ਬਜਟ ਇਜਲਾਸ 'ਚ ਹਿੱਸਾ ਨਹੀਂ ਲੈ ਸਕਣਗੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ

By : JAGDISH

Published : Feb 3, 2026, 10:02 am IST
Updated : Feb 3, 2026, 10:02 am IST
SHARE ARTICLE
MP Amritpal Singh will not be able to participate in the budget session
MP Amritpal Singh will not be able to participate in the budget session

MP ਅੰਮ੍ਰਿਤਪਾਲ ਸਿੰਘ ਦੀ ਅਸਥਾਈ ਪੈਰੋਲ ਵਾਲੀ ਮੰਗ ਹੋਈ ਖ਼ਾਰਜ

ਚੰਡੀਗੜ੍ਹ : ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਦਿੱਤੀ ਅਸਥਾਈ ਪੈਰੋਲ ਦੀ ਅਰਜ਼ੀ ਨੂੰ ਸਪੱਸ਼ਟ ਤੌਰ 'ਤੇ ਖਾਰਜ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਰਕਾਰ ਦਾ ਮੰਨਣਾ ਹੈ ਕਿ ਜੇਕਰ ਅੰਮ੍ਰਿਤਪਾਲ ਨੂੰ ਅਸਥਾਈ ਤੌਰ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਜਾਂਦਾ ਹੈ, ਤਾਂ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਸਕਦੀ ਹੈ। ਇਸ ਡਰ ਕਾਰਨ ਉਸਦੀ ਪੈਰੋਲ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਅਸਥਾਈ ਰਿਹਾਈ ਦੀ ਪਟੀਸ਼ਨ 'ਤੇ ਸੱਤ ਦਿਨਾਂ ਦੇ ਅੰਦਰ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਸੀ। ਅੰਮ੍ਰਿਤਪਾਲ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਕਿਹਾ ਕਿ ਉਨ੍ਹਾਂ ਨੂੰ ਸੋਮਵਾਰ ਨੂੰ ਪੰਜਾਬ ਸਰਕਾਰ ਤੋਂ ਸੰਸਦ ਮੈਂਬਰ ਦੀ ਰਿਹਾਈ ਦੀ ਅਰਜ਼ੀ ਦੇ ਸਬੰਧ ਵਿੱਚ ਜਵਾਬ ਮਿਲਿਆ ਹੈ। ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਪਹਿਲੇ ਪੜਾਅ ਵਿੱਚ 13 ਫਰਵਰੀ ਤੱਕ ਜਾਰੀ ਰਹੇਗਾ। ਦੂਜਾ ਪੜਾਅ 9 ਮਾਰਚ ਤੋਂ 2 ਅਪ੍ਰੈਲ ਤੱਕ ਹੋਵੇਗਾ।

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਸੰਸਦ ਮੈਂਬਰ ਹਨ। ਇਸ ਵੇਲੇ ਉਹ ਕੌਮੀ ਸੁਰੱਖਿਆ ਐਕਟ ਤਹਿਤ ਅਸਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਹਨ ਅਤੇ ਉਨ੍ਹਾਂ ਸੰਸਦ ਦੇ ਸਰਦ ਰੁੱਤ ਇਲਜਾਲ ’ਚ ਸ਼ਾਮਲ ਹੋਣ ਲਈ ਪੈਰੋਲ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement