ਮਾਨਸਾ ਵਿਖੇ 32 ਸਾਲਾਂ ਔਰਤ ਨੇ ਕੋਰੋਨਾ ਤੋਂ ਜਿੱਤੀ ਜੰਗ
Published : May 3, 2020, 10:01 am IST
Updated : May 3, 2020, 10:01 am IST
SHARE ARTICLE
file photo
file photo

ਹੁਣ ਤੱਕ 4 ਮਰੀਜ਼ ਹੋਏ ਕੋਰੋਨਾ ਨੈਗਟਿਵ; ਮਰੀਜ਼ਾਂ ਦੀ ਗਿਣਤੀ ਘਟ ਕੇ ਹੋਈ 9

ਮਾਨਸਾ, 2 ਮਈ (ਬਹਾਦਰ ਖ਼ਾਨ): ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦਸਿਆ ਕਿ ਮਾਨਸਾ ਜ਼ਿਲ੍ਹੇ ਲਈ ਖ਼ੁਸ਼ੀ ਦੀ ਗੱਲ ਹੈ ਕਿ ਮਾਨਸਾ ਦੇ ਬਲਾਕ ਬੁਢਲਾਡਾ ਨਾਲ ਸਬੰਧਤ ਕੋਰੋਨਾ ਦਾ ਇਲਾਜ ਕਰਵਾ ਰਹੀ ਇਕ ਔਰਤ ਦੀ ਰੀਪੋਰਟ ਨੈਗਟਿਵ ਆਈ ਹੈ। ਉਨ੍ਹਾਂ ਦਸਿਆ ਕਿ ਉਕਤ ਔਰਤ ਦੀ ਉਮਰ 32 ਸਾਲ ਹੈ ਅਤੇ ਇਸ ਔਰਤ ਨੂੰ ਸਿਵਲ ਹਸਪਤਾਲ ਮਾਨਸਾ ਤੋਂ ਛੁੱਟੀ ਦੇ ਦਿਤੀ ਗਈ ਹੈ।

File photoFile photo

ਡਿਪਟੀ ਕਮਿਸ਼ਨਰ ਨੇ ਦਸਿਆ ਕਿ ਅੱਜ ਸਿਵਲ ਹਸਪਤਾਲ ਵਿਚੋਂ ਚੌਥਾ ਮਰੀਜ਼ ਤੰਦਰੁਸਤ ਹੋ ਕੇ ਵਾਪਸ ਜਾ ਰਿਹਾ ਹੈ ਅਤੇ ਇਸ ਸਮੇਂ ਹਸਪਤਾਲ ਵਿਚ 9 ਕੋਰੋਨਾ ਦੇ ਮਰੀਜ਼ ਰਹਿ ਗਏ ਹਨ, ਜਿੰਨ੍ਹਾਂ ਦਾ ਮਾਹਰ ਡਾਕਟਰਾਂ ਦੀ ਦੇਖ ਰੇਖ ਹੇਠ ਇਲਾਜ਼ ਚੱਲ ਰਿਹਾ ਹੈ। ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਨੇ ਦਸਿਆ ਕਿ ਪਿਛਲੇ 22 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਕਰਵਾ ਰਹੀ ਕੋਰੋਨਾ ਪੀੜਤ ਬੁਢਲਾਡਾ ਨਿਵਾਸੀ ਦੀ ਰੀਪੋਰਟ ਨੈਗਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ।   ਉਨ੍ਹਾਂ ਦਸਿਆ ਕਿ ਛੱਤੀਸਗੜ੍ਹ ਤੋਂ ਆਏ ਵਿਅਕਤੀਆਂ ਦੇ ਸੈਂਪਲ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਾਲੇ ਇਸ ਕੋਰੋਨਾ ਮਰੀਜ਼ ਦੇ 9 ਅਪ੍ਰੈਲ ਨੂੰ ਸੈਂਪਲ ਲਏ ਗਏ ਸਨ।

ਜਿਸ ਤੋਂ ਬਾਅਦ ਇਸ  ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਹੀ ਹਰ ਕੋਰੋਨਾ ਮਰੀਜ਼ ਇਕਾਂਤਵਾਸ ਵਿਚ ਰਹਿ ਕੇ ਅਪਣਾ ਇਲਾਜ ਕਰਵਾ ਕੇ ਕੋਰੋਨਾ ਵਾਇਰਸ ਨੂੰ ਹਰਾ ਸਕਦਾ ਹੈ। ਤੰਦਰੁਸਤ ਹੋਈ ਔਰਤ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ, ਪੰਜਾਬ ਸਰਕਾਰ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਜ ਦੌਰਾਨ ਉਨ੍ਹਾਂ ਨੂੰ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਬਹੁਤ ਸਹਿਯੋਗ ਮਿਲਿਆ ਹੈ। ਇਸ ਮੌਕੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਡਾ. ਅਸ਼ੋਕ ਕੁਮਾਰ ਐਸ.ਐਮ.ਓ. ਸਿਵਲ ਹਸਪਤਾਲ ਮਾਨਸਾ, ਡਾ. ਸੁਨੀਲ ਬਾਂਸਲ, ਡਾ.ਪੰਕਜ ਗਰਗ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement