Sri Muktsar Sahib: ਲੰਗਰ ਛਕਾ ਰਹੇ ਨਿਹੰਗ ਸਿੰਘ ਦਾ ਕੀਤਾ ਕਤਲ

By : GAGANDEEP

Published : Jan 3, 2024, 3:04 pm IST
Updated : Jan 3, 2024, 3:04 pm IST
SHARE ARTICLE
Nihang Singh was killed in Sri Muktsar Sahib News in punjabi
Nihang Singh was killed in Sri Muktsar Sahib News in punjabi

Sri Muktsar Sahib: ਮ੍ਰਿਤਕ ਦੇ ਹਨ ਤਿੰਨ ਬੱਚੇ

Nihang Singh was killed in Sri Muktsar Sahib News in punjabi : ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਵਿਚ ਇਕ ਨਿਹੰਗ ਨੂੰ ਅਣਪਛਾਤੇ ਲੋਕਾਂ ਨੇ ਡੰਡੇ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿਤਾ। ਮ੍ਰਿਤਕ ਨਿਹੰਗ ਸਿੰਘ ਜਸਵੀਰ ਸਿੰਘ ਬੱਗਾ ਵਾਸੀ ਹੁਸਨਰ ਨੇ ਗਿੱਦੜਬਾਹਾ ਦੇ ਮਲੋਟ ਰੋਡ 'ਤੇ ਝੌਂਪੜੀ ਬਣਾ ਕੇ ਪਿਛਲੇ ਕੁਝ ਦਿਨਾਂ ਤੋਂ ਆਉਣ-ਜਾਣ ਵਾਲੇ ਲੋਕਾਂ ਨੂੰ ਲੰਗਰ ਛਕਾ ਰਿਹਾ ਸੀ।

ਇਹ ਵੀ ਪੜ੍ਹੋ: Punjab News: ਪੰਜਾਬ ਸਰਕਾਰ ਦਾ ਵੱਡਾ ਹੁਕਮ, ਹੁਣ ਅਧਿਆਪਕ ਪੜ੍ਹਾਉਣ ਤੋਂ ਬਿਨ੍ਹਾਂ ਨਹੀਂ ਕਰਨਗੇ ਕੋਈ ਹੋਰ ਕੰਮ

ਬੀਤੀ ਰਾਤ ਜਦੋਂ ਦੋ ਅਣਪਛਾਤੇ ਵਿਅਕਤੀ ਆਏ ਤਾਂ ਉਕਤ ਨਿਹੰਗ ਨੇ ਉਨ੍ਹਾਂ ਨੂੰ ਲੰਗਰ ਛਕਣ ਲਈ ਕਿਹਾ ਪਰ ਉਕਤ ਅਣਪਛਾਤੇ ਵਿਅਕਤੀਆਂ ਨੇ ਲੰਗਰ ਛਕਣ ਦੀ ਬਜਾਏ ਨਿਹੰਗ ਸਿੰਘ ਨੂੰ ਬਾਹਰ ਆਉਣ ਲਈ ਕਿਹਾ ਅਤੇ ਜਦੋਂ ਨਿਹੰਗ ਆਪਣੀ ਝੌਂਪੜੀ 'ਚੋਂ ਬਾਹਰ ਆਇਆ ਤਾਂ ਉਕਤ ਵਿਅਕਤੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਉਸ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ। 

ਇਹ ਵੀ ਪੜ੍ਹੋ: Most Crimes in States News: ਪੰਜਾਬ ਨਹੀਂ ਸਗੋਂ ਇਨ੍ਹਾਂ ਸੂਬਿਆਂ ਵਿਚ ਹੁੰਦੇ ਸਭ ਤੋਂ ਵੱਧ ਅਪਰਾਧ, ਰੀਪੋਰਟ ਨੇ ਉ਼ਡਾਏ ਹੋਸ਼!  

ਮ੍ਰਿਤਕ ਦੇ ਤਿੰਨ ਬੱਚੇ ਹਨ, ਜਿਨ੍ਹਾਂ ਵਿਚ ਇੱਕ ਲੜਕਾ ਸਤਨਾਮ 5 ਸਾਲ, ਏਕਮ 2 ਸਾਲ ਅਤੇ ਇੱਕ ਬੇਟੀ ਧਨਵੀਰ ਕੌਰ ਜੋ ਮਹਿਜ਼ ਤਿੰਨ ਮਹੀਨੇ ਦੀ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

For more news apart from Nihang Singh was killed in Sri Muktsar Sahib News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement