ਅਕਾਲੀ-ਭਾਜਪਾ ਵਾਂਗ ਕਾਂਗਰਸ ਦਾ ਵੀ ਭ੍ਰਿਸ਼ਟਾਚਾਰ ਨਾਲ ਨਹੁੰ-ਮਾਸ ਦਾ ਰਿਸ਼ਤਾ : ਭਗਵੰਤ ਮਾਨ
Published : Apr 3, 2019, 6:47 pm IST
Updated : Apr 6, 2019, 1:25 pm IST
SHARE ARTICLE
Bhagwant Mann
Bhagwant Mann

​ਕਿਹਾ, ਦਾਗ਼ੀਆਂ ਨੂੰ ਟਿਕਟ ਦੇਣ ਵਾਲੀ ਕਾਂਗਰਸ ਹੁਣ ਭ੍ਰਿਸ਼ਟਾਚਾਰ ਵਿਰੁੱਧ ਬੋਲਣ ਜੋਗੀ ਨਹੀਂ ਰਹੀ

ਚੰਡੀਗੜ੍ਹ : ਚੰਡੀਗੜ੍ਹ ਤੋਂ ਪਵਨ ਬਾਂਸਲ ਅਤੇ ਜਲੰਧਰ ਤੋਂ ਸੰਤੋਖ ਸਿੰਘ ਚੌਧਰੀ ਨੂੰ ਟਿਕਟ ਨਾਲ ਨਿਵਾਜ ਕੇ ਰਾਹੁਲ ਗਾਂਧੀ ਨੇ ਕਾਂਗਰਸ ਦੀ ਭ੍ਰਿਸ਼ਟਾਚਾਰ ਵਿਰਾਸਤ ਨੂੰ ਅੱਗੇ ਵਧਾਇਆ ਹੈ। ਅਕਾਲੀ-ਭਾਜਪਾ ਵਾਂਗ ਕਾਂਗਰਸ ਦਾ ਵੀ ਭ੍ਰਿਸ਼ਟਾਚਾਰ ਨਾਲ ਨਹੁੰ-ਮਾਸ ਦਾ ਰਿਸ਼ਤਾ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੀਤਾ।

ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦੀਆਂ ਗੱਲਾਂ ਕਰਨ ਵਾਲੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਹੁਣ ਭ੍ਰਿਸ਼ਟਾਚਾਰ ਵਿਰੁੱਧ ਬੋਲਣ ਜੋਗੇ ਨਹੀਂ ਰਹੇ। ਕਾਂਗਰਸ ਲੀਡਰਸ਼ਿਪ ਨੇ ਕੰਮ ਕਰਾਉਣ ਬਦਲੇ ਸ਼ਰੇਆਮ ਪੈਸੇ ਮੰਗ ਰਹੇ ਜਲੰਧਰ ਤੋਂ ਮੌਜੂਦਾ ਸੰਸਦ ਮੈਂਬਰ ਸੰਤੋਖ ਸਿੰਘ ਅਤੇ ਡਾ. ਮਨਮੋਹਨ ਸਿੰਘ ਸਰਕਾਰ ਵਿੱਚ ਰੇਲ ਮੰਤਰੀ ਹੁੰਦਿਆਂ ਅਹੁਦੇ ਵੇਚਣ ਲਈ 90 ਲੱਖ ਰੁਪਏ ਦੇ 'ਰੇਲਗੇਟ' ਸਕੈਂਡਲ ਵਿੱਚ ਫਸੇ ਪਵਨ ਬਾਂਸਲ ਨੂੰ ਜਲੰਧਰ ਤੇ ਚੰਡੀਗੜ੍ਹ ਤੋਂ ਟਿਕਟਾਂ ਦੇ ਕੇ ਰਾਹੁਲ ਗਾਂਧੀ ਨੇ ਸਾਬਤ ਕਰ ਦਿੱਤਾ ਹੈ ਕਿ ਜੁਮਲੇਬਾਜ਼ੀ ਵਿੱਚ ਰਾਹੁਲ ਵੀ ਅਮਿਤ ਸ਼ਾਹ-ਮੋਦੀ ਦੀ ਜੋੜੀ ਤੋਂ ਘੱਟ ਨਹੀਂ।

ਭਗਵੰਤ ਮਾਨ ਨੇ ਕਿਹਾ ਕਿ ਵਿਡੰਬਣਾ ਇਹ ਹੈ ਕਿ ਜਿਸ ਸਮੇਂ ਰਾਹੁਲ ਗਾਂਧੀ ਵੱਲੋਂ ਸੰਤੋਖ ਸਿੰਘ ਚੌਧਰੀ ਅਤੇ ਪਵਨ ਬਾਂਸਲ ਵਰਗੇ ਭ੍ਰਿਸ਼ਟਾਚਾਰੀ ਆਗੂਆਂ ਨੂੰ ਦਿੱਲੀ ਵਿੱਚ ਟਿਕਟਾਂ ਨਾਲ ਨਿਵਾਜਿਆ ਗਿਆ, ਠੀਕ ਉਸੇ ਦਿਨ ਟੈਕਸ ਚੋਰੀ ਅਤੇ ਵਿਦੇਸ਼ਾਂ ਵਿੱਚ ਕਈ ਚੱਲ-ਅਚੱਲ ਸੰਪਤੀਆਂ ਦੀ ਜਾਣਕਾਰੀ ਲੁਕਾਉਣ ਦੇ ਦੋਸ਼ਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ 24 ਅਪ੍ਰੈਲ ਨੂੰ ਅਦਾਲਤ ਵਿੱਚ ਤਲਬ ਕਰਨ ਦੀਆਂ ਖ਼ਬਰਾਂ ਅਖ਼ਬਾਰਾਂ ਵਿੱਚ ਮੁੱਖ ਸੁਰੱਖੀਆ ਬਣੀਆਂ ਹੋਈਆਂ ਸਨ। ਇਸ ਤੋਂ ਇਹ ਸਾਬਤ ਹੋ ਗਿਆ ਕਿ ਕਾਂਗਰਸ ਲਈ ਭ੍ਰਿਸ਼ਟਾਚਾਰ ਕੋਈ ਮੁੱਦਾ ਨਹੀਂ ਹੈ ਅਤੇ ਨਾ ਹੀ ਕਾਂਗਰਸੀਆਂ ਨੂੰ ਭ੍ਰਿਸ਼ਟਾਚਾਰੀਆਂ ਤੋਂ ਕੋਈ ਐਲਰਜੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement