Khanna News: ਖੰਨਾ 'ਚ ਫਟਿਆ ਡੀਜ਼ਲ ਨਾਲ ਭਰਿਆ ਟੈਂਕਰ, ਫਲਾਈਓਵਰ ’ਤੇ ਮਚੇ ਅੱਗ ਦੇ ਭਾਂਬੜ, ਰੋਡ ਕਰਵਾਇਆ ਬੰਦ

By : GAGANDEEP

Published : Jan 3, 2024, 1:27 pm IST
Updated : Jan 3, 2024, 3:12 pm IST
SHARE ARTICLE
Tanker full of diesel exploded in Khanna News in punjabi
Tanker full of diesel exploded in Khanna News in punjabi

Khanna News: ਲੋਕਾਂ ਵਿਚ ਦਹਿਸ਼ਤ ਦਾ ਮਾਹੌਲ

Tanker full of diesel exploded in Khanna News in punjabi :ਖੰਨਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਨੈਸ਼ਨਲ ਹਾਈਵੇ ‘ਤੇ ਇੱਕ ਤੇਲ ਟੈਂਕਰ ਨੂੰ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਬਹੁਤ ਦੂਰ-ਦੂਰ ਤੱਕ ਫੈਲ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਪੁਲਿਸ ਨੇ ਅਹਿਤਿਆਤ ਵਜੋਂ ਹਾਈਵੇ ਨੂੰ ਦੋਵੇਂ ਪਾਸੇ ਤੋਂ ਬੰਦ ਕੀਤਾ ਹੋਇਆ ਹੈ। ਹਾਈਵੇ ‘ਤੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗਣ ਕਾਰਨ ਜਾਮ ਦੀ ਸਥਿਤੀ ਬਣੀ ਹੋਈ ਹੈ।

ਜਾਣਕਾਰੀ ਅਨੁਸਾਰ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋਣ ਤੋਂ ਬਾਅਦ ਲੁਧਿਆਣਾ ਤੋਂ ਡੀਜ਼ਲ ਦਾ ਟੈਂਕਰ ਅੰਬਾਲਾ ਵੱਲ ਕਿਤੇ ਸਪਲਾਈ ਕਰਨ ਜਾ ਰਿਹਾ ਸੀ। ਖੰਨਾ ਦੇ ਅਮਲੋਹ ਰੋਡ ਚੌਕ ਨੇੜੇ ਪੁਲ 'ਤੇ ਪਤਾ ਨਹੀਂ ਕਿਵੇਂ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਅਤੇ ਕਲੀਨਰ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਦੋਵਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।

ਦੂਜੇ ਪਾਸੇ ਖੰਨਾ, ਮੰਡੀ ਗੋਬਿੰਦਗੜ੍ਹ ਤੋਂ ਫਾਇਰ ਟੈਂਡਰ ਬੁਲਾ ਕੇ ਅੱਗ 'ਤੇ ਕਾਬੂ ਪਾਇਆ ਗਿਆ। ਅੱਗ ਦੀ ਵੱਡੀ ਘਟਨਾ ਨੂੰ ਦੇਖਦੇ ਹੋਏ ਐਸਐਸਪੀ ਅਮਨੀਤ ਕੌਂਡਲ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਡੀਐਸਪੀ ਰਾਜੇਸ਼ ਕੁਮਾਰ ਨੂੰ ਮੌਕੇ ’ਤੇ ਭੇਜਿਆ। ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਪੂਰੇ ਇਲਾਕੇ ਵਿਚ ਅੱਗ ’ਤੇ ਕਾਬੂ ਪਾ ਕੇ ਡੀਜ਼ਲ ਦਾ ਪ੍ਰਭਾਵ ਖ਼ਤਮ ਕਰਨ ਤੋਂ ਬਾਅਦ ਸੜਕ ਨੂੰ ਖੋਲ੍ਹਿਆ ਜਾਵੇਗਾ।
 

(For more news apart from Tanker full of diesel exploded in Khanna News in punjabi  , stay tuned to Rozana Spokesman)

ਇਹ ਵੀ ਪੜ੍ਹੋ: ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement