ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ਤੋਂ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਬਾਦਲ ਨੂੰ ਘੇਰਿਆ
Published : Mar 3, 2026, 6:19 pm IST
Updated : Mar 3, 2026, 6:19 pm IST
SHARE ARTICLE
Giani Raghbir Singh surrounded Sukhbir Badal from the stage of Akali Dal revival
Giani Raghbir Singh surrounded Sukhbir Badal from the stage of Akali Dal revival

'ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਬਾਦਲ ਨੇ ਕੁਚਲ ਕੇ ਰੱਖ ਦਿੱਤਾ'-ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ: 'ਅਕਾਲੀ ਦਲ ਪੁਨਰ ਸੁਰਜੀਤ' ਦੀ ਸਟੇਜ ਤੋਂ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਅਕਾਲੀ ਦਲ ਬਾਦਲ ਉੱਤੇ ਨਿਸ਼ਾਨੇ ਸਾਧੇ ਗਏ ਹਨ। ਸਿਆਸੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਬਾਦਲ ਪਰਿਵਾਰ ਦੀਆਂ ਨੀਤੀਆਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਗੀ ਗਈ ਮੁਆਫ਼ੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਨੇ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਆਪਣੇ ਗੁਨਾਹ ਕਬੂਲ ਕਰਨ ਦਾ ਜੋ ਨਾਟਕ ਕੀਤਾ ਸੀ, ਉਸ ਦੀ ਸੱਚਾਈ ਬਾਹਰ ਆ ਕੇ ਬਦਲ ਗਈ। ਉਨ੍ਹਾਂ ਨੇ ਬਾਦਲ ਪਰਿਵਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ, "ਅਕਾਲੀ ਦਲ ਨੇ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲ ਕੀਤੇ ਸਨ, ਪਰ ਬਾਹਰ ਆ ਕੇ ਬਾਦਲ ਨੇ ਕਿਹਾ ਕਿ ਅਸੀਂ ਗੁਨਾਹ ਇਵੇਂ ਹੀ ਕਬੂਲ ਕਰ ਲਏ ਹਨ।" ਉਨ੍ਹਾਂ ਦੋਸ਼ ਲਾਇਆ ਕਿ ਇਹ ਮੁਆਫ਼ੀ ਦਿਲੋਂ ਨਹੀਂ, ਸਗੋਂ ਸਿਰਫ਼ ਸਿਆਸੀ ਮਜਬੂਰੀ ਸੀ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ 2 ਦਸੰਬਰ ਵਾਲਾ ਹੁਕਮਨਾਮਾ ਸੁਖਬੀਰ ਦੇ ਮੁਤਾਬਿਕ ਹੁੰਦਾ ਤਾਂ ਅਸੀਂ ਹੁਣ ਅਹੁਦਿਆਂ ਉੱਤੇ ਬਣੇ ਰਹਿਣਾ ਸੀ ਪਰ ਪੰਜਾਬ ਦੇ ਹਿੱਤਾ ਲਈ ਸਭ ਕੁਝ ਤਿਆਗ ਕਰਨਾ ਜ਼ਰੂਰੀ ਸੀ।

ਗਿਆਨੀ ਰਘਬੀਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਪੁਨਰ ਸੁਰਜੀਤ ਅਕਾਲੀ ਦਲ ਦੀ ਲਹਿਰ ਦਾ ਹਿੱਸਾ ਬਣਨ ਤਾਂ 2027 ਵਿੱਚ ਸਰਕਾਰ ਬਣ ਕੇ ਭਲਾਈ ਦੇ ਕੰਮ ਕੀਤੇ ਜਾਣ।

ਉਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 'ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪਰੰਪਰਾਵਾਂ ਨੂੰ ਰੋਲ਼ਿਆ ਜਾ ਰਿਹਾ।ਸੁਖਬੀਰ ਬਾਦਲ ਪੈਰਾਂ ਦੇ ਥੱਲੇ ਮਰਿਆਦਾ ਨੂੰ ਰੋਲ਼ ਰਿਹਾ।ਉਨਾਂ ਨੇ ਕਿਹਾ ਹੈ ਕਿ ਲੰਗਰ ਦੀਆਂ ਸੁੱਕੀਆਂ ਰੋਟੀਆਂ ਵੀ ਸ਼੍ਰੋਮਣੀ ਕਮੇਟੀ ਨੇ ਵੇਚ ਦਿੱਤੀਆਂ।ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਬਾਦਲ ਦਲ ਭਗੌੜਾ ਦਲ ਹੈ। ਪੰਥ ਬਾਦਲ ਪਰਿਵਾਰ ਨੂੰ ਸਵੀਕਾਰ ਨਹੀਂ ਕਰੇਗੀ।

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਹੈ ਕਿ ਗਿਆਨੀ ਰਘਬੀਰ ਸਿੰਘ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ, ਭਾਈ ਸੁਲਤਾਨ ਸਿੰਘ ਨੂੰ ਵੀ ਅਹੁਦੇ ਤੋਂ ਫ਼ਾਰਗ ਕੀਤਾ ਗਿਆ। ‘ਹੁਣ ਤੱਕ ਇਹੀ ਹੁੰਦਾ ਆਇਆ ਹੈ, ਜੋ ਉਨ੍ਹਾਂ ਦੀ ਗੱਲ ਨਹੀਂ ਮੰਨਦਾ ਉਸ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਂਦਾ ਹੈ’

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement