ਰਾਘਵ ਚੱਢਾ ਸਮੇਤ ਤਿੰਨ 'ਆਪ' ਆਗੂਆਂ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਜੋਂ ਚੁਕੀ ਸਹੁੰ
Published : May 3, 2022, 6:49 am IST
Updated : May 3, 2022, 6:49 am IST
SHARE ARTICLE
image
image

ਰਾਘਵ ਚੱਢਾ ਸਮੇਤ ਤਿੰਨ 'ਆਪ' ਆਗੂਆਂ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਜੋਂ ਚੁਕੀ ਸਹੁੰ

ਨਵੀਂ ਦਿੱਲੀ, 2 ਮਈ : ਆਮ ਆਦਮੀ ਪਾਰਟੀ (ਆਪ) ਦੇ ਤਿੰਨ ਨੇਤਾਵਾਂ- ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ ਨੇ ਸੋਮਵਾਰ ਨੂੰ ਪੰਜਾਬ ਤੋਂ 'ਆਪ' ਦੇ ਰਾਜ ਸਭਾ ਮੈਂਬਰਾਂ ਵਜੋਂ ਸਹੁੰ ਚੁਕੀ | ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਸਪੀਕਰ ਐਮ. ਵੈਂਕਈਆ ਨਾਇਡੂ ਨੇ 'ਆਪ' ਦੇ ਨਵੇਂ ਚੁਣੇ ਮੈਂਬਰਾਂ ਨੂੰ ਸੰਸਦ ਭਵਨ ਸਥਿਤ ਆਪਣੇ ਕਮਰੇ 'ਚ ਸਹੁੰ ਚੁਕਾਈ | ਤਿੰਨੋਂ ਨੇਤਾਵਾਂ ਨੂੰ ਮਾਰਚ 'ਚ ਪੰਜਾਬ ਤੋਂ ਬਿਨਾਂ ਵਿਰੋਧ ਚੁਣਿਆ ਗਿਆ ਸੀ, ਕਿਉਂਕਿ ਸੂਬੇ ਤੋਂ ਕਿਸੇ ਹੋਰ ਸਿਆਸੀਦਾਨ ਨੇ ਰਾਜ ਸਭਾ ਚੋਣਾਂ ਲਈ ਅਪਣਾ ਉਮੀਦਵਾਰ ਨਹੀਂ ਉਤਾਰਿਆ ਸੀ |
ਚੱਢਾ ਜਿਥੇ 'ਆਪ' ਦੇ ਸੀਨੀਅਰ ਨੇਤਾ ਹਨ, ਉਥੇ ਹੀ ਮਿੱਤਲ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ) ਦੇ ਸੰਸਥਾਪਕ ਹਨ, ਜੋ ਸੂਬੇ ਦੀ ਪਹਿਲੀ ਨਿਜੀ ਯੂਨੀਵਰਸਿਟੀ ਹੈ | ਮੰਨਿਆ ਜਾਂਦਾ ਹੈ ਕਿ ਚੱਢਾ ਨੇ ਹਾਲ ਹੀ 'ਚ ਸੰਪੰਨ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਦੀ ਸ਼ਾਨਦਾਰ ਜਿੱਤ 'ਚ ਅਹਿਮ ਭੂਮਿਕਾ ਨਿਭਾਈ ਸੀ |                    (ਪੀ.ਟੀ.ਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement