ਔਰਤਾਂ ਤੇ ਬੱਚਿਆਂ ਦੇ ਬਾਰੇ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ
Published : Apr 3, 2022, 12:05 am IST
Updated : Apr 3, 2022, 12:05 am IST
SHARE ARTICLE
image
image

ਔਰਤਾਂ ਤੇ ਬੱਚਿਆਂ ਦੇ ਬਾਰੇ ਨੀਤੀਆਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨਾ ਬਹੁਤ ਜ਼ਰੂਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 2 ਅਪਰੈਲ (ਭੁੱਲਰ) : ਪੰਜਾਬ ਦੇ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਨਿਚਰਵਾਰ ਨੂੰ ਕਿਹਾ ਕਿ ਦੇਸ਼ ਦੀਆਂ ਔਰਤਾਂ ਅਤੇ ਬੱਚਿਆਂ ਦੇ ਸ਼ਕਤੀਕਰਨ ਦਾ ਟੀਚੇ ਹਾਸਲ ਕਰਨ ਲਈ ਕੇਂਦਰੀ ਸਹਾਇਤਾ ਪ੍ਰਾਪਤ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨਾ ਬਹੁਤ ਜਰੂਰੀ ਹੈ।
ਕੇਂਦਰ ਸਰਕਾਰ ਵਲੋਂ ਪੰਜਾਬ ਸਮੇਤ 9 ਰਾਜਾਂ/ਕੇਂਦਰ ਸਾਸ਼ਤ ਪ੍ਰਦੇਸ਼ਾਂ ਨਾਲ ਕਰਵਾਈ ਗਈ ਸ਼ੋਨਲ ਕਾਨਫ਼ਰੰਸ ਮੌਕੇ ਬੋਲਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤਾਂ ਅਤੇ ਬੱਚਿਆਂ ਨੂੰ ਹਰ ਖੇਤਰ ਵਿਚ ਬਰਾਬਰ ਮੌਕੇ ਲੋੜੀਂਦੇ ਹਨ ਅਤੇ ਸਿੱਖਿਆ ਸਮਾਜ ਦੇ ਇਨ੍ਹਾਂ ਵਰਗਾਂ ਨੂੰ ਆਤਮ ਨਿਰਭਰ ਤੇ ਸਸ਼ਕਤ ਬਣਾਉਣ ਲਈ ਇਕ ਮੋਹਰੀ ਭੂਮਿਕਾ ਨਿਭਾ ਸਕਦੀ ਹੈ। ਉਨ੍ਹਾਂ ਕਿਹਾ ਕਿ ਹਿੰਸਾ ਅਤੇ ਬੇਇਨਸਾਫ਼ੀ ਚਿੰਤਾ ਦਾ ਮੁੱਖ ਵਿਸਾ ਹਨ, ਜੋ ਸਮੁੱਚੇ ਵਿਕਾਸ ਵਿਚ ਰੁਕਾਵਟ ਪੈਦਾ ਕਰਦੇ ਹਨ। ਉਨ੍ਹਾਂ ਸੁਝਾਅ ਦਿਤਾ ਕਿ ਕੇਂਦਰੀ ਨੀਤੀਆਂ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਅੜਿੱਕਾ ਡਾਹੁਣ ਵਾਲੀਆਂ ਸਾਰੀਆਂ ਸਮਾਜਿਕ ਊਣਤਾਈਆਂ ਨੂੰ ਦੂਰ ਕਰਨ ਦੇ ਲਿਹਾਜ ਨਾਲ ਤਿਆਰ ਕੀਤੀਆਂ ਜਾਣੀਆਂ ਚਾਹੀਦੀਆਂ ਹਨ।
ਕਾਨਫ਼ਰੰਸ ਦੀ ਪ੍ਰਧਾਨਗੀ ਕਰਦਿਆਂ, ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਸਮਿ੍ਰਤੀ ਇਰਾਨੀ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਔਰਤਾਂ ਅਤੇ ਬੱਚਿਆਂ (ਜਿਨ੍ਹਾਂ ਦੀ ਭਾਰਤ ਵਿਚ 67.7 ਫ਼ੀ ਸਦੀ ਆਬਾਦੀ ਹੈ) ਨੂੰ ਸ਼ਕਤੀਕਰਨ ਅਤੇ ਸੁਰੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਿਰੰਤਰ ਅਤੇ ਸਾਮਾਨ ਵਿਕਾਸ ਅਤੇ ਸੇਧਪੂਰਨ ਆਰਥਿਕ ਅਤੇ ਸਮਾਜਿਕ ਤਬਦੀਲੀਆਂ ਲਿਆਉਣ ਲਈ ਸੁਰੱਖਿਅਤ ਮਾਹੌਲ ਵਿਚ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਬਹੁਤ ਜਰੂਰੀ ਹੈ।
ਇਰਾਨੀ ਨੇ ਦਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦਾ ਮੁੱਖ ਉਦੇਸ ਔਰਤਾਂ ਅਤੇ ਬੱਚਿਆਂ ਦੇ ਵਿਕਾਸ ਲਈ ਰਾਜ ਦੀ ਕਾਰਵਾਈ ਵਿਚਲੇ ਖੱਪਿਆਂ ਨੂੰ ਦੂਰ ਕਰਨਾ ਅਤੇ ਲਿੰਗ ਸਮਾਨਤਾ ਅਤੇ ਬਾਲ ਕੇਂਦਰਿਤ ਕਾਨੂੰਨ, ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਉਤਸਾਹਿਤ ਕਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਮੰਤਰਾਲੇ ਦੀਆਂ 3 ਮਹੱਤਵਪੂਰਨ ਸਕੀਮਾਂ : ਮਿਸ਼ਨ ਪੋਸ਼ਣ 2.0, ਮਿਸ਼ਨ ਸ਼ਕਤੀ ਅਤੇ ਮਿਸਨ ਵਤਸੱਲਿਆ ਨੂੰ ਮਿਸ਼ਨ ਮੋਡ ਵਿਚ ਲਾਗੂ ਕਰਨ ਲਈ ਮਨਜ਼ੂਰੀ ਦੇ ਦਿਤੀ ਹੈ।
 

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement