Punjab News : ਪਟਿਆਲਾ ’ਚ ਮੇਲੇ ਦੌਰਾਨ ਚੱਲਦਾ ਝੂਲਾ ਟੁੱਟਿਆ, ਦੋ ਔਰਤਾਂ ਜ਼ਖ਼ਮੀ

By : BALJINDERK

Published : Apr 3, 2024, 12:12 pm IST
Updated : Apr 3, 2024, 12:42 pm IST
SHARE ARTICLE
Swing broke during fair in Patiala
Swing broke during fair in Patiala

Punjab News : ਜ਼ਖ਼ਮੀ ਜ਼ੇਰੇ ਇਲਾਜ, ਪੁਲਿਸ ਜਾਂਚ ਵਿੱਚ ਜੁਟੀ   

Punjab News : ਪਟਿਆਲਾ - ਆਤਮਾ ਰਾਮ ਕੁਮਾਰ ਸਭਾ ਗਰਾਊਂਡ ’ਚ ਲੱਗੇ ਮੇਲੇ ਵਿਚ ਝੂਲਾ ਟੁੱਟਣ ਨਾਲ ਭਾਜੜਾਂ ਪੈ ਗਈਆਂ। ਇਸ ਦੌਰਾਨ 2 ਔਰਤਾਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜੋ:High Court News :SGPC ਚੋਣਾਂ ਲਈ ਵੋਟਰ ਸੂਚੀ ਤਿਆਰ ਕਰਨ ’ਤੇ ਰੋਕ ਲਗਾਉਣ ਦੀ ਮੰਗ, ਹਾਈ ਕੋਰਟ ਨੇ ਜਾਰੀ ਕੀਤਾ ਨੋਟਿਸ 


ਜਾਣਕਾਰੀ ਅਨੁਸਾਰ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਊਂਡ ’ਚ ਮੇਲਾ ਦੌਰਾਨ ਮੰਨੋਰੰਜਨ ਲਈ ਝੂਲਾ ਲੱਗਿਆ ਹੋਇਆ ਹੈ। ਅੱਜ ਜਦੋਂ ਲੋਕ ਝੂਟੇ ਲੈਣ ਲੱਗੇ ਤਾਂ ਅਚਾਨਕ ਝੂਲਾ ਟੁੱਟ ਗਿਆ। ਉਸ ’ਚ ਸਵਾਰ ਲੋਕਾਂ ’ਚੋਂ 2 ਮਹਿਲਾਵਾਂ ਜ਼ਖ਼ਮੀ ਹੋ ਗਈਆਂ। ਇਨ੍ਹਾਂ ਦੀ ਉਮਰ 35 ਤੋਂ 40 ਸਾਲ ਦੱਸੀ ਜਾ ਰਹੀ ਹੈ। 
ਜ਼ਖ਼ਮੀਆਂ ਦੇ ਪਰਿਵਾਰਕ ਮੈਂਬਰ ਕੁੰਦਨ ਗੋਗੀਆ ਨੇ ਦੱਸਿਆ ਕਿ ਝੂਲਾ ਜ਼ਿਆਦਾ ਉੱਚਾ ਨਹੀਂ ਸੀ ਜਿਸ ਕਰਕੇ ਹੋਰ ਲੋਕ ਬਚ ਗਏ। ਗੋਗੀਆ ਨੇ ਦੱਸਿਆ ਕਿ ਇਸ ਹਾਦਸੇ ਵਿਚ ਉਹਨਾਂ ਦੀ ਬੇਟੀ ਅਤੇ ਬਹੂ ਜ਼ਖ਼ਮੀ ਹੋਏ ਹਨ ਤੇ ਜ਼ੇਰੇ ਇਲਾਜ ਹਨ।

ਇਹ ਵੀ ਪੜੋ:Punjab news: ਲੁਧਿਆਣਾ ’ਚ ਸਿਹਤ ਵਿਭਾਗ ਨੇ ਕੇਕ ਬਣਾਉਣ ਵਾਲਿਆਂ ’ਤੇ ਕੀਤੀ ਛਾਪੇਮਾਰੀ


ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

 (For more news apart from Swing broke during fair in Patiala, Two women injured News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement