ਨਵੀਆਂ ਹਦਾਇਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅੰਮ੍ਰਿਤਸਰ ਪੁਲਿਸ ਨੇ ਕੱਢਿਆ ਫਲੈਗ ਮਾਰਚ
Published : May 3, 2021, 2:03 pm IST
Updated : May 3, 2021, 2:48 pm IST
SHARE ARTICLE
Amritsar Police
Amritsar Police

ਸਰਕਾਰੀ ਆਦੇਸ਼ਾਂ ਦੀ ਅਣਗੇਲੀ ਕਰਨ ਵਾਲੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏ ਡੀ ਸੀ ਪੀ ਮਲਿਕ

ਅੰਮ੍ਰਿਤਸਰ(ਰਾਜੇਸ਼ ਕੁਮਾਰ ਸੰਧੂ) - ਪੰਜਾਬ ਵਿਚ ਕੋਰੋਨਾ ਦੇ ਵਧਦੇ ਕਹਿਰ ਵਿਚਾਲੇ ਸੂਬਾ ਸਰਕਾਰ ਨੇ ਸਖ਼ਤੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬੀਤੇ ਦਿਨੀ ਨਵੀਆਂ ਗਾਇਡਲਾਇਨ ਜਾਰੀ ਕੀਤੀਆਂ ਹਨ। ਇਸ ਨਵੀਆਂ ਹਦਾਇਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ  ਅੰਮ੍ਰਿਤਸਰ ਪੁਲਿਸ ਨੇ ਨਵੀ ਪਹਿਲ ਕੀਤੀ ਹੈ। ਪੁਲਿਸ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੇ ਚੱਲਦੇ ਅੰਮ੍ਰਿਤਸਰ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਸ਼ਹਿਰਵਾਸੀਆ ਨੂੰ ਸੂਬਾ ਸਰਕਾਰ ਦੀਆਂ ਨਵੀਆਂ ਗਾਇਡਲਾਇਨ ਬਾਰੇ ਜਾਣਕਾਰੀਆਂ ਦਿੰਦਿਆ ਉਹਨਾਂ ਨੂੰ ਗੈਰ ਜ਼ਰੂਰੀ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ।

police marchpolice march

ਇਸ ਸੰਬਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਦੇ ਏ ਡੀ ਸੀ ਪੀ ਸੰਦੀਪ ਮਲਿਕ ਨੇ ਦੱਸਿਆ ਕਿ ਕੌਵਿਡ 19 ਦੇ ਵਧਦੇ ਪ੍ਰਕੋਪ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਜੋ ਨਵੀਆਂ ਹਿਦਾਇਤਾ ਜਾਰੀ ਕੀਤੀਆ ਗਈਆਂ ਹਨ ਉਹਨਾ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਇਹਨਾ ਹਿਦਾਇਤਾ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਸੰਬਧੀ ਅਜ ਅੰਮ੍ਰਿਤਸਰ ਪੁਲਿਸ ਵਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਜੋ ਲੋਕ ਇਹਨਾਂ ਹਿਦਾਇਤਾਂ ਦੀ ਪਾਲਣਾ ਨਹੀਂ ਕਰਦੇ ਉਹਨਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

policepolice

ਸਰਕਾਰੀ ਹਿਦਾਇਤਾਂ ਦੇ ਚਲਦਿਆਂ ਸਿਰਫ ਤੇ ਸਿਰਫ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਜ਼ਰੂਰੀ ਸਮਾਨ ਦੀਆ ਦੁਕਾਨਾਂ ਨੂੰ ਰਿਆਇਤ ਦਿੱਤੀ ਗਈ ਹੈ ਬਾਕੀ ਬਜਾਰ ਅਤੇ ਦੁਕਾਨਾਂ ਬੰਦ ਰਹਿਣਗੀਆਂ।  ਇਸ ਤੋਂ ਇਲਾਵਾ ਦੋ ਪਹੀਆ ਵਾਹਨ ਤੇ ਇਕ ਸਵਾਰੀ ਅਤੇ ਚਾਰ ਪਹੀਆ ਵਾਹਨ ਤੇ 2 ਸਵਾਰੀਆਂ ਤੋਂ ਵਧ ਬਿਠਾਉਣ ਤੇ ਚਲਾਣ ਕੀਤਾ ਜਾਵੇਗਾ।

policepolice

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement