ਵੋਟ ਮੰਗਣ ਲਈ ਕੈਪਟਨ ਪੁੱਜੇ ‘ਰਾਧਾ ਸੁਆਮੀ’ ਡੇਰਾ ਬਿਆਸ
Published : Apr 3, 2019, 5:31 pm IST
Updated : Apr 6, 2019, 1:15 pm IST
SHARE ARTICLE
Baba Gurinder Singh with Captain Amrinder Singh
Baba Gurinder Singh with Captain Amrinder Singh

ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਇਕ ਵਾਰ ਫਿਰ ਤੋਂ ਰਾਜਨੀਤਿਕ ਪਾਰਟੀਆਂ ਵੱਲੋਂ ਡੇਰਾਵਾਦ...

ਜਲੰਧਰ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਇਕ ਵਾਰ ਫਿਰ ਤੋਂ ਰਾਜਨੀਤਿਕ ਪਾਰਟੀਆਂ ਵੱਲੋਂ ਡੇਰਾਵਾਦ ਦੀ ਸਿਆਸਤ ਸ਼ੁਰੂ ਕਰ ਦਿੱਤੀ ਗਈ ਹੈ। ਕੇਂਦਰੀ ਮੰਤਰੀ ਨਿਤਿਨ ਗਡਕਰੀ ਵੱਲੋਂ ਡੇਰਾ ਬਿਆਸ ਪ੍ਰਮੁੱਖ ਗੁਰਿੰਦਰ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਡੇਰਾ ਪ੍ਰਮੁੱਖ ਦਾ ਆਸ਼ਿਰਵਾਦ ਲੈਣ ਬਿਆਸ ਪੁੱਜੇ ਹਨ।

Dera beas with Rahul GandhiDera beas with Rahul Gandhi

ਚੋਣਾਂ ਸਮੇਂ ਡੇਰੇ ਵਿਚ ਸਿਆਸੀ ਲੀਡਰਾਂ ਦਾ ਆਉਣਾ-ਜਾਣਾ ਲੱਗਿਆ ਹੀ ਰਹਿੰਦਾ ਹੈ ਪਰ ਡੇਰਾ ਕਿਸੇ ਵੀ ਪਾਰਟੀ ਦੇ ਸਮਰਥਨ ਵਿਚ ਕੋਈ ਬਿਆਨ ਨਹੀ ਜਾਰੀ ਕਰਦਾ ਹੈ। ਪਿਛਲੀ ਵਿਧਾਨ ਸਭਾ ਚੋਣਾਂ ਵੱਲੋਂ ਵੀ ਕਾਂਗਰਸ ਦੇ ਰਾਸ਼ਟਰੀ ਮੁਖੀ ਰਾਹੁਲ ਗਾਂਧੀ ਡੇਰਾ ਬਿਆਸ ਪੁੱਜੇ ਸੀ ਅਤੇ ਡੇਰਾ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਸੀ। ਇਨ੍ਹਾਂ ਵਿਧਾਨਸਭਾ ਚੋਣਾਂ ਦੌਰਾਨ ਵੀ ਕਾਂਗਰਸ ਦੀ ਇਤਿਹਾਸਕ ਜਿੱਤ ਹੋਈ ਸੀ।

Elections Elections

ਦੱਸ ਦਈਏ ਕਿ ਮੌਜੂਦਾ ਸਮੇਂ 'ਚ ਰਾਜ ਵਿਚ ਇਕ ਦਰਜਨ ਤੋਂ ਵੱਧ ਡੇਰੇ ਹਨ, ਜਿਨ੍ਹਾਂ ਵਿਚ ਲੱਖਾਂ ਹੀ ਸ਼ਰਧਾਲੂ ਹਨ ਪਰ ਮੁੱਖ ਡੇਰਿਆਂ ਵਿਚ ਰਾਧਾ ਸੁਅਮੀ ਸਤਿਸੰਗ ਬਿਆਸ, ਡੇਰਾ ਸੱਚਾ ਸੌਦਾ, ਦਿਵਯ ਜੌਤੀ ਜਾਗ੍ਰਿਤੀ ਸੰਸਥਾਨ, ਸਚਖੰਡ ਬਲਾ ਅਤੇ ਸੰਤ ਨਿਰੰਕਾਰੀ ਮਿਸ਼ਨ ਆਦਿ ਸ਼ਾਮਲ ਹਨ। ਕਈ ਡੇਰੇ ਪ੍ਰਤੱਖ ਅਤੇ ਅਪ੍ਰਤੱਖ ਰੂਪ ਤੋਂ ਚੋਣਾਂ ਵਿਚ ਕਿਸੇ ਪਾਰਟੀ ਜਾਂ ਉਮੀਦਵਾਰ ਨੂੰ ਸਮਰਥਨ ਦਿੰਦੇ ਹਨ। ਜਿਸ ਵਿਚ ਸਮੀਕਰਨ ਪਲਟ ਜਾਂਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement