MP ਪਰਨੀਤ ਕੌਰ ਨੇ ਕੀਤੀ ਨੁਕਸਾਨੀਆਂ ਫਸਲਾਂ ਦਾ ਮੁਆਵਜ਼ਾ ਦੇਣ ਦੀ ਅਪੀਲ 

By : KOMALJEET

Published : Apr 3, 2023, 8:19 pm IST
Updated : Apr 3, 2023, 8:19 pm IST
SHARE ARTICLE
MP Preneet Kaur
MP Preneet Kaur

ਕਿਹਾ - ਕਿਸਾਨਾਂ ਨੂੰ 30 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਦਿੱਤਾ ਜਾਵੇ ਮੁਆਵਜ਼ਾ  

ਪਟਿਆਲਾ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਅੱਜ ਪੰਜਾਬ ਵਿੱਚ ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਵੱਧ ਮੁਆਵਜ਼ੇ ਦੇਣ ਦਾ ਮੁੱਦਾ ਚੁੱਕਿਆ।

ਸੰਸਦ ਮੈਂਬਰ ਨੇ ਇੱਥੇ ਇੱਕ ਟਵੀਟ ਵਿੱਚ ਮੁੱਖ ਮੰਤਰੀ ਮਾਨ ਨੂੰ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦੀ ਅਪੀਲ ਕਰਦਿਆਂ ਕਿਹਾ, “ਮੇਰੇ ਹਲਕੇ ਦਾ ਦੌਰਾ ਕਰਨ ਅਤੇ ਬੇਮੌਸਮੀ ਬਾਰਿਸ਼ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ, ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਡੇ ਕਿਸਾਨਾਂ ਨੂੰ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਣ ਦੀ ਅਪੀਲ ਕਰਦੀ ਹਾਂ।"

ਇਹ ਵੀ ਪੜ੍ਹੋ: ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵੈਟਰਨਰੀ ਡਾਕਟਰਾਂ ਨੂੰ ਪੇਅ ਪੈਰਿਟੀ ਬਹਾਲ ਕਰਾਉਣ ਦਾ ਭਰੋਸਾ

ਪ੍ਰਨੀਤ ਕੌਰ ਨੇ ਟਵੀਟ ਵਿੱਚ ਅੱਗੇ ਭਰੋਸਾ ਦਿਵਾਇਆ ਕਿ ਉਹ ਇਹ ਮਾਮਲਾ ਕੇਂਦਰ ਸਰਕਾਰ ਕੋਲ ਵੀ ਚੁੱਕਣਗੇ, "ਮੈਂ ਕਿਸਾਨਾਂ ਨੂੰ ਵੱਧ ਮੁਆਵਜ਼ਾ ਦੇਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੀ।"

ਬਾਅਦ ਵਿੱਚ ਇੱਕ ਬਿਆਨ ਵਿੱਚ ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਉਹ ਵਧੇ ਹੋਏ ਮੁਆਵਜ਼ੇ ਦਾ ਮਾਮਲਾ ਕੇਂਦਰ ਸਰਕਾਰ ਦੇ ਮੰਤਰੀਆਂ ਕੋਲ ਵੀ ਉਠਾਉਣਗੇ ਕਿਉਂਕਿ ਪੰਜਾਬ ਸਰਕਾਰ ਇਕੱਲੀ ਇਨ੍ਹਾਂ ਮੁਆਵਜ਼ੇ ਦਾ ਖਰਚਾ ਚੁੱਕਣ ਦੇ ਸਮਰੱਥ ਨਹੀਂ ਹੋਵੇਗੀ ਅਤੇ ਇਸ ਨੂੰ ਵਿੱਤੀ ਸਹਾਇਤਾ ਦੀ ਲੋੜ ਪਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement