ਗਾਜ਼ੀਪੁਰ ਸਰਹੱਦ ਪਹੁੰਚੇ ਸੰਜੇ ਰਾਊਤ ਨੇ ਕਿਹਾ 
Published : Feb 3, 2021, 12:28 am IST
Updated : Feb 3, 2021, 12:28 am IST
SHARE ARTICLE
image
image

ਗਾਜ਼ੀਪੁਰ ਸਰਹੱਦ ਪਹੁੰਚੇ ਸੰਜੇ ਰਾਊਤ ਨੇ ਕਿਹਾ 


ਮਹਾਰਾਸ਼ਟਰ ਸਰਕਾਰ ਕਿਸਾਨਾਂ ਨਾਲ

ਨਵੀਂ ਦਿੱਲੀ, 2 ਫ਼ਰਵਰੀ : ਨਵੇਂ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਅੰਦੋਲਨ ਲਗਾਤਾਰ 69ਵੇਂ ਦਿਨ ਵੀ ਜਾਰੀ ਹੈ | ਕਿਸਾਨ ਅੰਦੋਲਨ ਦੇ ਸਮਰਥਨ 'ਚ ਸ਼ਿਵ ਸੈਨਾ ਵੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ | ਸ਼ਿਵ ਸੈਨਾ ਸੰਸਦ ਮੈਂਬਰਾਂ ਦਾ ਵਫਦ ਮੰਗਲਵਾਰ ਨੂੰ ਗਾਜੀਪੁਰ ਬਾਰਡਰ 'ਤੇ ਪਹੁੰਚਿਆ | ਇਥੇ ਸੰਜੇ ਰਾਊਤ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਦੀ ਹੈ | ਉੱਥੇ ਹੀ ਊਧਵ ਠਾਕਰੇ ਪਹਿਲਾਂ ਹੀ ਕਿਸਾਨਾਂ ਦੇ ਸਮਰਥਨ ਦਾ ਐਲਾਨ ਕਰ ਚੁੱਕੇ ਹਨ | ਸ਼ਿਵ ਸੈਨਾ ਦੇ 6 ਸੰਸਦ ਮੈਂਬਰ ਕਿਸਾਨਾਂ ਨਾਲ ਮੁਲਾਕਾਤ ਕਰਨ ਗਾਜੀਪੁਰ ਬਾਰਡਰ ਆਏ | ਇਨ੍ਹਾਂ 'ਚ ਸੰਜੇ ਰਾਊਤ, ਅਨਿਲ ਦੇਸਾਈ, ਅਰਵਿੰਦ ਸਾਵੰਤ, ਵਿਨਾਇਕ ਰਾਊਤ ਸ਼ਾਮਲ ਹਨ |
ਸ਼ਿਵ ਸੈਨਾ ਦੇ ਨੇਤਾਵਾਂ ਨੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨਾਲ ਮੁਲਾਕਾਤ ਕੀਤੀ | ਟਿਕੈਤ ਨਾਲ ਮੁਲਾਕਾਤ ਕਰਨ ਤੋਂ ਬਾਅਦ ਸੰਜੇ ਰਾਊਤ ਨੇ ਕਿਹਾ ਕਿ ਸਾਡੇ ਸਾਰੇ ਸੰਸਦ ਮੈਂਬਰimageimage ਇਥੇ ਆਏ ਹਨ | ਰਾਕੇਸ਼ ਟਿਕੈਤ ਨਾਲ ਗੱਲ ਹੋ ਗਈ ਹੈ ਅਤੇ ਉਨ੍ਹਾਂ ਨੂੰ ਜੋ ਸੰਦੇਸ਼ ਦੇਣਾ ਸੀ, ਅਸੀਂ ਦੇ ਦਿਤਾ ਹੈ | ਅਸੀਂ ਪੂਰੀ ਤਾਕਤ ਨਾਲ ਉਨ੍ਹਾਂ ਨਾਲ ਰਹਾਂਗੇ | ਸਰਕਾਰ ਨੂੰ ਠੀਕ ਤਰ੍ਹਾਂ ਗੱਲ ਕਰਨੀ ਚਾਹੀਦੀ ਹੈ, ਗੱਲ 'ਚ ਰਾਜਨੀਤੀ ਨਹੀਂ ਆਉਣੀ ਚਾਹੀਦੀ | ਹੰਕਾਰ ਨਾਲ ਦੇਸ਼ ਨਹੀਂ ਚਲੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਊਧਵ ਠਾਕਰੇ ਸੰਕਟ ਦੇ ਸਮੇਂ ਕਿਸਾਨਾਂ ਨਾਲ ਖੜੇ ਸਨ | ਕਿਸਾਨਾਂ ਨੂੰ ਹੋਣ ਵਾਲੀ ਪਰੇਸ਼ਾਨੀ ਅਤੇ ਉਨਾਂ ਦੇ ਹੰਝੂਆਂ ਨੂੰ ਵੇਖ ਕੇ ਦੁੱਖ ਹੁੰਦਾ ਹੈ |     (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement