ਹਿਰਾਸਤ 'ਚ ਲਏ ਕਿਸਾਨਾਂ ਦੀ ਰਿਹਾਈ ਤਕ ਰਸਮੀ ਗੱਲਬਾਤ ਨਹੀਂ ਹੋਵੇਗੀ : ਸੰਯੁਕਤ ਕਿਸਾਨ ਮੋਰਚਾ
Published : Feb 3, 2021, 12:57 am IST
Updated : Feb 3, 2021, 12:57 am IST
SHARE ARTICLE
image
image

ਹਿਰਾਸਤ 'ਚ ਲਏ ਕਿਸਾਨਾਂ ਦੀ ਰਿਹਾਈ ਤਕ ਰਸਮੀ ਗੱਲਬਾਤ ਨਹੀਂ ਹੋਵੇਗੀ : ਸੰਯੁਕਤ ਕਿਸਾਨ ਮੋਰਚਾ


ਨਵੀਂ ਦਿੱਲੀ, 2 ਫ਼ਰਵਰੀ : ਸੰਯੁਕਤ ਕਿਸਾਨ ਮੋਰਚਾ (ਐੱਸ.ਕੇ.ਐੱਮ.) ਨੇ ਮੰਗਲਵਾਰ ਨੂੰ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਉਤਪੀੜਨ ਬੰਦ ਹੋਣ ਅਤੇ ਹਿਰਾਸਤ 'ਚ ਲਏ ਗਏ ਕਿਸਾਨਾਂ ਦੀ ਰਿਹਾਈ ਤਕ ਸਰਕਾਰ ਨਾਲ ਕਿਸੇ ਤਰ੍ਹਾਂ ਦੀ ਰਸਮੀ ਗੱਲਬਾਤ ਨਹੀਂ ਹੋਵੇਗੀ | ਕਈ ਕਿਸਾਨ ਸੰਗਠਨਾਂ ਦੇ ਇਸ ਸਮੂਹ ਨੇ ਇਕ ਬਿਆਨ ਜਾਰੀ ਕਰ ਕੇ ਇਹ ਦੋਸ਼ ਵੀ ਲਗਾਇਆ ਕਿ ਸੜਕਾਂ 'ਤੇ ਕਿੱਲ ਲਗਾਉਣ, ਕੰਡੀਲੀਆਂ ਤਾਰਾਂ ਲਗਾਉਣੀਆਂ, ਸੜਕ ਮਾਰਗਾਂ ਨੂੰ ਬੰਦ ਕਰਨ ਸਮੇਤ ਬੈਰੀਕੇਡ ਵਧਾਏ ਜਾਣਾ, ਇੰਟਰਨੈੱਟ ਸੇਵਾਵਾਂ ਬੰਦ ਕਰਨਾ ਅਤੇ ਭਾਜਪਾ-ਆਰ.ਐੱਸ.ਐੱਸ. ਦੇ ਵਰਕਰਾਂ ਦੇ ਮਾਧਿਅਮ ਨਾਲ ਪ੍ਰਦਰਸ਼ਨ ਕਰਵਾਉਣਾ ਸਰਕਾਰ, ਪੁਲਿਸ ਅਤੇ ਪ੍ਰਸ਼ਾਸਨ ਵਲੋਂ ਯੋਜਨਾਬੱਧ 'ਹਮਲਿਆਂ' ਦਾ ਹਿੱਸਾ ਹਨ | ਉਸ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਸਥਾਨਾਂ 'ਤੇ ਵਾਰ-ਵਾਰ ਇੰਟਰਨੈੱਟ ਸੇਵਾਵਾਂ ਬੰਦ ਕਰਨਾ ਅਤੇ ਕਿਸਾਨ ਅੰਦੋਲਨ ਨਾਲ ਜੁੜੇ ਕਈ ਟਵਿੱਟਰ ਅਕਾਊਾਟ ਬਲਾਕ ਕਰਨਾ 'ਲੋਕਤੰਤਰ 'ਤੇ ਸਿੱਧਾ ਹਮਲਾ' ਹੈ | ਸੂਤਰਾਂ ਦਾ ਕਹਿਣਾ ਸੀ ਕਿ ਟਵਿੱਟਰ ਨੇ ਸੋਮਵਾਰ ਨੂੰ ਅਪਣੇ ਸੋਸ਼ਲ ਮੀਡੀਆ ਮੰਚ 'ਤੇ ਕਰੀਬ 250 ਅਜਿਹੇ ਅਕਾਊਾਟ 'ਤੇ ਰੋਕ ਲਗਾ ਦਿਤੀ, ਜਿਸ ਰਾਹੀਂ ਕਿਸਾਨ ਅੰਦੋਲਨ ਨਾਲ ਸੰਬੰਧਤ ਫ਼ਰਜੀ ਅਤੇ ਭੜਕਾਊ ਪੋਸਟ ਕੀਤੇ ਗਏ ਸਨ | 
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ,''ਅਜਿਹਾ ਲਗਦਾ ਹੈ ਕਿ ਸਰਕਾਰ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੱਖ-ਵੱਖ ਸੂਬਿਆਂ ਤੋਂ ਸਮਰਥਨ ਵਧਣ ਕਾਰਨ ਬਹੁਤ ਡਰੀ ਹੋਈ ਹੈ | ਦਿੱਲੀ ਦੀਆਂ ਸਰਹੱਦਾਂ ਨੇੜੇ ਕਈ ਸਥਾਨਾਂ 'ਤੇ ਕਿਸਾਨ 2 ਮਹੀਨਿਆਂ ਤੋਂ ਵੱਧ ਸਮੇਂ ਤੋਂ ਖੇਤੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਹਨ | ਇਨ੍ਹਾਂ 'ਚੋਂ ਜ਼ਿਆਦਾਤਰ ਕਿਸਾਨ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਹਨ | ਕਿਸਾਨ ਮੋਰਚਾ ਨੇ ਕਿਹਾ,''ਐੱਸ.ਕੇ.ਐੱਮ. ਨੇ ਸੋਮਵਾਰ ਨੂੰ ਅਪਣੀ ਬੈਠਕ 'ਚ ਫ਼ੈਸਲਾ ਕੀਤਾ ਕਿ ਕਿਸਾਨ ਅੰਦੋਲਨ ਵਿਰੁਧ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਉਤਪੀੜਨ ਤੁਰੰਤ ਬੰਦ ਕੀਤਾ ਜਾਣਾ ਚਾਹੀਦਾ |''
ਇਸ ਮੁਤਾਬਕ ਸਰਕਾਰ ਵਲੋਂ ਰਸਮੀ ਗੱਲਬਾਤ ਨੂੰ ਲੈ ਕੇ ਕੋਈ ਪ੍ਰਸਤਾਵ ਨਹੀਂ ਹੈ | ਬਿਆਨ 'ਚ ਕਿਹਾ ਗਿਆ ਹੈ,''ਸਰਕਾਰ ਵਲੋਂ ਰਸਮੀ ਗੱਲਬਾਤ ਦਾ ਕੋਈ ਪ੍ਰਸਤਾਵ ਨਹੀਂ ਆਇਆ ਹੈ | ਅਜਿਹੇ 'ਚ ਅਸੀਂ ਸਪੱਸ਼ਟ ਕਰਦੇ ਹਾਂ ਕਿ ਗੈਰ ਕਾਨੂੰਨੀ ਢੰਗ ਨਾਲ ਪੁਲਿਸ ਹਿਰਾਸਤ 'ਚ ਲਏ ਗਏ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਤੋਂ ਬਾਅਦ ਹੀ ਕੋਈ ਗੱਲਬਾਤ ਹੋਵੇਗੀ |'' (ਪੀਟੀਆਈ)
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਨਿਚਰਵਾਰ ਨੂੰ ਸਾਰੇ ਦਲਾਂ ਦੀ ਬੈਠਕ 'ਚ ਕਿਹਾ ਸੀ ਕਿ ਖੇਤੀ ਕਾਨੂੰਨਾਂ ਦਾ ਅਮਲ 18 ਮਹੀਨਿਆਂ ਲਈ ਮੁਲਤਵੀ ਕਰਨ ਦਾ ਸਰਕਾਰ ਦਾ ਪ੍ਰਸਤਾਵ ਹਾਲੇ ਵੀ ਬਰਕਰਾਰ ਹੈ | 
ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਦੇ ਬਿਆਨ 'ਤੇ ਕਿਹਾ ਸੀ ਕਿ ਤਿੰਨੋਂ ਕਾਨੂੰਨਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ | ਗਣਤੰਤਰ ਦਿਵਸ ਦੀ ਟਰੈਕਟਰ ਪੇਰਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਈ ਪ੍ਰਦਰਸ਼ਨਕਾਰੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਕਿਸਾਨ ਮੋਰਚਾ ਨੇ ਅਪਣੇ ਬਿਆਨ 'ਚ ਕਿਹਾ ਕਿ ਦਿੱਲੀ ਪੁਲਿਸ ਨੇ 122 ਅੰਦੋਲਨਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ,imageimage ਜਿਨ੍ਹਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ | ਉਸ ਨੇ ਕਿਹਾ ਕਿ ਹਿਰਾਸਤ 'ਚ ਲਏ ਗਏ ਸਾਰੇ ਕਿਸਾਨਾਂ ਦੀ ਰਿਹਾਈ ਹੋਣੀ ਚਾਹੀਦੀ ਹੈ |    (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement