ਆਬਕਾਰੀ ਤੇ ਕਰ ਵਿਭਾਗ 'ਚ ਹੋਈਆਂ ਨਵੀਂਆਂ ਨਿਯੁਕਤੀਆਂ, ਵਿੱਤ ਮੰਤਰੀ ਹਰਪਾਲ ਚੀਮਾ ਨੇ 8 ਨੌਜਵਾਨਾਂ ਨੂੰ ਦਿੱਤੇ ਨਿਯੁਕਤੀ ਪੱਤਰ
Published : Jan 3, 2025, 12:36 pm IST
Updated : Jan 3, 2025, 12:56 pm IST
SHARE ARTICLE
Finance Minister Harpal Cheema gave appointment letters to 8 youths
Finance Minister Harpal Cheema gave appointment letters to 8 youths

ਵਿੱਤ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ

Finance Minister gave appointment letters to 8 youths: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ 'ਘਰ-ਘਰ ਰੋਜ਼ਗਾਰ ਯੋਜਨਾ' ਤਹਿਤ ਨਵ ਨਿਯੁਕਤ 05 ਆਬਕਾਰੀ ਤੇ ਕਰ ਨਿਰੀਖਕ ਅਤੇ ਨਵ ਨਿਯੁਕਤ 03 ਕਲਰਕਾਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ।

Finance Minister Harpal Cheema gave appointment letters to 8 youthsFinance Minister Harpal Cheema gave appointment letters to 8 youths

ਇਸ ਮੌਕੇ ਚੀਮਾ ਨੇ ਨਵੇਂ ਭਰਤੀ ਹੋਏ ਉਮੀਦਵਾਰਾਂ ਨੂੰ ਜਿੱਥੇ ਵਧਾਈ ਦਿੱਤੀ ਉਥੇ ਹੀ ਉਨ੍ਹਾਂ ਨੂੰ ਮਿਹਨਤ ਤੇ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ। ਚੀਮਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦਾ ਮੁੱਖ ਏਜੰਡਾ ਹੈ ਕਿ ਪੰਜਾਬ ਦੇ ਘਰ-ਘਰ ਵਿਚ ਰੋਜ਼ਗਾਰ ਪਹੁੰਚੇ।

Finance Minister Harpal Cheema gave appointment letters to 8 youthsFinance Minister Harpal Cheema gave appointment letters to 8 youths

ਇਸੇ ਲਈ ਪੰਜਾਬ ਸਰਕਾਰ ਹੁਣ ਤੱਕ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ ਤੇ ਆਉਣ ਵਾਲੇ ਸਮੇਂ ਵਿਚ ਹੋਰ ਸਰਕਾਰ ਨੌਕਰੀਆਂ ਦੇ ਕੇ ਘਰ-ਘਰ ਰੋਜ਼ਗਾਰ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ । ਮੰਤਰੀ ਚੀਮਾ ਨੇ ਕਿਹਾ ਕਿ ਆਬਕਾਰੀ ਤੇ ਕਰ ਵਿਭਾਗ ਪੰਜਾਬ ਸਰਕਾਰ ਦਾ ਮਾਲੀਏ ਇਕੱਤਰ ਕਰਨ ਵਿੱਚ ਅਹਿਮ ਯੋਗਦਾਨ ਹੈ।

ਚੀਮਾ ਨੇ ਦੱਸਿਆ ਕਿ ਆਬਕਾਰੀ ਵਿਭਾਗ ਕਿਸੇ ਵੀ ਸੂਬੇ ਦੇ ਖ਼ਜ਼ਾਨੇ ਦੀ ਰੀੜ ਦੀ ਹੱਡੀ ਹੁੰਦਾ ਹੈ ਕਿਉਂਕਿ ਇਹੀ ਵਿਭਾਗ ਕਿਸੇ ਸੂਬੇ ਨੂੰ ਸਭ ਤੋਂ ਵੱਧ ਮਾਲੀਆ ਇਕੱਠਾ ਕਰ ਕੇ ਦਿੰਦਾ ਹੈ। ਇਸ ਲਈ ਇਸ ਵਿਭਾਗ ਨੂੰ ਵੱਧ ਤੋਂ ਵੱਧ ਕਰਮਚਾਰੀਆਂ ਦੀ ਲੋੜ ਪੈਂਦੀ ਹੈ ਇਸ ਤਹਿਤ ਸਮੇਂ-ਸਮੇਂ 'ਤੇ ਵਿਭਾਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਜਾਂਦੀਆਂ ਹਨ। ਅੱਜ ਉਸੇ ਲੜੀ ਤਹਿਤ ਇਨ੍ਹਾਂ 8 ਨੌਜਵਾਨਾਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਆਬਕਾਰੀ ਵਿਭਾਗ ਦਾ ਕੰਮ ਹੋਰ ਪਾਰਦਰਸ਼ਤਾ ਨਾਲ ਕੀਤਾ ਜਾ ਸਕੇ।  


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement