''ਭਾਜਪਾ ਦੇ ਪਿਆਰ 'ਚ ਅੰਨ੍ਹਾ ਹੋਇਆ ਅਕਾਲੀ ਮੁਖੀ ਗ਼ਰੀਬਾਂ ਦੀ ਸਮੱਸਿਆਵਾਂ ਦੇਖ ਨਹੀਂ ਸਕਦਾ''
Published : Feb 3, 2020, 8:41 am IST
Updated : Feb 3, 2020, 8:41 am IST
SHARE ARTICLE
File Photo
File Photo

ਕੈਪਟਨ ਨੇ ਸੁਖਬੀਰ ਵਲੋਂ ਕੇਂਦਰੀ ਬਜਟ ਦੀ ਤਾਰੀਫ਼ ਨੂੰ ਨਿਰੀ ਚਾਪਲੂਸੀ ਦਸਿਆ

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਕੇਂਦਰੀ ਬਜਟ 2020-21 ਨੂੰ ਕਿਸਾਨੀ ਪੱਖੀ ਅਤੇ ਗ਼ਰੀਬ ਪੱਖੀ ਕਰਾਰ ਦੇਣ ਵਾਲੇ ਸੁਖਬੀਰ ਬਾਦਲ ਦੀ ਟਿਪਣੀ ਦਾ ਖੰਡਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਦੇ ਵੱਡੇ ਦਾਅਵਿਆਂ ਨੂੰ ਨਿਰੀ ਚਾਪਲੂਸੀ ਤੇ ਬੇਸ਼ਰਮੀ ਦਾ ਪ੍ਰਗਟਾਵਾ ਦਸਿਆ।

Captain amarinder singhFile Photo

ਮੁੱਖ ਮੰਤਰੀ ਨੇ ਹੈਰਾਨੀ ਪ੍ਰਗਟਾਈ ਕਿ ਖੇਤੀ ਮਾਹਰਾਂ ਅਤੇ ਕਿਸਾਨ ਸੰਗਠਨਾਂ ਵਲੋਂ ਠੁਕਰਾਏ ਗਏ ਕੇਂਦਰੀ ਬਜਟ ਵਿਚ ਸੁਖਬੀਰ ਨੂੰ ਕਿਸਾਨੀ ਲਈ ਕਿਹੜਾ ਸਕਾਰਾਤਮਕ ਪੱਖ ਦਿਖਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਅੰਨ੍ਹੀ  ਭਾਜਪਾ ਨੂੰ ਤਾਂ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਕੀ ਦਿਸਣੀਆਂ ਸਨ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਸੱਤਾਧਾਰੀ ਧਿਰ ਦੇ ਪਿਆਰ ਵਿਚ ਇੰਨਾ ਗਲਤਾਨ ਹੋ ਚੁੱਕਾ ਹੈ ਕਿ ਉਸਨੂੰ ਵੀ ਇਸ ਆਡੰਬਰੀ ਬਜਟ ਵਿਚ ਕੁਝ ਗ਼ਲਤ ਨਹੀਂ ਦਿਸਿਆ।

Amit Shah with Sukhbir BadalFile Photo

ਮੁੱਖ ਮੰਤਰੀ ਨੇ ਟਿੱਪਣੀ ਕਰਦਿਆਂ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵਿਚ ਸੂਬੇ ਦੇ ਤਿੰਨ ਮੰਤਰੀ ਹੋਣ ਦੇ ਬਾਵਜੂਦ ਭਾਜਪਾ-ਅਕਾਲੀ ਗੱਠਜੋੜ ਨਾ ਸਿਰਫ਼ ਪੰਜਾਬ ਸਗੋਂ ਦੇਸ਼ ਭਰ ਵਿਚ ਵੱਡੇ ਪੱਧਰ 'ਤੇ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਸੁਰੱਖਿਅਤ ਕਰਨ ਵਿਚ ਅਸਫ਼ਲ ਰਿਹਾ ਹੈ।

Captain Amarinder Singh and Sukhbir Singh BadalFile Photo

ਖੇਤੀਬਾੜੀ ਸੈਕਟਰ ਲਈ 15 ਲੱਖ ਕਰੋੜ ਰੁਪਏ ਦੇ ਬਜਟ ਅਲਾਟਮੈਂਟ ਦੀ ਸ਼ਲਾਘਾ ਕਰਨ ਵਾਲੇ ਸੁਖਬੀਰ ਦੀ ਪ੍ਰਤੀਕ੍ਰਿਆ 'ਤੇ ਸਵਾਲ ਉਠਾਉਂਦਿਆਂ ਕੈਪਟਨ ਅਮਰਿੰਦਰ ਨੇ ਪੁੱਛਿਆ ਕਿ ਅਕਾਲੀ ਆਗੂ ਇਹ ਸਪੱਸ਼ਟ ਕਰਨ ਕਿ ਖੇਤੀਬਾੜੀ ਅਤੇ ਇਸ ਨਾਲ ਜੁੜੇ ਖੇਤਰਾਂ ਲਈ ਪਿਛਲੇ ਸਾਲ ਨਾਲੋਂ ਸਿਰਫ 10 ਫ਼ੀ ਸਦੀ ਦੀ ਵਾਧੇ ਨਾਲ ਕਿਸਾਨਾਂ ਨੂੰ ਦਰਪੇਸ਼ ਕਰਜ਼ੇ ਦੇ ਗੰਭੀਰ ਸੰਕਟ ਨਾਲ ਨਜਿੱਠਣ ਲਈ ਕਿਵੇਂ ਕਾਫ਼ੀ ਸਮਝਦੇ ਹਨ?

Sukhbir BadalFile photo

ਉਨ੍ਹਾਂ ਕਿਹਾ ਕਿ ਇੰਨੀ  ਘੱਟ ਰਕਮ ਦੀ ਵੰਡ ਜੋ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਨੇੜੇ-ਤੇੜੇ ਵੀ ਨਹੀਂ ਜਾਪਦੀ, ਨਾਲ ਸੁਖਬੀਰ ਅਗਲੇ ਦੋ ਸਾਲਾਂ ਵਿਚ ਕਿਸਾਨੀ ਦੀ ਆਮਦਨੀ ਨੂੰ ਦੁੱਗਣਾ ਹੁੰਦੇ ਵੇਖਣ ਦੀ ਉਮੀਦ ਕਿਵੇਂ ਕਰ ਸਕਦੇ ਹਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਤਰੱਕੀ ਤੋਂ ਬਗੈਰ ਪੇਂਡੂ ਖਪਤ ਵਧਣ ਦੀ ਕੋਈ ਸੰਭਾਵਨਾ ਨਹੀਂ ਹੈ ਜਿਸ ਨਾਲ ਆਰਥਿਕ ਵਿਕਾਸ ਵੀ ਘਟੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement