Khanuri Border News : ਜਗਜੀਤ ਸਿੰਘ ਡੱਲੇਵਾਲ ਦਾ 39ਵੇਂ ਦਿਨ ਵੀ ਮਰਨ ਵਰਤ ਜਾਰੀ, ਸਥਿਤੀ ਨਾਜ਼ੁਕ

By : BALJINDERK

Published : Jan 3, 2025, 7:12 pm IST
Updated : Jan 3, 2025, 7:12 pm IST
SHARE ARTICLE
Jagjit Singh Dallewal
Jagjit Singh Dallewal

Khanuri Border News : ਭਲਕੇ ਉਹਨਾਂ ਨੂੰ ਸਟੇਜ ਉੱਪਰ ਲਿਜਾਣ ਸਮੇਂ ਸਾਰੀਆਂ ਡਾਕਟਰੀ ਸਾਵਧਾਨੀਆਂ ਵਰਤੀਆਂ ਜਾਣਗੀਆਂ।

Khanuri Border News in Punjabi : ਖਨੌਰੀ ਕਿਸਾਨ ਮੋਰਚਾ ਉੱਪਰ ਅੱਜ 39ਵੇਂ ਦਿਨ ਵੀ ਜਗਜੀਤ ਸਿੰਘ ਡੱਲੇਵਾਲ ਜੀ ਦਾ ਮਰਨ ਵਰਤ ਜਾਰੀ ਰਿਹਾ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਹੈ ਕਿ ਜਦੋਂ ਵੀ ਜਗਜੀਤ ਸਿੰਘ ਡੱਲੇਵਾਲ ਜੀ ਨੇ ਆਪਣੇ ਪੈਰਾਂ ਉੱਪਰ ਖੜ੍ਹੇ ਹੋਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਬਹੁਤ ਘੱਟ ਜਾਂਦਾ ਹੈ ਇਸ ਲਈ ਭਲਕੇ ਉਹਨਾਂ ਨੂੰ ਸਟੇਜ ਉੱਪਰ ਲਿਜਾਣ ਸਮੇਂ ਸਾਰੀਆਂ ਡਾਕਟਰੀ ਸਾਵਧਾਨੀਆਂ ਵਰਤੀਆਂ ਜਾਣਗੀਆਂ।

ਖਨੌਰੀ ਕਿਸਾਨ ਮੋਰਚੇ ਉੱਪਰ ਪਹੁੰਚਣ ਵਾਲੇ ਕਿਸਾਨਾਂ ਦੇ ਦਰਸ਼ਨ ਕਰਨ ਲਈ ਜਗਜੀਤ ਸਿੰਘ ਡੱਲੇਵਾਲ ਖੁਦ ਸਟੇਜ ਉੱਪਰ ਆਉਣਗੇ ਅਤੇ ਆਪਣਾ ਅਹਿਮ ਸੰਦੇਸ਼ ਵੀ ਆਪਣੇ ਲੋਕਾ ਨੂੰ ਦੇਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ ਜਿੱਥੇ ਮੋਰਚੇ ਦੀ ਪਹਿਲੀ ਟਰਾਲੀ (ਪੰਜਾਬ ਵਾਲੇ ਪਾਸੇ ਤੋਂ) ਅਤੇ ਆਖਰੀ ਟਰਾਲੀ (ਹਰਿਆਣਾ ਵਾਲੇ ਪਾਸੇ ਤੋਂ) ਹੈ, ਉੱਥੇ ਸਟੇਜ ਬਣਾਈ ਜਾ ਰਹੀ ਹੈ ਅਤੇ ਉਸੇ ਸਟੇਜ ਤੋਂ ਜਗਜੀਤ ਸਿੰਘ ਡੱਲੇਵਾਲ ਜੀ ਕਿਸਾਨਾਂ ਨੂੰ ਸੰਬੋਧਨ ਕਰਨਗੇ।

ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ ਦੇਸ਼ ਭਰ ਵਿੱਚੋਂ ਲੱਖਾਂ ਕਿਸਾਨ ਖਨੌਰੀ ਕਿਸਾਨ ਮੋਰਚੇ ਉੱਪਰ ਪੁੱਜਣਗੇ ਅਤੇ ਇਹ ਇਤਿਹਾਸਕ ਮਹਾਂਪੰਚਾਇਤ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਜੀ ਵੱਲੋਂ ਜਾਂ ਦੋਵਾਂ ਮੋਰਚਿਆਂ ਵੱਲੋਂ ਮਾਣਯੋਗ ਸੁਪਰੀਮ ਕੋਰਟ ਵਿੱਚ ਕੋਈ ਜਨਹਿੱਤ ਪਟੀਸ਼ਨ ਦਾਇਰ ਨਹੀਂ ਕੀਤੀ ਗਈ। ਕਿਸਾਨ ਮਹਾਂਪੰਚਾਇਤ ਭਲਕੇ ਸਵੇਰੇ 10 ਵਜੇ ਤੋਂ ਸ਼ੁਰੂ ਹੋ ਜਾਵੇਗੀ ਜਿਸ ਵਿੱਚ ਦੇਸ਼ ਭਰ ਤੋਂ ਕਿਸਾਨ ਆਗੂ, ਸਮਾਜਿਕ, ਧਾਰਮਿਕ ਅਤੇ ਸੱਭਿਆਚਾਰਕ ਸ਼ਖ਼ਸੀਅਤਾਂ ਅਤੇ ਲੋਕ ਕਲਾਕਾਰ ਪਹੁੰਚਣਗੇ।

(For more news apart from Jagjit Singh Dallewal death fast continues on t39th day, situation is critical News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement