ਤਨਖ਼ਾਹ ’ਚ ਕਟੌਤੀ ਦੇ ਪ੍ਰਸਤਾਵ ਦਾ ਵਿਰੋਧ ਕਰਾਂਗੇ : ਮੁਲਾਜ਼ਮ ਮੰਚ
Published : May 3, 2020, 9:24 am IST
Updated : May 3, 2020, 9:24 am IST
SHARE ARTICLE
File Photo
File Photo

ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰਾਂ ਦੀ ਵੀਡੀਓ ਕਾਨਿਫਰੰਸਿਗ ਰਾਹੀਂ ਅਹਿਮ ਮੀਟਿੰਗ ਹੋਈ

ਚੰਡੀਗੜ੍ਹ, 2 ਮਈ (ਸ.ਸ.ਸ) : ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰਾਂ ਦੀ ਵੀਡੀਓ ਕਾਨਿਫਰੰਸਿਗ ਰਾਹੀਂ ਅਹਿਮ ਮੀਟਿੰਗ ਹੋਈ।  ਇਸ ਮੀਟਿੰਗ ਵਿੱਚ ਜਿਲ੍ਹਾ ਖਜਾਨਾ ਦਫਤਰਾਂ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਦੇ ਬਿਲ ਨਾ ਲੈਣ ਸਬੰਧੀ ਸਰਕਾਰ ਦੇ ਜੁਬਾਨੀ ਹੁਕਮਾਂ ਦਾ ਵਿਰੋਧ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।  ਮੁਲਾਜ਼ਮ ਆਗੂ ਅਤੇ ਮੰਚ ਦੇ ਕਨਵੀਨਰ-ਕਮ-ਕੋਆਰਡੀਨੇਟਰ ਸ. ਸੁਖਚੈਨ ਸਿੰਘ ਖਹਿਰਾ ਨੇ ਦੱਸਿਆ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਤਨਖਾਹ ਵਿੱਚ ਕਟੌਤੀ ਕਰਨ ਸਬੰਧੀ ਤਜਵੀਜ ਵਿਚਾਰ ਅਧੀਨ ਹੈ ਜਿਸ ਕਾਰਨ ਖਜਾਨਾ ਦਫਤਰ ਨੂੰ ਤਨਖਾਹ ਬਿਲ ਨਾ ਲੈਣ ਦੇ ਜੁਬਾਨੀ ਹੁਕਮ ਕੀਤੇ ਗਏ ਹਨ।

 ਮੰਚ ਦੇ ਕਨਵੀਨਰਾਂ ਵੱਲੋਂ ਮਹਾਂਮਾਰੀ ਦੇ ਚਲਦਿਆਂ ਸਰਕਾਰ ਦੇ ਇਸ ਰਵੱਈਏ ਦਾ ਕਰੜਾ ਵਿਰੋਧ ਕੀਤਾ ਗਿਆ ਅਤੇ ਕਿਹਾ ਕਿ ਸਰਕਾਰਾਂ ਨੂੰ ਕਰੋਨਾ ਵਾਇਰਸ ਨਾਲ ਲੜਨ ਲਈ ਫਰੰਟ ਲਾਈਨ ਤੇ ਮੁਲਾਜ਼ਮਾਂ ਦੀ ਜ਼ਰੂਰਤ ਹੈ ਅਤੇ ਖਜਾਨਾ ਭਰਨ ਦੀ ਜਿੰਮੇਵਾਰੀ ਵੀ ਮੁਲਾਜ਼ਮਾਂ ਦੀ ਹੀ ਫਿਕਸ ਕੀਤੀ ਜਾਂਦੀ ਹੈ ਜਦੋਂਕਿ ਚਾਹੀਦਾ ਇਹ ਹੈ ਕਿ ਲੜਨ ਵਾਲੇ ਯੋਧੇ /ਸਿਪਾਹੀਆਂ ਨੂੰ ਉਤਸਾਹਿਤ ਕਰਨ ਲਈ ਵਾਧੂ ਤਨਖਾਹ/ਮਾਨ ਭੇਟਾ ਦੇਣ ਦੇ ਨਾਲ ਨਾਲ ਸਿਹਤ ਸੰਭਾਲ ਸਬੰਧੀ ਜਰੂਰੀ ਸਾਜੋ-ਸਮਾਨ ਦਿੱਤਾ ਜਾਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement