ਢੋਆ-ਢੁਆਈ ਵਾਲੇੇ ਵਾਹਨਾਂ ’ਤੇ ਕੰਮ ਕਰਨ ਵਾਲਿਆਂ ਲਈ ਸਾਫ਼-ਸਫ਼ਾਈ ਸਬੰਧੀ ਐਡਵਾਈਜ਼ਰੀ ਜਾਰੀ
Published : May 3, 2020, 8:46 am IST
Updated : May 3, 2020, 8:46 am IST
SHARE ARTICLE
File Photo
File Photo

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਢੋਆ ਢੁਆਈ ਵਾਲੇੇ ਵਾਹਨਾਂ ਅਤੇੇ ਇਨ੍ਹਾਂ ਵਾਹਨਾਂ ਤੇ ਕੰਮ ਕਰਨ

ਚੰਡੀਗੜ੍ਹ, 2 ਮਈ (ਸਪੋਕਸਮੈਨ ਸਮਾਚਾਰ ਸੇਵਾ)  : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਢੋਆ ਢੁਆਈ ਵਾਲੇੇ ਵਾਹਨਾਂ ਅਤੇੇ ਇਨ੍ਹਾਂ ਵਾਹਨਾਂ ਤੇ ਕੰਮ ਕਰਨ ਵਾਲੇੇ ਡਰਾਇਵਰਾਂ/ਵਰਕਰਾਂ ਦੀ ਸਾਫ਼-ਸਫ਼ਾਈ ਸੰਬੰਧੀੰ ਐਡਵਾਈਜ਼ਰੀ ਜਾਰੀ ਕੀਤੀ ਹੈ। ÇÎੲਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ 22 ਜ਼ਿਲਿ੍ਹਆਂ ਵਿਚ ਕੋਰਨਾਵਾਇਰਸ ਨੁੰ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਲੋਕ ਹਿੱਤ ਵਿੱਚ ਲਗਾਏ ਕਰਫਿਊ ਕਾਰਨ ਲੋਕਾਂ ਅਤੇ ਵਾਹਨਾਂ ਦੀ ਆਵਾਜਾਈ ਉੱਤੇ ਸਖਤ ਪਾਬੰਦੀਆਂ ਲਗਾਈਆਂ ਹਨ।

ਸਰਕਾਰ ਨੇ ਮੁਸ਼ਕਲਾਂ ਨੂੰ ਘੱਟ ਕਰਨ ਦੇ ਉਦੇਸ਼ ਨਾਲ ਇਸ ਲਾਕਡਾਊਨ / ਕਰਫ਼ਿਊ  ਦੌਰਾਨ ਮਾਲ ਢੋਣ ਵਾਲੀਆਂ ਗੱਡੀਆਂ ਨੂੰ ਚਲਾਉਣ ਸਮੇਤ ਜ਼ਰੂਰੀ ਕੰਮਾਂ ਨੂੰ ਜਾਰੀ ਰੱਖਣ ਦੀ ਆਗਿਆ ਦਿੱਤੀ ਹੈ। ਟਰਾਂਸਪੋਰਟਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕੋਵਿਡ-19 ਦੇ ਸੰਚਾਰਨ ਨੂੰ ਘਟਾਉਣ ਲਈ ਹੇਠਾਂ ਦਿਤੇ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ।

File photoFile photo

ਇਸ ਐਡਵਾਈਜ਼ਰੀ ਵਿਚ ਪੰਜਾਬ ਸਰਕਾਰ ਨੇ ਟਰਾਂਸਪੋਰਟਰਾਂ ਅਤੇ ਉਨ੍ਹਾਂ ਦੇ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਜਿਕ ਦੂਰੀ ਰੱਖਣ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਜੋ ਕਿ ਮਹਾਂਮਾਰੀ ਦੇ ਫੈਲਣ ਦਾ ਸਭ ਤੋਂ ਵੱਡਾ ਕਾਰਨ ਹੈ। ਇੱਕ ਟਰੱਕ ਅਤੇ ਹੋਰ ਸਮਾਨ/ ਕੈਰੀਅਰ ਵਾਹਨਾਂ ਨੂੰ ਡਰਾਈਵਿੰਗ ਲਾਇਸੈਂਸ  ਧਾਰਕ ਦੋ ਡਰਾਈਵਰਾਂ ਸਮੇਤ ਇੱਕ ਸਹਾਇਕ  ਨਾਲ ਚਲਾਉਣ ਦੀ ਆਗਿਆ ਹੈ। ਖਾਲੀ ਟਰੱਕ / ਵਾਹਨ ਨੂੰ ਵੀ ਮਾਲ ਦੀ ਡਿਲੀਵਰੀ ਤੋਂ ਬਾਅਦ ਜਾਂ ਮਾਲ ਚੁੱਕਣ ਲਈ ਆਉਣ ਜਾਣ ਦੀ ਆਗਿਆ ਹੈ। ਬੁਲਾਰੇ ਨੇ ਕਿਹਾ ਕਿ ਡਰਾਈਵਰ ਅਤੇ ਉਸਦੇ ਸਹਾਇਕ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇੱਕ ਦੂਜੇ ਨੂੰ ਵਧਾਈ ਦੇਣ / ਮਿਲਣ ਸਮੇਂ ਹੱਥ  ਨਾ ਮਿਲਾਉਣ ਅਤੇ ਗਲਵੱਕੜੀ ਨਾ ਪਾਉਣ।

ਟਰਾਂਸਪੋਰਟਰ / ਡਰਾਈਵਰ ਅਤੇ ਉਸਦੇ ਸਹਾਇਕ ਨੂੰ ਘਰੋਂ ਚੱਲਣ ਸਮੇਂ ਲੈ ਕੇ ਵਾਪਸ ਘਰ ਮੁੜਣ ਤੱਕ ਕੱਪੜੇ ਦਾ ਮਾਸਕ ਪਾਉਣਾ ਚਾਹੀਦਾ ਹੈ। ਮਾਸਕ ਸਾਰੀ ਯਾਤਰਾ ਦੌਰਾਨ ਪਹਿਨਿਆ ਜਾਵੇ। ਮਾਸਕ ਨੂੰ ਇਸ ਢੰਗ ਨਾਲ ਪਹਿਨਿਆ ਜਾਣਾ ਚਾਹੀਦਾ ਹੈ ਕਿ ਇਹ ਨੱਕ ਦੇ ਨਾਲ ਨਾਲ ਮੂੰਹ ਵੀ ਢੱਕਿਆ ਹੋਵੇ। ਕੱਪੜੇ ਦੇ ਮਾਸਕ ਨੂੰ ਰੋਜ਼ਾਨਾ ਵਰਤੋਂ ਤੋਂ ਬਾਅਦ ਸਾਬਣ ਅਤੇ ਪਾਣੀ ਨਾਲ ਧੋਣਾ ਚਾਹੀਦਾ ਹੈ।
ਅਖੀਰ ਵਿੱਚ ਐਡਵਾਈਜ਼ਰੀ ਸਾਰੇ ਨਾਗਰਿਕਾਂ ਨੂੰ ਸਹੀ ਖੁਰਾਕ ਲੈਣ, ਹਰ ਸਮੇਂ ਸਹੀ ਜਾਣਕਾਰੀ ਨਾਲ ਅਪਡੇਟ ਰਹਿਣ , ਅਫਵਾਹਾਂ ਤੋਂ ਬਚਣ ਅਤੇ ਖਾਲੀ ਸਮੇਂ ਦੌਰਾਨ ਮਨੋਰੰਜਕ ਤੇ ਲਾਭਕਾਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਲਈ ਉਤਸ਼ਾਹਤ ਕਰਦੀ ਹੈ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement