ਅੰਬਿਕਾ ਸੋਨੀ 5 ਮਾਰਚ ਨੂੰ ਖਟਕੜ ਕਲਾਂ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨਗੇ : ਰਾਣਾ ਸੋਢੀ
Published : Mar 3, 2019, 7:40 pm IST
Updated : Mar 3, 2019, 7:40 pm IST
SHARE ARTICLE
Rana Gurmit Singh Sodhi
Rana Gurmit Singh Sodhi

ਚੰਡੀਗੜ੍ਹ : ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸਨ 'ਤੰਦਰੁਸਤ ਪੰਜਾਬ' ਨੂੰ ਹੁਲਾਰਾ ਦਿੰਦੇ ਹੋਏ 5 ਮਾਰਚ...

ਚੰਡੀਗੜ੍ਹ : ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਅੰਬਿਕਾ ਸੋਨੀ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸਨ 'ਤੰਦਰੁਸਤ ਪੰਜਾਬ' ਨੂੰ ਹੁਲਾਰਾ ਦਿੰਦੇ ਹੋਏ 5 ਮਾਰਚ ਨੂੰ ਖਟਕੜ ਕਲਾਂ ਵਿਖੇ ਸੂਬੇ ਦੇ ਨੌਜਵਾਨਾਂ ਅਤੇ ਪਿੰਡਾਂ-ਕਸਬਿਆਂ ਲਈ 5 ਕਰੋੜ ਰੁਪਏ ਦੇ ਸਮਾਨ ਦੀ ਵੰਡ ਕਰਨ ਜਾ ਰਹੇ ਹਨ। ਇਹ ਖੁਲਾਸਾ ਪੰਜਾਬ ਦੇ ਖੇਡਾਂ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ।

Ambika SoniAmbika Soniਜਾਨਵਰਾਂ ਦੀਆਂ ਐਬੂਲੈਂਸਾਂ ਦਿੱਤੀਆਂ ਜਾਣਗੀਆਂ : ਰਾਣਾ ਸੋਢੀ ਨੇ ਕਿਹਾ ਕਿ ਸ੍ਰੀਮਤੀ ਸੋਨੀ ਆਪਣੇ ਐਮ.ਪੀ. ਲੈਡ ਫੰਡ ਵਿੱਚੋਂ ਇਹ ਰਾਸ਼ੀ ਨੌਜਵਾਨਾਂ ਲਈ ਜਿੰਮ ਸਥਾਪਤ ਕਰਨ ਅਤੇ ਪਿੰਡਾਂ ਵਿੱਚ ਸੋਲਰ ਲਾਈਟਾਂ ਤੇ ਸੀਸੀਟੀਵੀ ਲਗਾਉਣ ਲਈ ਦੇ ਰਹੇ ਹਨ। ਇਸੇ ਤਰ੍ਹਾਂ ਹੀ ਮੈਂਬਰ ਪਾਰਲੀਮੈਂਟ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਲਈ ਜਾਨਵਰਾਂ ਨੂੰ ਇਲਾਜ ਲਈ ਸਿਹਤ ਕੇਂਦਰਾਂ ਵਿੱਚ ਲਿਜਾਣ ਲਈ ਐਨੀਮਲ ਐਂਬੂਲੈਂਸਾਂ ਵੀ ਤਕਸੀਮ ਕੀਤੀਆਂ ਜਾਣਗੀਆਂ ਜਿਸ ਦੀ ਸੁਰੂਆਤ ਨੌਜਵਾਨਾਂ ਦੇ ਸਭ ਤੋਂ ਵੱਡੇ ਆਦਰਸ਼ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) ਵਿਖੇ 5 ਮਾਰਚ ਨੂੰ ਕੀਤੀ ਜਾਵੇਗੀ। 
ਐਮ.ਪੀ. ਲੈਡ ਫੰਡ 'ਚੋਂ 5 ਕਰੋੜ ਰੁਪਏ ਦੇਣਗੇ ਅੰਬਿਕਾ ਸੋਨੀ  : ਖੇਡ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਨੂੰ ਹਰਿਆ-ਭਰਿਆ, ਖ਼ੁਸ਼ਹਾਲ, ਸਿਹਤਮੰਦ ਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ 'ਤੰਦਰੁਸਤ ਪੰਜਾਬ' ਮਿਸਨ ਦੀ ਸੁਰੂਆਤ ਕੀਤੀ ਗਈ। ਉਨ੍ਹਾਂ ਕਿਹਾ ਕਿ ਉਹ ਰਾਜ ਸਭਾ ਮੈਂਬਰ ਦੇ ਸ਼ੁਕਰਗੁਜਾਰ ਹਨ ਜਿਨ੍ਹਾਂ ਨੇ ਆਪਣੇ ਫੰਡ ਵਿੱਚੋਂ 5 ਕਰੋੜ ਰੁਪਏ ਦੀ ਰਾਸ਼ੀ ਨੌਜਵਾਨਾਂ ਲਈ ਜਿੰਮ ਅਤੇ ਪਿੰਡਾਂ-ਕਸਬਿਆਂ ਲਈ ਸੋਲਰ ਲਾਈਟਾਂ ਤੇ ਸੀਸੀਟੀਵੀ ਕੈਮਰੇ ਲਗਾਉਣ ਲਈ ਖ਼ਰਚਣ ਦਾ ਫ਼ੈਸਲਾ ਲਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement