ਔਰਤ ਨੇ ਦੋ ਬੇਟੀਆਂ ਸਮੇਤ ਮਾਰੀ ਭਾਖੜਾ ਨਹਿਰ 'ਚ ਛਾਲ
Published : Apr 4, 2019, 1:22 am IST
Updated : Apr 4, 2019, 1:22 am IST
SHARE ARTICLE
Pic-1
Pic-1

ਔਰਤ ਨੂੰ ਬਚਾਇਆ ਤੇ ਬੱਚੀਆਂ ਦੀ ਮੌਤ 

ਬੋਹਾ : ਨੇੜਲੇ ਪਿੰਡ ਮਲਕੋਂ ਦੀ ਇਕ ਗ਼ਰੀਬ ਦਲਿਤ ਪਰਵਾਰ ਦੀ ਔਰਤ ਨੇ ਅਪਣੀਆਂ ਦੋ ਛੋਟੀਆਂ ਬੇਟੀਆਂ ਸਮੇਤ ਬਾਹਮਣ ਵਾਲਾ (ਹਰਿਆਣਾ) ਕੋਲੋਂ ਲੰਘਦੀ ਭਾਖੜਾ ਨਹਿਰ ਵਿਚ ਛਾਲ ਮਾਰ ਦਿਤੀ। ਉਥੋਂ ਲੰਘਦੇ ਰਾਹਗੀਰਾਂ ਨੇ ਔਰਤ ਨੂੰ ਤਾਂ ਬਚਾ ਲਿਆ ਪਰ ਉਸ ਦੀਆਂ ਦੋਹਂੇ ਬੇਟੀਆਂ ਮੌਤ ਦੇ ਮੂੰਹ ਵਿਚ ਚਲੀਆਂ ਗਈਆਂ।

ਔਰਤ ਦੀ ਪਛਾਣ ਵੀਰਪਾਲ ਕੌਰ ਪਤਨੀ ਕੁਲਵੰਤ ਸਿੰਘ ਵਜੋ ਹੋਈ ਹੈ। ਪੁਲਿਸ ਤੇ ਲੋਕਾਂ ਦੇ ਸਾਂਝੇ ਯਤਨਾਂ ਨਾਲ ਛੋਟੀ ਬੇਟੀ ਖੁਸਪ੍ਰੀਤ ਕੌਰ (ਦੋ ਸਾਲ) ਦੀ ਲਾਸ਼ ਭਾਖੜਾ ਨਹਿਰ ਵਿਚ ਬਰਾਮਦ ਕਰ ਲਈ ਗਈ ਹੈ ਪਰ ਬਹੁਤ ਯਤਨ ਕਰਨੇ ਤੇ ਵੀ ਚਾਰ ਸਾਲ ਦੀ ਵੱਡੀ ਬੇਟੀ ਅੰਮ੍ਰਿਤ ਪਾਲ ਕੌਰ ਦੀ ਲਾਸ਼ ਅਜੇ ਤਕ ਨਹੀਂ ਮਿਲੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬੋਹਾ ਦੇ ਮੁਖੀ ਇੰਸਪੈਕਟਰ ਮੋਹਨ ਲਾਲ ਨੇ ਦਸਿਆ ਕਿ ਨਹਿਰ ਵਿਚ ਛਾਲ ਮਾਰਨ ਵਾਲੀ ਔਰਤ ਦਾ ਅਪਣੀ ਜੇਠਾਣੀ ਗੁਰਦੀਪ ਕੌਰ ਪਤਨੀ ਮੰਗਾ ਸਿੰਘ ਨਾਲ ਝਗੜਾ ਰਹਿੰਦਾ ਸੀ।

ਅੱਜ ਸਵੇਰ ਜੇਠ ਦੇ ਪਰਵਾਰ ਨਾਲ ਤਕਰਾਰ ਹੋਣ 'ਤੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਅਪਣੀਆਂ ਬੇਟੀਆ ਸਮੇਤ ਨਹਿਰ ਵਿਚ ਛਾਲ ਮਾਰ ਦਿਤੀ। ਉਨ੍ਹਾਂ ਕਿਹਾ ਕਿ ਚਾਰ ਸਾਲ ਦੀ ਬੱਚੀ ਦੀ ਲਾਸ਼ ਦੀ ਭਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਤਹਿ ਤਕ ਜਾਣ ਲਈ ਡੂੰਘਾਈ ਨਾਲ ਤਫ਼ਤੀਸ਼ ਕਰ ਰਹੀ ਹੈ ਤੇ ਇਸ ਸਬੰਧੀ ਬਣਦੀ ਕਾਨੂੰਨੀ  ਕਾਰਵਾਈ ਕੀਤੀ ਜਾਵੇਗੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement