ਘਰ ਕੋਲੋਂ ਲੜਕੀ ਅਗ਼ਵਾ ਕਰ ਕੇ ਕੀਤਾ ਬਲਾਤਕਾਰ
Published : May 3, 2020, 9:20 am IST
Updated : May 3, 2020, 9:21 am IST
SHARE ARTICLE
File Photo
File Photo

ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਵਿਚ ਤਾਲਾਬੰਦੀ ਦੇ ਸਖ਼ਤ ਸੁਰੱਖਿਆ ਦੇ ਬਾਵਜੂਦ ਇਕ ਨੌਜਵਾਨ ਔਰਤ ਨੂੰ ਅਗ਼ਵਾ ਕਰ ਕੇ ਬਲਾਤਕਾਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।

ਰੇਵਾੜੀ, 2 ਮਈ: ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਵਿਚ ਤਾਲਾਬੰਦੀ ਦੇ ਸਖ਼ਤ ਸੁਰੱਖਿਆ ਦੇ ਬਾਵਜੂਦ ਇਕ ਨੌਜਵਾਨ ਔਰਤ ਨੂੰ ਅਗ਼ਵਾ ਕਰ ਕੇ ਬਲਾਤਕਾਰ ਕਰਨ ਦਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਘਰ ਨੇੜੇ ਸੈਰ ਕਰ ਰਹੀ ਇਕ ਮੁਟਿਆਰ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਅਗ਼ਵਾ ਕਰ ਲਿਆ ਅਤੇ ਪੰਜ ਕਿਲੋਮੀਟਰ ਦੂਰ ਪਿੰਡ ਜਾਟੂਵਾਸ ਦੇ ਖੇਤ ਵਿੱਚ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ। ਘਟਨਾ ਦੇ 24 ਘੰਟੇ ਬੀਤ ਜਾਣ ਦੇ ਬਾਅਦ ਵੀ ਪੁਲਿਸ ਨੂੰ ਦੋਸ਼ੀ ਦਾ ਕੋਈ ਸੁਰਾਗ਼ ਨਹੀਂ ਮਿਲ ਸਕਿਆ।

ਸ਼ਹਿਰ ਦੇ ਇਕ ਮੁਹੱਲੇ ਦੀ ਰਹਿਣ ਵਾਲੀ ਲੜਕੀ ਵੀਰਵਾਰ ਸ਼ਾਮ ਨੂੰ ਘਰ ਨੇੜੇ ਸੈਰ ਕਰ ਰਹੀ ਸੀ, ਜਦੋਂ ਮੋਟਰਸਾਈਕਲ ’ਤੇ ਸਵਾਰ ਦੋਵੇਂ ਨੌਜਵਾਨ ਉਸ ਨੂੰ ਜ਼ਬਰਦਸਤੀ ਲੈ ਗਏ। ਜਦੋਂ ਉਹ ਕਾਫ਼ੀ ਸਮੇਂ ਤਕ ਘਰ ਨਹੀਂ ਪਰਤੀ ਤਾਂ ਪਰਵਾਰ ਵਾਲਿਆਂ ਨੇ ਉਸ ਦੀ ਭਾਲ ਕੀਤੀ ਪਰ ਕੋਈ ਸੁਰਾਗ਼ ਨਹੀਂ ਮਿਲਿਆ।
ਜਾਂਚ ਤੋਂ ਬਾਅਦ ਪਤਾ ਲਗਿਆ ਕਿ ਦੋ ਨੌਜਵਾਨ ਔਰਤ ਨੂੰ ਜਾਟੂਵਾਸ ਪਿੰਡ ਦੇ ਖੇਤ ਨੇੜੇ ਇਕ ਖੂਹ ’ਤੇ ਲੈ ਗਏ।

ਉਥੇ ਇਕ ਨੌਜਵਾਨ ਨੇ ਉਸ ਨਾਲ ਬਲਾਤਕਾਰ ਕੀਤਾ। ਦੋਸ਼ੀਆਂ ਨੇ ਲੜਕੀ ਨੂੰ ਘਟਨਾ ਬਾਰੇ ਕਿਸੇ ਨੂੰ ਕੱੁਝ ਵੀ ਦੱਸਣ ਉਤੇ ਜਾਨ ਤੋਂ ਮਾਰ ਦੇਣ ਦੀ ਧਮਕੀ ਵੀ ਦਿਤੀ। ਜਦੋਂ ਲੜਕੀ ਘਰ ਪਹੁੰਚੀ, ਉਸ ਨੇ ਅਪਣੇ ਪਰਵਾਰਕ ਮੈਂਬਰਾਂ ਨੂੰ ਹੱਡਬੀਤੀ ਸੁਣਾਈ ਤਾਂ ਉਨ੍ਹਾਂ ਨੇ ਸੈਕਟਰ-3 ਪੁਲਿਸ ਚੌਕੀ ਵਿਖੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਪੁਲਿਸ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿਤੀ ਹੈ।    (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement