ਅੰਮ੍ਰਿਤਸਰ 'ਚ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨੀ ਡਰੋਨ ਦੇ ਨਾਲ ਹੈਰੋਇਨ ਵੀ ਕੀਤੀ ਬਰਾਮਦ

By : GAGANDEEP

Published : Feb 3, 2023, 11:43 am IST
Updated : Feb 3, 2023, 11:43 am IST
SHARE ARTICLE
PHOTO
PHOTO

ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼

 

ਅੰਮ੍ਰਿਤਸਰ: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇੱਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਭਾਰਤੀ ਖੇਤਰ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਪਰ ਬੀਐਸਐਫ ਦੇ ਜਵਾਨ ਵੀ ਜਵਾਬੀ ਕਾਰਵਾਈ  ਦੇ ਰਹੇ ਹਨ। ਪਾਕਿਸਤਾਨੀ ਡਰੋਨ ਨੂੰ ਬੀਐਸਐਫ ਦੇ ਜਵਾਨਾਂ ਨੇ ਹੇਠਾਂ ਸੁੱਟ ਦਿੱਤਾ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸ਼ੱਕੀ ਪਾਬੰਦੀਸ਼ੁਦਾ ਸਮੱਗਰੀ ਵਾਲਾ ਇਕ ਪੈਕੇਟ ਵੀ ਬਰਾਮਦ ਕੀਤਾ ਗਿਆ ਹੈ। 

ਪੜ੍ਹੋ ਖਬਰ:   ਸੁਪਰੀਮ ਕੋਰਟ ਨੇ 2 ਸੀਟਾਂ 'ਤੇ ਚੋਣ ਲੜਨ ਤੋਂ ਰੋਕਣ ਦੀ ਪਟੀਸ਼ਨ ਕੀਤੀ ਖਾਰਜ 

ਸੂਤਰਾਂ ਅਨੁਸਾਰ 3 ਵਜੇ ਤੜਕੇ ਸਰਹੱਦੀ ਖੇਤਰ ਬੀ.ਪੀ.ਓ. ਰੀਅਰ ਕੱਕੜ ਚੌਕੀ 'ਚ ਡਰੋਨ ਦੀ ਹੱਲ-ਚੱਲ ਸੁਣਾਈ ਦਿੱਤੀ ਤਾਂ ਬੀ.ਐੱਸ.ਐੱਫ. 22 ਬਟਾਲੀਅਨ ਵਲੋਂ ਡਰੋਨ 'ਤੇ ਫਾਇਰਿੰਗ ਕੀਤੀ ਗਈ। ਡਰੋਨ 'ਤੇ ਗੋਲੀ ਵੱਜਣ ਨਾਲ ਉਹ ਹੇਠਾਂ ਡਿੱਗ ਪਿਆ। ਡਰੋਨ ਨਾਲ ਬੰਨੇ ਹੈਰੋਇਨ ਦੇ ਪੈਰਟ ਵੀ ਬਰਾਮਦ ਕੀਤੇ ਗਏ ਹਨ। ਬੀ.ਐੱਸ.ਐੱਫ.ਅਤੇ ਪੁਲਿਸ ਵਲੋਂ ਸਾਰੇ ਖ਼ੇਤਰ ਦੇ ਚੱਪੇ-ਚੱਪੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ।

ਪੜ੍ਹੋ ਖਬਰ:   ਮਜੀਠਾ 'ਚ ਨਸ਼ੇ ਦੀ ਓਵਰਡੋਜ਼ ਨਾਲ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement