ਮੂਸੇਵਾਲਾ ਕਤਲ ਕੇਸ: ਟਰੱਕ ਯੂਨੀਅਨ ਦੇ ਸਾਬਕਾ ਮੁਖੀ ਦੀ ਜ਼ਮਾਨਤ ਅਰਜ਼ੀ ਰੱਦ
Published : Feb 3, 2023, 9:53 am IST
Updated : Feb 3, 2023, 9:53 am IST
SHARE ARTICLE
Sidhu Moosewala
Sidhu Moosewala

ਜੇਕਰ ਦੋਸ਼ੀ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਸੰਭਾਵਨਾ ਹੈ ਕਿ ਉਹ ਸਬੂਤਾਂ ਨਾਲ ਛੇੜਛਾੜ ਕਰੇਗਾ ਅਤੇ ਗਵਾਹਾਂ ਨੂੰ ਧਮਕੀਆਂ ਦੇਵੇਗਾ। - Court

ਮਾਨਸਾ - ਵਧੀਕ ਸੈਸ਼ਨ ਜੱਜ ਮਾਨਸਾ ਦੀ ਅਦਾਲਤ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੇ ਮੁਲਜ਼ਮਾਂ ਵਿਚੋਂ ਇੱਕ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਬੁਢਲਾਡਾ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਮਨਮੋਹਨ ਸਿੰਘ ਮੋਹਾਣਾ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਜੇਕਰ ਦੋਸ਼ੀ ਨੂੰ ਜ਼ਮਾਨਤ 'ਤੇ ਰਿਹਾਅ ਕੀਤਾ ਜਾਂਦਾ ਹੈ ਤਾਂ ਸੰਭਾਵਨਾ ਹੈ ਕਿ ਉਹ ਸਬੂਤਾਂ ਨਾਲ ਛੇੜਛਾੜ ਕਰੇਗਾ ਅਤੇ ਗਵਾਹਾਂ ਨੂੰ ਧਮਕੀਆਂ ਦੇਵੇਗਾ। 

 

ਜ਼ਿਕਰਯੋਗ ਹੈ ਕਿ ਮਨਮੋਹਨ ਸਿੰਘ ਮੋਹਣਾ ਜੋ ਮਾਨਸਾ ਜ਼ਿਲ੍ਹੇ ਦੇ ਵਸਨੀਕ ਹਨ। ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਵੱਲੋਂ ਕੀਤੀ ਗਈ ਜਾਂਚ ਵਿਚ ਪਾਇਆ ਗਿਆ ਹੈ ਕਿ ਮੋਹਣਾ ਨੇ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ ਗਾਇਕ ਮੂਸੇਵਾਲਾ ਦੀ ਕਥਿਤ ਤੌਰ 'ਤੇ ਰੇਕੀ ਕੀਤੀ ਸੀ ਅਤੇ ਉਸ ਸਮੇਂ ਗੋਲੀ ਚਲਾਉਣ ਵਾਲਿਆਂ ਨੂੰ ਪਨਾਹ ਵੀ ਦਿੱਤੀ ਸੀ। ਮਾਮਲੇ ਦੀ ਅਗਲੀ ਸੁਣਵਾਈ 15 ਫਰਵਰੀ ਨੂੰ ਰੱਖੀ ਗਈ ਹੈ। 

Tags: #punjab, mansa

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement