Banwari Lal Purohit Resignation News: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਦਿੱਤਾ ਅਸਤੀਫ਼ਾ 
Published : Feb 3, 2024, 2:50 pm IST
Updated : Feb 3, 2024, 3:27 pm IST
SHARE ARTICLE
Banwari Lal Purohit
Banwari Lal Purohit

ਨਿੱਜੀ ਕਾਰਨਾਂ ਦਾ ਦਿੱਤਾ ਹਵਾਲਾ

Banwari Lal Purohit News:  ਚੰਡੀਗੜ੍ਹ - ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਹਲਚਲ ਮਚ ਗਈ ਹੈ ਕਿਉਂਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਜਪਾਲ ਦੇ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫ਼ਾ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। 

ਬਨਵਾਰੀ ਲਾਲ ਪੁਰੋਹਿਤ ਨੇ ਇੱਕ ਦਿਨ ਪਹਿਲਾਂ 2 ਫਰਵਰੀ ਨੂੰ ਦਿੱਲੀ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਲੰਬੇ ਸਮੇਂ ਤੋਂ ਭਾਜਪਾ ਨਾਲ ਜੁੜੇ ਪੁਰੋਹਿਤ ਨੂੰ 21 ਅਗਸਤ 2021 ਨੂੰ ਪੰਜਾਬ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਉਹਨਾਂ ਨੇ 1 ਸਤੰਬਰ 2021 ਨੂੰ ਆਪਣਾ ਅਹੁਦਾ ਸੰਭਾਲ ਲਿਆ ਸੀ। ਉਹ 2 ਸਾਲ 5 ਮਹੀਨੇ 2 ਦਿਨ ਪੰਜਾਬ ਦੇ ਗਵਰਨਰ ਰਹੇ। ਇਸ ਤੋਂ ਪਹਿਲਾਂ ਉਹ 2017 ਤੋਂ 2021 ਤੱਕ ਤਾਮਿਲਨਾਡੂ ਅਤੇ 2016 ਤੋਂ 2017 ਤੱਕ ਅਸਾਮ ਦੇ ਰਾਜਪਾਲ ਸਨ। ਪੁਰੋਹਿਤ ਦਾ ਜਨਮ 16 ਅਪ੍ਰੈਲ 1940 ਨੂੰ ਰਾਜਸਥਾਨ ਦੇ ਨਵਲਗੜ੍ਹ ਵਿਚ ਹੋਇਆ ਸੀ।

ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਨੂੰ ਭੇਜੇ ਆਪਣੇ 3 ਲਾਈਨਾਂ ਵਾਲੇ ਅਸਤੀਫ਼ੇ ਦੇ ਪੱਤਰ ਵਿਚ ਲਿਖਿਆ ਹੈ ਕਿ "ਨਿੱਜੀ ਕਾਰਨਾਂ ਅਤੇ ਕੁਝ ਹੋਰ ਵਚਨਬੱਧਤਾਵਾਂ ਦੇ ਕਾਰਨ, ਮੈਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦਿੰਦਾ ਹਾਂ। ਕਿਰਪਾ ਕਰਕੇ ਇਸ ਨੂੰ ਸਵੀਕਾਰ ਕਰੋ।"

 (For more Punjabi news apart from 'Banwari Lal Purohit Resignation News, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement