲਗਾਈਆਂ ਗਈਆਂ ਅਸਥਾਈ ਪਾਬੰਦੀਆਂ ਦੇ ਆਦੇਸ਼ਾਂ ਦੇ ਮੱਦੇਨਜ਼ਰ ਹੁਣ ਆਮ ਬਾਲਣ ਸਪਲਾਈ ਸਫ਼ਲਤਾਪੂਰਵਕ ਬਹਾਲ ਹੋ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਚੰਡੀਗੜ੍ਹ, ਜਿਨ੍ਹਾਂ ਨੇ ਪਹਿਲਾਂ ਤੇਲ ਲੈਣ-ਦੇਣ ਦੀ ਸੀਮਾ ਤੈਅ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ, ਤੇ ਹੁਣ ਉਹਨਾਂ ਨੇ ਉਪਰੋਕਤ ਪਾਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਿਆ ਹੈ।

ਤੇਲ ਮਾਰਕੀਟਿੰਗ ਕੰਪਨੀਆਂ ਅਤੇ ਪੰਜਾਬ-ਹਰਿਆਣਾ ਸੂਬਿਆਂ ਦੇ ਤਾਲਮੇਲ ਯਤਨਾਂ ਸਦਕਾ ਯੂਟੀ ਚੰਡੀਗੜ੍ਹ ਨੂੰ ਤੇਲ ਦੀ ਸਪਲਾਈ ਮੁੜ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਸਫ਼ਲ ਰਹੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀ ਵਿਕਰੀ 'ਤੇ ਪਹਿਲਾਂ ਲਗਾਈਆਂ ਗਈਆਂ ਸੀਮਾਵਾਂ, ਜਿਸ ਵਿਚ ਦੋ ਪਹੀਆ ਵਾਹਨਾਂ ਲਈ ਵੱਧ ਤੋਂ ਵੱਧ 2 ਲੀਟਰ ਅਤੇ ਚਾਰ ਪਹੀਆ ਵਾਹਨਾਂ ਲਈ 5 ਲੀਟਰ ਪ੍ਰਤੀ ਲੈਣ-ਦੇਣ ਸ਼ਾਮਲ ਸੀ, ਹੁਣ ਲਾਗੂ ਨਹੀਂ ਹੈ। ਫਿਊਲ ਸਟੇਸ਼ਨ ਆਪਰੇਟਰਾਂ ਨੂੰ ਆਮ ਕੰਮਕਾਜ ਦੁਬਾਰਾ ਸ਼ੁਰੂ ਕਰਨ ਲਈ ਉਤਸ਼ਾਹਤ ਕੀਤਾ ਜਾਂਦਾ ਹੈ ਅਤੇ ਹੁਣ ਪਹਿਲਾਂ ਲਗਾਈਆਂ ਗਈਆਂ ਪਾਬੰਦੀਆਂ ਖਤਮ ਹੋ ਗਈਆਂ ਹਨ। 

(For more news apart from Chandigarh News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement