ਜਗਰਾਉਂ 'ਚ ਵਾਪਰਿਆ ਵੱਡਾ ਹਾਦਸਾ, ਦੋ ਨੌਜਵਾਨਾਂ ਦੀ ਹੋਈ ਦਰਦਨਾਕ ਮੌਤ

By : GAGANDEEP

Published : May 3, 2023, 2:50 pm IST
Updated : May 3, 2023, 5:15 pm IST
SHARE ARTICLE
photo
photo

ਮ੍ਰਿਤਕ ਜਗਰਾਜ ਚਾਰ ਭੈਣਾਂ ਦਾ ਸੀ ਇਕਲੌਤਾ ਭਰਾ

 

ਜਗਰਾਉਂ : ਜਗਰਾਉਂ 'ਚ ਬੀਤੀ ਰਾਤ ਭਿਆਨਕ ਹਾਦਸਾ ਵਾਪਰ ਗਿਆ। ਇਥੇ ਰਾਏਕੋਟ ਰੋਡ 'ਤੇ ਸਾਇੰਸ ਕਾਲਜ ਤੋਂ ਥੋੜ੍ਹਾ ਅੱਗੇ ਜਾ ਕੇ ਇਕ ਸਵਿਫਟ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਦੁਖਦਾਈ: ਵਿਆਹ ਤੋਂ ਕੁਝ ਘੰਟੇ ਬਾਅਦ ਹੀ ਲਾੜੀ ਦੀ ਹੋਈ ਮੌਤ, ਲਾੜੇ ਦੀ ਹਾਲਤ ਗੰਭੀਰ

ਇਸ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ। ਮ੍ਰਿਤਕਾਂ ਦੀ ਪਹਿਚਾਣ ਗੁਰਜੀਤ ਸਿੰਘ (20 ਸਾਲ) ਪੁੱਤਰ ਦਲਜੀਤ ਸਿੰਘ , ਜਗਰਾਜ ਸਿੰਘ ਉਰਫ਼ ਜਸਵੰਤ ਸਿੰਘ (19 ਸਾਲ) ਵਾਸੀ ਨੌਸ਼ਹਿਰਾ ਪੰਨੂਆਂ ਥਾਣਾ ਸਾਹਰਾਲੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸੀਨੀਅਰ ਪੱਤਰਕਾਰ ਰਵੀਸ਼ ਕੁਮਾਰ ਦੇ ਮਾਤਾ ਦਾ ਦੇਹਾਂਤ

ਦੋਵੇਂ ਇਕ ਸਵਿਫ਼ਟ ਕਾਰ 'ਚ ਸਵਾਰ ਹੋ ਕੇ ਤਰਨਤਾਰਨ ਤੋਂ ਰਾਏਕੋਟ ਜਾ ਰਹੇ ਸਨ। ਦੇਰ ਰਾਤ ਕਰੀਬ 11:00 ਵਜੇ ਉਨ੍ਹਾਂ ਦੀ ਗੱਡੀ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ। ਜਿਸ ਕਾਰਨ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ। ਇਸ ਸਬੰਧੀ ਦੋਵਾਂ ਮ੍ਰਿਤਕਾਂ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਹਾਦਸੇ ਵਿੱਚ ਮਰਨ ਵਾਲਾ ਜਗਰਾਜ ਸਿੰਘ ਦਸਵੀਂ ਜਮਾਤ ਵਿਚ ਪੜ੍ਹਦਾ ਸੀ। ਉਸ ਦੀ ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ ਤੇ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ। ਜਦੋਂਕਿ ਗੁਰਜੀਤ ਸਿੰਘ ਵਿਆਹਿਆ ਹੋਇਆ ਸੀ। ਉਸ ਦੇ ਦੋ ਬੱਚੇ ਵੀ ਹਨ। ਦੋਵਾਂ ਦੀ ਮੌਤ ਕਾਰਨ ਨੌਸ਼ਹਿਰਾ ਪੰਨੂੰਆਂ ਵਿੱਚ ਸੋਗ ਦੀ ਲਹਿਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement