ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਉਗਰਾਹੀ ਅੱਜ ਤੋਂ ਸ਼ੁਰੂ ਹੋਵੇਗੀ : ਸਿੰਗਲਾ
Published : May 3, 2020, 11:29 pm IST
Updated : May 3, 2020, 11:29 pm IST
SHARE ARTICLE
ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਉਗਰਾਹੀ ਅੱਜ ਤੋਂ ਸ਼ੁਰੂ ਹੋਵੇਗੀ :  ਸਿੰਗਲਾ
ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਉਗਰਾਹੀ ਅੱਜ ਤੋਂ ਸ਼ੁਰੂ ਹੋਵੇਗੀ : ਸਿੰਗਲਾ

ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਉਗਰਾਹੀ ਅੱਜ ਤੋਂ ਸ਼ੁਰੂ ਹੋਵੇਗੀ : ਸਿੰਗਲਾ

ਚੰਡੀਗੜ੍ਹ, 3 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਦਸਿਆ ਕਿ ਸੂਬਾ ਸਰਕਾਰ ਅਧੀਨ ਚੱਲ ਰਹੇ 23 ਟੋਲ ਪਲਾਜ਼ਿਆਂ 'ਤੇ ਟੋਲ ਉਗਰਾਹੀ 4 ਮਈ ਤੋਂ ਮੁੜ ਸ਼ੁਰੂ ਹੋ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ 27 ਮਾਰਚ ਨੂੰ ਟੋਲ ਪਲਾਜ਼ੇ ਆਰਜ਼ੀ ਤੌਰ 'ਤੇ ਬੰਦ ਕਰ ਦਿਤੇ ਗਏ ਸਨ ਅਤੇ 19 ਅਪ੍ਰੈਲ ਨੂੰ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦੀ ਮਿਆਦ 3 ਮਈ ਤਕ ਵਧਾ ਦਿਤੀ ਗਈ ਸੀ।


ਵਿਜੇ ਇੰਦਰ ਸਿੰਗਲਾ ਨੇ ਦਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੋਲ ਅਥਾਰਟੀਆਂ ਨੂੰ ਸਮਾਜਕ ਦੂਰੀ ਬਣਾਏ ਰੱਖਣ, ਸੈਨੇਟਾਈਜ਼ੇਸ਼ਨ, ਵਾਰ-ਵਾਰ ਹੱਥ ਧੋਣ, ਮਾਸਕ ਤੇ ਦਸਤਾਨੇ ਪਹਿਨਣ ਅਤੇ ਹੋਰ ਰੋਕਥਾਮ ਉਪਾਵਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿਤੇ ਗਏ ਹਨ।

ਲੋਕ ਨਿਰਮਾਣ ਮੰਤਰੀ ਨੇ ਦਸਿਆ ਕਿ ਵਿਭਾਗ ਵਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਜੇ ਕੋਈ ਟੋਲ ਪਲਾਜ਼ਾ ਕੰਟੇਨਮੈਂਟ ਜ਼ੋਨ ਦੇ ਅੰਦਰ ਆਉਂਦਾ ਹੈ ਤਾਂ ਉਹ ਟੋਲ ਪਲਾਜ਼ਾ 17 ਮਈ ਤਕ ਆਰਜ਼ੀ ਤੌਰ 'ਤੇ ਬੰਦ ਰਹੇਗਾ। ਸਿੰਗਲਾ ਨੇ ਦਸਿਆ ਕਿ 3 ਮਈ ਤਕ ਮੁਫ਼ਤ ਲਾਂਘਾ ਮੁਹਈਆ ਕਰਵਾਉਣ ਤੋਂ ਇਲਾਵਾ ਸੂਬੇ ਦੀਆਂ ਟੋਲ ਪਲਾਜ਼ਾ ਅਥਾਰਟੀਆਂ ਵਲੋਂ ਐਮਰਜੈਂਸੀ ਸਪਲਾਈ ਵਾਲੇ ਵਾਹਨਾਂ ਦੇ ਡਰਾਈਵਰਾਂ ਅਤੇ ਟਰੱਕਾਂ ਵਾਲਿਆਂ ਨੂੰ  ਮੁਫ਼ਤ ਭੋਜਨ (ਲੰਗਰ) ਦੀ ਸੇਵਾ ਵੀ ਪ੍ਰਦਾਨ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement